ਡਾ. ਰਾਜਨ ਆਈ ਕੇਅਰ ਦੇ ਸਹਿਯੋਗ ਨਾਲ ਲਗਾਇਆ ਅੱਖਾਂ ਦਾ ਫਰੀ ਕੈਂਪ
ਡਾ. ਰਾਜਨ ਆਈ ਕੇਅਰ ਦੇ ਸਹਿਯੋਗ ਨਾਲ ਲਗਾਇਆ ਸੂਬੇਦਾਰ ਰਣਜੀਤ ਸਿੰਘ ਦੀ ਯਾਦ ਨੂੰ ਸਮਰਪਿਤ ਅੱਖਾਂ ਦਾ ਫਰੀ ਕੈਂਪ
Publish Date: Sat, 21 Feb 2026 06:51 PM (IST)
Updated Date: Sat, 21 Feb 2026 06:54 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਡਾ. ਰਾਜਨ ਆਈ ਕੇਅਰ ਫਗਵਾੜਾ ਦੇ ਸਹਿਯੋਗ ਨਾਲ ਸੂਬੇਦਾਰ ਰਣਜੀਤ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦਾ ਫਰੀ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਪਿੰਡ ਗਿੱਲਾਂ (ਲੁਧਿਆਣਾ) ਵਿਖੇ ਲਗਾਇਆ ਗਿਆ। ਕੈਂਪ ਦੌਰਾਨ ਲਗਭਗ 350 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਤੇ 200 ਲੋੜਵੰਦਾਂ ਨੂੰ ਮੁਫ਼ਤ ਐਨਕਾਂ ਪ੍ਰਦਾਨ ਕੀਤੀਆਂ ਗਈਆਂ। ਅੱਖਾਂ ਦੇ ਮਾਹਿਰ ਡਾ. ਐੱਸ ਰਾਜਨ ਦੀ ਟੀਮ ਦੁਆਰਾ ਸਰਜਰੀ ਲਈ ਚੁਣੇ ਗਏ 30 ਮਰੀਜ਼ਾਂ ਦੀਆਂ ਅੱਖਾਂ ‘ਚ ਆਪ੍ਰੇਸ਼ਨ ਰਾਹੀਂ ਫੋਲਡੇਬਲ ਲੈਂਜ਼ ਪਾ ਕੇ ਨਵੀਂ ਰੌਸ਼ਨੀ ਦਿੱਤੀ ਗਈ। ਡਾ. ਰਾਜਨ ਨੇ ਦੱਸਿਆ ਕਿ ਸਰਜਰੀ ਵਾਲੇ ਮਰੀਜ਼ਾਂ ਨੂੰ ਵੀ ਸੁਰੱਖਿਆ ਲਈ ਮੁਫ਼ਤ ਐਨਕਾਂ ਦਿੱਤੀਆਂ ਗਈਆਂ। ਕੈਂਪ ਦੌਰਾਨ 180 ਨੇਤਰ ਰੋਗੀਆਂ ਨੂੰ ਲੋੜ ਅਨੁਸਾਰ ਬਿਲਕੁਲ ਫਰੀ ਦਵਾਈਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅੱਖਾਂ ਦੀ ਛੋਟੀ ਸਮੱਸਿਆ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ, ਕਿਉਂਕਿ ਇਸ ਨਾਜੁਕ ਅੰਗ ਸਬੰਧੀ ਵਰਤੀ ਗਈ ਲਾਪਰਵਾਹੀ ਬਾਅਦ ਵਿਚ ਵੱਡੀ ਤਕਲੀਫ ਦਾ ਕਾਰਨ ਬਣ ਸਕਦੀ ਹੈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸਰਪੰਚ ਕਮਲ ਗਿੱਲ ਨੇ ਕੈਂਪ ਦੇ ਪ੍ਰਬੰਧਕਾਂ ਤੇ ਅੱਖਾਂ ਦੇ ਮਾਹਿਰ ਡਾ. ਐੱਸ ਰਾਜਨ ਸਮੇਤ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਕੀਤੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਲੋੜਵੰਦਾਂ ਲਈ ਬਹੁਤ ਲਾਹੇਵੰਦ ਬਣਦੇ ਹਨ। ਇਸ ਮੌਕੇ ਗੁਰਚਰਨ ਸਿੰਘ, ਜਗਦੀਪ ਸਿੰਘ, ਮਨਮੋਹਨ ਸਿੰਘ, ਮਨਮੀਤ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।