ਅਮਨਜੋਤ ਵਾਲੀਆ, ਕਪੂਰਥਲਾ : ਥਾਣਾ ਸਿਟੀ ਵਿਚ ਪੈਂਦੇ ਸ਼ੇਖੂਪੁਰ ਦੇ ਨਜ਼ਦੀਕ ਇਕ ਕਾਰ ਤੇ ਮੋਟਰਸਾਈਕਲ ਦੀ ਟੱਕਰ ਵਿਚ ਦੋ ਲੜਕੀਆਂ ਸਮੇਤ ਇਕ ਲੜਕਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਪ੍ਰਰਾਪਤ ਜਾਣਕਾਰੀ ਅਨੁਸਾਰ ਮਨਦੀਪ ਸਿੰਘ ਨੇ ਦੱਸਿਆ ਕਿ ਜਸਕੀਰਨਪ੍ਰਰੀਤ ਕੌਰ ਤੇ ਤਰਨਪ੍ਰਰੀਤ ਕੌਰ ਵਾਸੀ ਦਸਮੇਸ਼ ਕਲੋਨੀ ਗਲੀ ਨੰਬਰ-3 ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਭੁਲਾਣਾ ਤੋਂ ਕਿਸੇ ਰਿਸ਼ਤੇਦਾਰ ਦੇ ਭੋਗ ਤੋਂ ਵਾਪਸ ਘਰ ਆ ਰਹੇ ਸਨ ਤਾਂ ਜਦੋਂ ਉਹ ਸ਼ੇਖੂਪੁਰ ਚੁੰਗੀ ਦੇ ਨਜ਼ਦੀਕ ਪਹੁੰਚੇ ਤਾਂ ਸਾਹਮਣੇ ਤੋਂ ਆਉਂਦੀ ਇਕ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਤਿੰਨੋਂ ਭੈਣ-ਭਰਾ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ 'ਚ ਦਾਖ਼ਲ ਕਰਵਾਇਆ ਗਿਆ। ਜਿੱਥੇ ਡਿਊਟੀ ਡਾਕਟਰ ਅਨੁਸਾਰ ਉਨ੍ਹਾਂ ਦੀ ਹਾਲਤ ਗੰਭੀਰ ਹੈ ਤੇ ਇਲਾਜ ਜਾਰੀ ਹੈ। ਇਸ ਸਬੰਧੀ ਥਾਣਾ ਸਿਟੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸੇ ਤਰ੍ਹਾਂ ਵਡਾਲਾ ਚੌਂਕੀ ਵਿਚ ਪੈਂਦੇ ਸਾਇੰਸ ਸਿਟੀ ਦੇ ਨਜ਼ਦੀਕ ਸੜਕ 'ਤੇ ਪਿਆ ਅਣਪਛਾਤਾ ਵਿਅਕਤੀ ਜ਼ਖ਼ਮੀ ਹਾਲਤ ਵਿਚ ਮਿਲਿਆ। ਪ੍ਰਰਾਪਤ ਜਾਣਕਾਰੀ ਅਨੁਸਾਰ 108 ਐਂਬੂਲੈਂਸ ਦੇ ਪਾਇਲਟ ਚਰਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਅੱਜ ਸਵੇਰੇ ਪਿੰਡ ਵਾਲਿਆ ਦਾ ਫੋਨ ਆਇਆ ਕਿ ਉਨ੍ਹਾਂ ਦੇ ਪਿੰਡ ਦੇ ਬਾਹਰ ਕੋਈ ਅਣਪਛਾਤਾ ਵਿਅਕਤੀ ਜ਼ਖ਼ਮੀ ਹਾਲਤ ਵਿਚ ਡਿੱਗਿਆ ਹੋਇਆ ਹੈ। ਜਿਸ ਦੇ ਆਧਾਰ 'ਤੇ ਉਨ੍ਹਾਂ ਨੇ ਜਾ ਕੇ ਦੇਖਿਆ ਤਾਂ ਉਸ ਨੂੰ ਇਲਾਜ਼ ਲਈ ਸਿਵਲ ਹਸਪਤਾਲ ਕਪੂਰਥਲਾ ਵਿਚ ਦਾਖ਼ਲ ਕਰਵਾਇਆ। ਛਾਣ-ਬੀਣ ਦੌਰਾਨ ਉਸ ਪਾਸੋਂ ਕੋਈ ਵੀ ਸ਼ਨਾਖਤੀ ਕਾਰਡ ਜਾਂ ਹੋਰ ਕੋਈ ਸਮਾਨ ਨਹੀਂ ਮਿਲਿਆ, ਜਿਸ ਨਾਲ ਉਸ ਦੀ ਪਛਾਣ ਹੋ ਸਕੇ। ਇਸ ਸਬੰਧੀ ਚੌਂਕੀ ਵਡਾਲਾ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਅਣਪਛਾਤੇ ਵਿਅਕਤੀ ਬਾਰੇ ਪੁੱਛਗਿੱਛ ਕਰ ਰਹੀ ਹੈ।