ਮੁਫ਼ਤ ਆਯੂਰਵੈਦਿਕ ਤੇ ਹੋਮਿਓਪੈਥਿਕ ਜਾਂਚ ਕੈਂਪ 11 ਨੂੰ
ਮੁਫ਼ਤ ਆਯੂਰਵੈਦਿਕ ਤੇ ਹੋਮਿਓਪੈਥਿਕ ਜਾਂਚ ਕੈਂਪ 11 ਨੂੰ
Publish Date: Sat, 07 Feb 2026 08:12 PM (IST)
Updated Date: Sat, 07 Feb 2026 08:14 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਡਾਇਰੈਕਟਰ ਆਯੂਰਵੈਦਾ ਪੰਜਾਬ ਡਾ. ਰਮਨ ਖੰਨਾ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਆਯੂਰਵੈਦਿਕ ਤੇ ਯੂਨਾਨੀ ਅਫ਼ਸਰ ਕਪੂਰਥਲਾ ਡਾ. ਕੁਸੁਮ ਗੁਪਤਾ ਦੀ ਰਹਿਨੁਮਾਈ ਹੇਠ ਜਾਨਕੀ ਦਾਸ ਮੰਦਿਰ (ਜਲੌਖਾਨਾ) ਕਪੂਰਥਲਾ ਵਿਖੇ 11 ਫਰਵਰੀ ਨੂੰ ਮੁਫ਼ਤ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿਚ ਪੇਟ, ਜੋੜਾਂ ਦੇ ਦਰਦ, ਸ਼ੂਗਰ, ਖਾਂਸੀ ਤੇ ਹੋਰ ਕਈ ਤਰ੍ਹਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਚੈੱਕਅਪ ਕੀਤਾ ਜਾਵੇਗਾ ਅਤੇ ਦਵਾਈਆਂ ਵੀ ਮੁਫ਼ਤ ਤਕਸੀਮ ਕੀਤੀਆਂ ਜਾਣਗੀਆਂ। ਇਲਾਕਾ ਵਾਸੀਆਂ ਨੂੰ ਅਪੀਲ ਹੈ ਕਿ ਜਾਨਕੀ ਦਾਸ ਮੰਦਿਰ (ਜਲੌਖਾਨਾ) ਕਪੂਰਥਲਾ ਵਿਖੇ ਪਹੁੰਚ ਕੇ ਇਸ ਮੁਫ਼ਤ ਮੈਡੀਕਲ ਕੈਂਪ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ ।