ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ ਪ੍ਰੋਗਰਾਮ ਕਰਵਾਇਆ
ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ ਸੰਵਾਦ ਤਹਿਤ ਪ੍ਰੋਗਰਾਮ
Publish Date: Mon, 06 Apr 2026 06:46 PM (IST)
Updated Date: Mon, 06 Apr 2026 06:49 PM (IST)

ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਕਪੂਰਥਲਾ ਹਲਕੇ ਦੇ ਵਾਰਡ ਨੰ. 31 ’ਚ ਸ਼ਾਨਦਾਰ 4 ਸਾਲ ਭਗਵੰਤ ਮਾਨ ਦੇ ਨਾਲ ਸੰਵਾਦ ਪ੍ਰੋਗਰਾਮ ਤਹਿਤ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਦੀ ਅਗਵਾਈ ਹੇਠ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਪੰਜਾਬ ਸਰਕਾਰ ਦੀਆਂ ਪਿਛਲੇ ਚਾਰ ਸਾਲ ਦੀਆਂ ਉਪਲਬੱਧੀਆਂ ਬਾਰੇ ਚਾਨਣ ਪਾਇਆ ਗਿਆ। ਪ੍ਰੋਗਰਾਮ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਆਮ ਆਦਮੀ ਪਾਰਟੀ (ਆਪ)ਸਰਕਾਰ ਦੀ ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ ਲੜੀ ਦੇ ਹਿੱਸੇ ਵਜੋਂ ਮੁੱਖ ਖੇਤਰਾਂ ਵਿਚ ਆਪ ਸਰਕਾਰ ਦੀ ਕਾਰਗੁਜ਼ਾਰੀ ’ਤੇ ਚਾਨਣਾ ਪਾਉਂਦਾ ਆਪਣੀ ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਇਸ ਨੂੰ ਪਾਰਦਰਸ਼ੀ, ਜਵਾਬਦੇਹ ਤੇ ਲੋਕ-ਕੇਂਦ੍ਰਿਤ ਸ਼ਾਸਨ ਵੱਲ ਇਕ ਨਿਰਣਾਇਕ ਤਬਦੀਲੀ ਵਜੋਂ ਦਰਸਾਇਆ। ਸਰਕਾਰੀ ਖੇਤਰ ’ਚ ਰੋਜ਼ਗਾਰ ਤੇ ਸ਼ਾਸਨ ਵਿਚ ਇਕ ਨਵਾਂ ਮਾਪਦੰਡ ਸਥਾਪਤ ਕਰਦਿਆਂ ਭਗਵੰਤ ਮਾਨ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਦੀ ਭਰਪਾਈ ਕਰਦਿਆਂ ਨੌਜਵਾਨਾਂ ਨੂੰ ਉਮਰ ਹੱਦ ਵਿਚ 5 ਸਾਲ ਦੀ ਛੋਟ ਦਿੰਦਿਆਂ ਸਿਰਫ਼ ਚਾਰ ਸਾਲਾਂ ਵਿਚ ਰਿਕਾਰਡ 65,264 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਜੋ ਕਿ ਪੰਜਾਬ ਦੇ ਇਤਿਹਾਸ ਵਿਚ ਦਿੱਤੀਆਂ ਗਈਆਂ ਹੁਣ ਤੱਕ ਦੀਆਂ ਸਭ ਤੋਂ ਵੱਧ ਨੌਕਰੀਆਂ ਹਨ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕੀਤੇ ਵਾਅਦੇ ਬਿਜਲੀ ਮੁਫ਼ਤ, ਸੜਕਾਂ ਦਾ ਕੰਮ ਤੇ ਔਰਤਾਂ ਨੂੰ 1,000 ਰੁਪਏ ਦੇਣ ਦਾ ਵਾਅਦਾ ਪੂਰਾ ਕਰ ਦਿੱਤਾ ਗਿਆ ਹੈ ਤੇ ਜੇਕਰ ਕਪੂਰਥਲਾ ਹਲਕੇ ਵਿਚ ਕਿਸੇ ਵੀ ਵਿਅਕਤੀ ਦੀ ਕੋਈ ਸਮੱਸਿਆ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰਨ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਦੂਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵੱਲੋਂ ਹਲਕੇ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਤੇ ਉਹ ਖ਼ੁਦ ਮੂਹਰੇ ਹੋ ਕੇ ਹਲਕੇ ਦੇ ਵਿਕਾਸ ਵਿਚ ਆਪਣਾ ਪੂਰਾ ਯੋਗਦਾਨ ਪਾ ਰਹੇ ਹਨ।