ਨਸ਼ਾ ਕਰਦੇ ਚਾਰ ਕਾਬੂ, ਮਾਮਲਾ ਦਰਜ
ਨਸ਼ਾ ਕਰਦੇ ਚਾਰ ਨੌਜਵਾਨ ਪੁਲਿਸ ਅੜਿੱਕੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ
Publish Date: Sat, 02 May 2026 06:58 PM (IST)
Updated Date: Sat, 02 May 2026 06:59 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਥਾਣਾ ਰਾਵਲਪਿੰਡੀ ਫਗਵਾੜਾ ਵਿਖੇ ਨਸ਼ਾ ਕਰਦੇ ਚਾਰ ਨੌਜਵਾਨਾਂ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਐੱਚਸੀ ਵਿਜੇ ਮੱਲ ਨੇ ਦੱਸਿਆ ਕਿ ਉਹ ਭੈੜੇ ਅਨਸਰਾਂ ਦੀ ਭਾਲ ਲਈ ਸਾਥੀ ਕਰਮਚਾਰੀਆਂ ਨਾਲ ਜਾ ਰਹੇ ਸਨ ਤਾਂ ਭੋਗਪੁਰ ਸੜਕ ਦੇ ਖੱਬੇ ਪਾਸੇ ਝਾੜੀਆਂ ਵਿਚ ਹਲਚਲ ਦਿਖਾਈ ਦਿੱਤੀ। ਜਦੋਂ ਉਨ੍ਹਾਂ ਨੇ ਮੌਕੇ ’ਤੇ ਜਾ ਕੇ ਦੇਖਿਆ ਤਾਂ ਚਾਰ ਨੌਜਵਾਨ ਪ੍ਰਭਜੋਤ ਉਰਫ ਲੱਕੀ ਪੁੱਤਰ ਰਾਜਪਾਲ ਵਾਸੀ ਮਾਧੋਪੁਰ, ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਸੁਖਦੇਵ ਰਾਮ ਵਾਸੀ ਨਸੀਰਾਵਾਦ, ਬਲਿਹਾਰ ਚੰਦ ਪੁੱਤਰ ਗਿਆਨ ਚੰਦ ਵਾਸੀ ਰਾਣੀਪੁਰ, ਅਜੇ ਕੁਮਾਰ ਉਰਫ ਗੋਰਾ ਪੁੱਤਰ ਮਲਕੀਤ ਰਾਮ ਵਾਸੀ ਪੰਡੋਰੀ ਨਸ਼ਾ ਕਰਦੇ ਪਾਏ ਗਏ। ਚਾਰਾਂ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।