ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਲਗਾਇਆ ਮੁਫਤ ਜਾਂਚ ਕੈਂਪ
ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਲਗਾਇਆ ਮੁਫਤ ਜਾਂਚ ਕੈਂਪ
Publish Date: Thu, 16 Apr 2026 08:16 PM (IST)
Updated Date: Thu, 16 Apr 2026 08:18 PM (IST)
ਪੰਜਾਬੀ ਜਾਗਰਣ ਪ੍ਰਤੀਨਿਧ, ਫਗਵਾੜਾ : ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਮੁਫਤ ਮੈਡੀਕਲ ਕੈਂਪ ਸ੍ਰੀ ਗੁਰੂ ਅਮਰਦਾਸ ਸੇਵਾ ਸੁਸਾਇਟੀ ਗੁਰਦੁਆਰਾ ਸੁਖਚੈਨਆਣਾ ਸਾਹਿਬ ’ਚ ਪ੍ਰਧਾਨ ਇੰਸਪੈਕਟਰ ਗੁਲਜ਼ਾਰ ਸਿੰਘ ਦੀ ਅਗਵਾਈ ਹੇਠ ਲਗਾਇਆ ਗਿਆ। ਇਸ ਮੌਕੇ ਲਗਾਏ ਗਏ ਕੈਂਪ ਵਿੱਚ ਡਾਕਟਰ ਰਮੇਸ਼ ਅਤੇ ਉਨ੍ਹਾਂ ਦੀ ਸਹਾਇਕ ਗੁਰਪ੍ਰੀਤ ਕੌਰ ਵੱਲੋਂ ਗੁਰੂ ਘਰ ਦਰਸ਼ਨ ਕਰਨ ਆਈਆਂ ਸੰਗਤਾਂ ਦੀਆਂ ਜਨਰਲ ਬਿਮਾਰੀਆਂ ਦੀ ਜਾਂਚ ਕਰਕੇ ਮੁਫਤ ਦਵਾਈਆਂ ਦਿੱਤੀਆਂ। ਜਾਣਕਾਰੀ ਦਿੰਦਿਆਂ ਪ੍ਰਧਾਨ ਇੰਸਪੈਕਟਰ ਗੁਲਜ਼ਾਰ ਸਿੰਘ ਨੇ ਦੱਸਿਆ ਕਿ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਦਿਹਾੜੇ ਮੌਕੇ ਹਜ਼ਾਰਾਂ ਸੰਗਤਾਂ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੀਆਂ। ਜਿਨ੍ਹਾਂ ਨੇ ਗੁਰੂ ਘਰ ਦੀ ਡਿਸਪੈਂਸਰੀ ਤੋਂ ਜਾਂਚ ਕਰਵਾ ਕੇ ਮੁਫਤ ਦਵਾਈਆਂ ਪ੍ਰਾਪਤ ਕੀਤੀਆਂ। ਇਸ ਮੌਕੇ ਪ੍ਰਧਾਨ ਇੰਸਪੈਕਟਰ ਗੁਲਜ਼ਾਰ ਸਿੰਘ ਅਤੇ ਅਜੀਤ ਸਿੰਘ ਵਾਲੀਆ ਵੱਲੋਂ ਡਾਕਟਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੋਸਾਇਟੀ ਮੈਂਬਰਾਂ ਵਿੱਚੋਂ ਅਮਰਦੀਪ ਸਿੰਘ ਵਿਰਕ ਐੱਸਡੀਓ, ਜਸਵੀਰ ਸਿੰਘ ਚਾਨਾ, ਆਤਮਾ ਸਿੰਘ ਬਾਠ , ਕੁਲਦੀਪ ਸਿੰਘ, ਕੁਲਦੀਪ ਸਿੰਘ ਦੀਪਾ, ਕੇਵਲ ਕ੍ਰਿਸ਼ਨ ਆਦਿ ਹਾਜ਼ਰ ਸਨ।