ਫਰੀ ਅਯੂਸ਼ ਕੈਂਪ ਅੱਜ : ਡਾ. ਕੁਸੁਮ
ਆਯੁਰਵੈਦਾ ਅਤੇ ਹੋਮਿਓਪੈਥੀ ਦਾ ਫਰੀ ਅਯੂਸ਼ ਕੈਂਪ 10 ਫਰਵਰੀ ਨੂੰ - ਡਾ. ਕੁਸੁਮ ਗੁਪਤਾ
Publish Date: Mon, 09 Feb 2026 06:40 PM (IST)
Updated Date: Mon, 09 Feb 2026 06:41 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਡਾਇਰੈਕਟਰ ਆਯੁਰਵੈਦਾ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫਸਰ ਡਾ. ਕੁਸੁਮ ਗੁਪਤਾ ਦੀ ਨਿਗਰਾਨੀ ਹੇਠ ਸਵਾਸਥ ਕੇਂਦਰ ਸਿਵਲ ਹਸਪਤਾਲ ਫਗਵਾੜਾ ਵੱਲੋਂ ਆਯੁਰਵੈਦਾ ਤੇ ਹੋਮਿਓਪੈਥੀ ਦਾ ਫਰੀ ਮੈਡੀਕਲ ਕੈਂਪ 10 ਫਰਵਰੀ ਦਿਨ ਮੰਗਲਵਾਰ ਨੂੰ ਨੇੜੇ ਰਾਮਗੜ੍ਹੀਆ ਨਰਸਿੰਗ ਕਾਲਜ ਸਤਨਾਮਪੁਰਾ ਫਗਵਾੜਾ ਵਿਖੇ ਲਗਾਇਆ ਜਾ ਰਿਹਾ ਹੈ। ਡਾ. ਕੁਸੁਮ ਗੁਪਤਾ ਨੇ ਦੱਸਿਆ ਕਿ ਇਸ ਆਯੁਰਵੈਦਿਕ ਤੇ ਹੋਮਿਓਪੈਥਿਕ ਦੇ ਫਰੀ ਅਯੂਸ਼ ਕੈਂਪ ‘ਚ ਲੋੜਵੰਦ ਮਰੀਜ਼ਾਂ ਦਾ ਚੈੱਕਅਪ ਕਰਕੇ ਫਰੀ ਦਵਾਈਆਂ ਦਿੱਤੀਆਂ ਜਾਣਗੀਆ। ਉਨ੍ਹਾਂ ਦੱਸਿਆ ਕਿ ਪੇਟ ਦੇ ਰੋਗਾਂ, ਜੋੜਾਂ ਦੇ ਦਰਦ, ਚਮੜੀ ਦੇ ਰੋਗਾਂ ਤੋਂ ਇਲਾਵਾ ਮਹਿਲਾ ਰੋਗ, ਬਲੱਡ ਪ੍ਰੈਸ਼ਰ ਤੇ ਖਾਂਸੀ ਆਦਿ ਮੌਸਮੀ ਬਿਮਾਰੀਆਂ ਨਾਲ ਪੀੜ੍ਹਤ ਮਰੀਜ਼ ਇਸ ਕੈਂਪ ਦਾ ਲਾਭ ਲੈ ਸਕਦੇ ਹਨ। ਡਾ. ਰਾਜੀਵ ਕੁਮਾਰ ਆਯੁਰਵੈਦਿਕ ਮੈਡੀਕਲ ਅਫਸਰ ਸਵਾਸਥ ਕੇਂਦਰ ਫਗਵਾੜਾ ਨੇ ਦੱਸਿਆ ਕਿ ਕੈਂਪ ’ਚ ਆਏ ਮਰੀਜ਼ਾਂ ਨੂੰ ਸ਼ਰੀਰ ਦੀ ਪ੍ਰਕਿਰਤੀ ਤੇ ਮੌਸਮ ਮੁਤਾਬਕ ਅਹਾਰ-ਵਿਹਾਰ ‘ਚ ਬਦਲਾਅ ਸਬੰਧੀ ਵਢਮੁੱਲੀ ਜਾਣਕਾਰੀ ਵੀ ਦਿੱਤੀ ਜਾਵੇਗੀ ਤੇ ਨਾਲ ਹੀ ਯੋਗ ਤੇ ਪ੍ਰਾਣਾਯਾਮ ਦੇ ਲਾਭ ਵੀ ਦੱਸੇ ਜਾਣਗੇ ਤਾਂ ਜੋ ਵਿਅਕਤੀ ਸਰੀਰਕ ਤੇ ਮਾਨਸਿਕ ਤੌਰ ’ਤੇ ਸਿਹਤਮੰਦ ਰਹਿ ਸਕੇ। ਉਨ੍ਹਾਂ ਨੇ ਇਲਾਕਾ ਨਿਵਾਸੀਆਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਪੁਰਜ਼ੋਰ ਅਪੀਲ ਵੀ ਕੀਤੀ।