ਅਮਰ ਪਾਸੀ, ਫਗਵਾੜਾ : ਪਿਛਲੇ ਸਮੇਂ ਦੌਰਾਨ ਹੋਈਆਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਵਿਚ ਲੋੜੀਂਦੇ ਦੋਸ਼ੀਆਂ ਨੂੰ ਕਾਬੂ ਕਰਨ ਵਿਚ ਫਗਵਾੜਾ ਪੁਲਿਸ ਵਲੋਂ ਸਫਲਤਾ ਹਾਸਲ ਕੀਤੀ ਗਈ। ਇਨ੍ਹਾਂ ਦੋਸ਼ੀਆਂ ਦੀ ਪਛਾਣ ਜਸਵੀਰ ਸਿੰਘ ਉਰਫ ਮੇਜਰ ਪੁੱਤਰ ਸੁਖਵਿੰਦਰ ਸਿੰਘ ਵਾਸੀ ਗੜ੍ਹੀਬਖਸ਼ਾ ਭੋਗਪੁਰ ਜ਼ਿਲ੍ਹਾ ਜਲੰਧਰ, ਜਸਮੀਤ ਸਿੰਘ ਉਰਫ਼ ਜੱਸੀ ਪੁੱਤਰ ਭੁਪਿੰਦਰ ਸਿੰਘ ਵਾਸੀ ਗੜ੍ਹੀਬਖਸ਼ਾ ਭੋਗਪੁਰ ਜ਼ਿਲ੍ਹਾ ਜਲੰਧਰ, ਅਮਨਪ੍ਰਰੀਤ ਸਿੰਘ ਉਰਫ ਸੋਨੂੰ ਪੁੱਤਰ ਰਜਵੰਤ ਸਿੰਘ ਵਾਸੀ ਗੜ੍ਹੀਬਖਸ਼ਾ ਭੋਗਪੁਰ ਜ਼ਿਲ੍ਹਾ ਜਲੰਧਰ ਅਤੇ ਪਿ੍ਰਤਪਾਲ ਸਿੰਘ ਉਰਫ ਲਾਡੀ ਪੁੱਤਰ ਰਛਪਾਲ ਸਿੰਘ ਵਾਸੀ ਕੰਦਲਾ ਗੁਰੂ ਭੋਗਪੁਰ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਐੱਸਐੱਚਓ ਓਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਚਾਰੋਂ ਦੋਸ਼ੀ ਪਿਛਲੀਆਂ ਹੋਈਆਂ ਵਾਰਦਾਤਾਂ ਦੇ ਵਿਚ ਲੋੜੀਂਦੇ ਸਨ। ਜਿਨ੍ਹਾਂ ਨੂੰ ਛਾਪੇਮਾਰੀ ਦੇ ਦੌਰਾਨ ਕਾਬੂ ਕੀਤਾ ਗਿਆ। ਇਸ ਦੇ ਨਾਲ ਹੀ ਇਨ੍ਹਾਂ ਦੋਸ਼ੀਆਂ ਨੇ ਹੁਸ਼ਿਆਰਪੁਰ ਤੇ ਜਲੰਧਰ ਦੇ ਕੁੱਝ ਇਲਾਕੇ ਵਿਚ ਪੈਟਰੋਲ ਪੰਪਾਂ ਦੇ ਨਾਲ-ਨਾਲ ਸ਼ਰਾਬ ਦੇ ਠੇਕਿਆਂ 'ਤੇ ਵੀ ਲੁੱਟਾਂ ਖੋਹਾਂ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ, ਜਿਸ ਦੌਰਾਨ ਚਾਰੋਂ ਦੋਸ਼ੀ ਕਬੂਲ ਕਰ ਚੁੱਕੇ ਹਨ। ਐੱਸਐੱਚਓ ਓਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਨੂੰ ਆਸ ਹੈ ਕਿ ਇਨ੍ਹਾਂ ਦੋਸ਼ੀਆਂ ਦਾ ਕਈ ਹੋਰ ਵਾਰਦਾਤਾਂ ਵਿਚ ਵੀ ਹੱਥ ਹੋ ਸਕਦਾ ਹੈ। ਜਿਸ ਦੀ ਜਾਂਚ ਹਾਲੇ ਚੱਲ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਚਾਰੋਂ ਦੋਸ਼ੀ ਜਿਸ ਕਾਰ ਵਿਚ ਸਵਾਰ ਹੋ ਕੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ ਉਹ ਵੀ ਕਬਜ਼ੇ ਵਿਚ ਲੈ ਲਈ ਗਈ ਹੈ।