- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਮਲੀਲਾ ਮੈਦਾਨ ਹਦੀਆਬਾਦ ਵਿਖੇ ਲਗਾਇਆ ਆਯੁਰਵੈਦਿਕ ਅਤੇ ਹੋਮਿਓਪੈਥਿਕ ਦਵਾਈਆਂ ਦਾ ਫਰੀ ਕੈਂਪ

ਪੰਜਾਬੀ ਜਾਗਰਣ ਪ੍ਰਤੀਨਿਧ
ਫਗਵਾੜਾ : ਡਾਇਰੈਕਟਰ ਆਯੁਰਵੈਦਾ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਡਾ. ਪਰਮਿੰਦਰਜੀਤ ਕੌਰ ਦੀ ਨਿਗਰਾਨੀ ਹੇਠ ਸਥਾਨਕ ਹਦੀਆਬਾਦ ਸਥਿਤ ਰਾਮਲੀਲਾ ਮੈਦਾਨ ਵਿਖੇ ਆਯੁਰਵੈਦਿਕ ਤੇ ਹੋਮਿਓਪੈਥਿਕ ਦਵਾਈਆਂ ਦਾ ਫਰੀ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਵਿਸ਼ੇਸ਼ ਤੌਰ ’ਤੇ ਪਹੁੰਚੇ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫਸਰ ਡਾ. ਪਰਮਿੰਦਰਜੀਤ ਕੌਰ ਵੱਲੋਂ ਕੀਤਾ ਗਿਆ। ਕੈਂਪ ਦੌਰਾਨ ਸਿਹਤ ਕੇਂਦਰ, ਸਿਵਲ ਹਸਪਤਾਲ ਫਗਵਾੜਾ ਦੇ ਮਾਹਿਰ ਡਾਕਟਰਾਂ ਦੀਆਂ ਟੀਮਾਂ ਵੱਲੋਂ ਕੁੱਲ 655 ਮਰੀਜ਼ਾਂ ਦੀਆਂ ਵੱਖ-ਵੱਖ ਬਿਮਾਰੀਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚ 342 ਮਰੀਜ਼ਾਂ ਦੀ ਆਯੁਰਵੈਦਿਕ ਮਾਹਿਰਾਂ ਵੱਲੋਂ ਤੇ 313 ਮਰੀਜ਼ਾਂ ਦੀ ਹੋਮਿਓਪੈਥਿਕ ਮੈਡੀਕਲ ਟੀਮ ਵੱਲੋਂ ਜਾਂਚ ਕੀਤੀ ਗਈ। ਜਾਂਚ ਤੋਂ ਬਾਅਦ, ਲੋੜਵੰਦ ਮਰੀਜ਼ਾਂ ਨੂੰ ਫਰੀ ਆਯੁਰਵੈਦਿਕ ਅਤੇ ਹੋਮਿਓਪੈਥਿਕ ਦਵਾਈਆਂ ਦਿੱਤੀਆਂ ਗਈਆਂ। ਕੈਂਪ ਵਿੱਚ ਬੁਖਾਰ, ਖਾਂਸੀ, ਪੇਟ ਦੀਆਂ ਬਿਮਾਰੀਆਂ, ਮਹਿਲਾ ਰੋਗ, ਬਲੱਡ ਪ੍ਰੈਸ਼ਰ ਤੇ ਸ਼ੂਗਰ ਵਰਗੀਆਂ ਬਿਮਾਰੀਆਂ ਦਾ ਇਲਾਜ ਕੀਤਾ ਗਿਆ ਤੇ ਆਯੁਰਵੈਦਿਕ ਤੇ ਹੋਮਿਓਪੈਥਿਕ ਦਵਾਈਆਂ ਦੀ ਵਰਤੋਂ ਲਈ ਪ੍ਰੇਰਿਤ ਕੀਤਾ ਗਿਆ। ਡਾ. ਪਰਮਿੰਦਰਜੀਤ ਕੌਰ ਨੇ ਦੱਸਿਆ ਕਿ ਹੋਮਿਓਪੈਥਿਕ ਤੇ ਆਯੁਰਵੈਦਿਕ ਦਵਾਈਆਂ ਨਾ ਸਿਰਫ਼ ਬਿਮਾਰੀਆਂ ਦੇ ਇਲਾਜ ਵਿੱਚ ਮਦਦ ਕਰਦੀਆਂ ਹਨ ਸਗੋਂ ਇਮਿਊਨਿਟੀ ਨੂੰ ਵੀ ਵਧਾਉਂਦੀਆਂ ਹਨ। ਇਨ੍ਹਾਂ ਦੇ ਰਵਾਇਤੀ ਦਵਾਈਆਂ ਵਾਂਗ ਮਾੜੇ ਪ੍ਰਭਾਵ ਨਹੀਂ ਹੁੰਦੇ, ਜਿਸ ਨਾਲ ਲੰਬੇ ਸਮੇਂ ਤੱਕ ਚੰਗੀ ਸਿਹਤ ਬਣੀ ਰਹਿੰਦੀ ਹੈ। ਮਾਹਰ ਡਾਕਟਰਾਂ ਦੀ ਟੀਮ ਵਿੱਚ ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਪ੍ਰੇਮਪਾਲ, ਡਾ. ਜਸਪਾਲ ਸਿੰਘ, ਡਾ. ਪ੍ਰੀਤੀ ਬਾਲੂ, ਉਪ ਵੈਦ ਪਵਨ ਕੁਮਾਰ, ਹੋਮਿਓਪੈਥਿਕ ਮੈਡੀਕਲ ਅਫ਼ਸਰ ਡਾ. ਰਮਿੰਦਰ ਸਿੰਗਲਾ, ਡਾ. ਅੰਕੁਸ਼ ਅਗਰਵਾਲ, ਵਰਿੰਦਰ ਕੁਮਾਰ (ਡਿਸਪੈਂਸਰ) ਤੇ (ਸਹਾਇਕ) ਅਨਿਲ ਕੁਮਾਰ ਆਦਿ ਹਾਜ਼ਰ ਸਨ।