ਨਸ਼ਾ ਕਰਦੇ ਚਾਰ ਪੁਲਿਸ ਅੜਿਕੇ, ਮਾਮਲਾ ਦਰਜ
ਨਸ਼ਾ ਕਰਦੇ ਚਾਰ ਆਰੋਪੀ ਪੁਲਿਸ ਅੜਿਕੇ ਮਾਮਲਾ ਦਰਜ
Publish Date: Thu, 02 Apr 2026 06:37 PM (IST)
Updated Date: Thu, 02 Apr 2026 06:40 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਥਾਣਾ ਰਾਵਲਪਿੰਡੀ ਫਗਵਾੜਾ ਵਿਖੇ ਨਸ਼ਾ ਕਰਦੇ ਚਾਰ ਵਿਅਕਤੀਆਂ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਐੱਚਸੀ ਵਿਜੇ ਮੱਲ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਨਾਲ ਭੈੜੇ ਅਨਸਰਾਂ ਦੀ ਭਾਲ ਲਈ ਜਾ ਰਹੇ ਸੀ ਤਾਂ ਮੁਖਬਰ ਨੇ ਇਤਲਾਹ ਦਿੱਤੀ ਕਿ ਮੱਖਣ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਲੱਖਪੁਰ, ਰਾਹੁਲ ਪੁੱਤਰ ਬਾਬੂ ਰਾਮ ਵਾਸੀ ਮਲਕਪੁਰ, ਗੁਰਦੀਪ ਰਾਮ ਪੁੱਤਰ ਮਨਜੀਤ ਸਿੰਘ ਵਾਸੀ ਮਲਕਪੁਰ, ਪ੍ਰਦੀਪ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਰਾਣੀਪੁਰ ਬੇ-ਆਬਾਦ ਕਮਰੇ ਵਿਚ ਬੈਠ ਕੇ ਨਸ਼ੇ ਦਾ ਸੇਵਨ ਕਰ ਰਹੇ ਹਨ। ਜਦੋਂ ਮੌਕੇ ’ਤੇ ਪੁਲਿਸ ਨੇ ਜਾਂਚ ਕੀਤੀ ਤਾਂ ਚਾਰੇ ਮੁਲਜ਼ਮਾਂ ਨੂੰ ਨਸ਼ਾ ਕਰਦੇ ਹੋਏ ਪਾਇਆ। ਚਾਰਾਂ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।