ਕਾਲਾ ਸੰਘਿਆ 'ਚ ਅੱਖਾਂ ਤੇ ਦੰਦਾਂ ਦਾ ਮੁਫਤ ਚੈੱਕਅਪ ਕੈਂਪ ਅੱਜ
ਕਾਲਾ ਸੰਘਿਆਂ 'ਚ ਅੱਖਾਂ ਤੇ ਦੰਦਾਂ ਦਾ ਮੁਫਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਅੱਜ
Publish Date: Sat, 07 Feb 2026 08:58 PM (IST)
Updated Date: Sat, 07 Feb 2026 08:59 PM (IST)
ਸੁਖਵਿੰਦਰ ਸਿੰਘ ਸਿੱਧੂ, ਪੰਜਾਬੀ ਜਾਗਰਣ ਕਾਲਾ ਸੰਘਿਆ : ਸ਼੍ਰੀ ਗੁਰੂ ਰਵਿਦਾਸ, ਡਾ. ਅੰਬੇਡਕਰ ਸੇਵਾ ਸੁਸਾਇਟੀ ਆਲਮਗੀਰ, ਕਾਲਾ ਸੰਘਿਆ ਵੱਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਅੱਖਾਂ ਤੇ ਦੰਦਾਂ ਦਾ ਮੁਫਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ 8 ਫਰਵਰੀ ਦਿਨ ਐਤਵਾਰ ਨੂੰ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰਬੰਧਕ ਮਨਿੰਦਰ ਲਾਲ ਨੇ ਦੱਸਿਆ ਕਿ ਇਹ ਕੈਂਪ ਸ਼੍ਰੀ ਗੁਰੂ ਰਵਿਦਾਸ ਧਰਮਸ਼ਾਲਾ ਨੇੜੇ ਸ਼ਹਿਰੀਆਂ ਅੱਡਾ ਆਲਮਗੀਰ, ਕਾਲਾ ਸੰਘਿਆ ਵਿਖੇ ਸਵੇਰੇ 10 ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾ ਰਿਹਾ ਹੈ। ਮਨਿੰਦਰ ਲਾਲ਼ ਨੇ ਦੱਸਿਆ ਕਿ ਐੱਨਆਰਆਈ ਵੀਰਾਂ ਤੇ ਪਿੰਡ ਨਿਵਾਸੀਆਂ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਇਸ ਕੈਂਪ ਦੌਰਾਨ ਦੰਦਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਲੋੜਵੰਦ ਮਰੀਜ਼ਾਂ ਦੇ ਦੰਦਾਂ ਦਾ ਚੈੱਕਅਪ ਕੀਤਾ ਜਾਵੇਗਾ ਤੇ ਦ੍ਰਿਸ਼ਟੀ ਹਸਪਤਾਲ ਲਾਂਬੜਾ ਦੇ ਅੱਖਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋੰ ਲੋੜਵੰਦਾਂ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਉਪਰੰਤ ਮੁਫਤ ਦਵਾਈਆਂ ਤੇ ਜ਼ਰੂਰਤਮੰਦ ਲੋਕਾਂ ਦੀਆਂ ਅੱਖਾਂ ਦੇ ਮੁਫ਼ਤ ਆਪ੍ਰੇਸ਼ਨ ਕਰਕੇ ਲੈਨਜ਼ ਪਾਏ ਜਾਣਗੇ।