ਕੈਂਪ ਦੌਰਾਨ 400 ਮਰੀਜ਼ਾਂ ਦੀਆਂ ਅੱਖਾਂ ਜਾਂਚੀਆਂ, ਮੁਫ਼ਤ ਐਨਕਾਂ ਦਿੱਤੀਆਂ
ਡਾ. ਰਾਜਨ ਆਈ ਕੇਅਰ ਦੇ ਸਹਿਯੋਗ ਨਾਲ ਲਗਾਇਆ ਅੱਖਾਂ ਦਾ ਫਰੀ ਕੈਂਪ
Publish Date: Wed, 04 Feb 2026 06:28 PM (IST)
Updated Date: Thu, 05 Feb 2026 04:06 AM (IST)
ਕੈਪਸ਼ਨ-04ਪੀਐਚਜੀ10 ਡਾ. ਰਾਜਨ ਆਈ ਕੇਅਰ ਦੇ ਸਹਿਯੋਗ ਨਾਲ ਲਗਾਏ ਗਏ ਅੱਖਾਂ ਦੇ ਕੈਂਪ ਦਾ ਦ੍ਰਿਸ਼।
ਕੈਪਸ਼ਨ-04ਪੀਐਚਜੀ11 ਡਾ: ਸਰਬਜੀਤ ਰਾਜਨ ਦੀ ਤਸਵੀਰ।
ਵਿਜੇ ਸੋਨੀ, ਪੰਜਾਬੀ ਜਾਗਰਣ
ਫਗਵਾੜਾ : ਡਾ. ਰਾਜਨ ਆਈ ਕੇਅਰ ਫਗਵਾੜਾ ਦੇ ਸਹਿਯੋਗ ਨਾਲ ਜਸਵੀਰ ਸਿੰਘ ਔਜਲਾ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦਾ ਫਰੀ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਪਿੰਡ ਔਜਲਾ ਵਿਖੇ ਲਗਾਇਆ ਗਿਆ। ਕੈਂਪ ਦੌਰਾਨ ਲਗਪਗ 400 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਤੇ ਲੋੜਵੰਦਾਂ ਨੂੰ ਮੁਫ਼ਤ ਐਨਕਾਂ ਪ੍ਰਦਾਨ ਕੀਤੀਆਂ ਗਈਆਂ। ਅੱਖਾਂ ਦੇ ਮਾਹਿਰ ਡਾ. ਐੱਸ. ਰਾਜਨ ਦੀ ਟੀਮ ਵੱਲੋਂ ਸਰਜਰੀ ਲਈ ਚੁਣੇ ਗਏ 40 ਮਰੀਜ਼ਾਂ ਦੀਆਂ ਅੱਖਾਂ ’ਚ ਆਪ੍ਰੇਸ਼ਨ ਰਾਹੀਂ ਫੋਲਡੇਬਲ ਲੈਂਜ ਪਾ ਕੇ ਨਵੀਂ ਰੌਸ਼ਨੀ ਦਿੱਤੀ ਗਈ। ਡਾ. ਰਾਜਨ ਨੇ ਦੱਸਿਆ ਕਿ ਸਰਜਰੀ ਵਾਲੇ ਮਰੀਜ਼ਾਂ ਨੂੰ ਸੁਰੱਖਿਆ ਲਈ ਮੁਫ਼ਤ ਐਨਕਾਂ ਅਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਅੱਖਾਂ ਦੇ ਮਰੀਜ਼ਾਂ ਨੂੰ ਜ਼ਰੂਰੀ ਹਦਾਇਤਾਂ ਦਿੰਦਿਆਂ ਰੁਟੀਨ ਵਿੱਚ ਅੱਖਾਂ ‘ਤ ਡਰਾਪਸ ਅੱਖਾਂ ‘ਚ ਪਾਉਣ, ਧੁੱਪ, ਧੂੜ ਅਤੇ ਧੂੰਏਂ ਤੋਂ ਬਚਾਅ ਆਦਿ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਅੱਖਾਂ ਦੀਆਂ ਸਮੱਸਿਆਵਾਂ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ, ਬਲਕਿ ਕੋਈ ਵੀ ਤਕਲੀਫ ਮਹਿਸੂਸ ਹੋਣ ’ਤੇ ਮਾਹਿਰ ਡਾਕਟਰ ਦੀ ਸਲਾਹ ਨਾਲ ਇਲਾਜ ਕਰਵਾਉਣਾ ਚਾਹੀਦਾ ਹੈ। ਪ੍ਰਬੰਧਕਾਂ ਨੇ ਡਾ. ਐੱਸ. ਰਾਜਨ ਅਤੇ ਉਨ੍ਹਾਂ ਦੀ ਪੂਰੀ ਟੀਮ ਦਾ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਇਕਬਾਲ ਸਿੰਘ, ਜਸਪਾਲ ਸਿੰਘ, ਹਰਜਿੰਦਰ ਸਿੰਘ, ਦਲਜੀਤ ਸਿੰਘ, ਜਸਵਿੰਦਰ ਸਿੰਘ, ਗੁਰਮਨ ਸਿੰਘ, ਪਰਮਿਤ ਸਿੰਘ, ਕਮਲ ਪੰਡਿਤ, ਜੀਤਾ ਔਜਲਾ, ਧਰਮਿੰਦਰ ਮਸਾਣੀ, ਸਰਦੀਪ ਸਿੰਘ ਬੋਪਾਰਾਏ ਸਮੇਤ ਹੋਰ ਪਤਵੰਤੇ ਵੀ ਹਾਜਰ ਸਨ।