ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਕੱਲ੍ਹ
ਗੁਰਦਵਾਰਾ ਬਾਬਾ ਕਾਹਨ ਦਾਸ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਕੱਲ੍ਹ
Publish Date: Thu, 09 Apr 2026 10:33 PM (IST)
Updated Date: Thu, 09 Apr 2026 10:35 PM (IST)
ਸੁਖਵਿੰਦਰ ਸਿੰਘ ਸਿੱਧੂ ਪੰਜਾਬੀ ਜਾਗਰਣ ਕਾਲਾ ਸੰਘਿਆ : ਸਥਾਨਕ ਗੁਰਦੁਆਰਾ ਬਾਬਾ ਕਾਹਨ ਦਾਸ ਜੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਵ. ਸਰਦਾਰਨੀ ਊਧਮ ਕੌਰ ਆਈਤਾਨ ਤੇ ਸਵ. ਸ. ਅਮਰ ਸਿੰਘ ਆਈਤਾਨ ਦੀ ਨਿੱਘੀ ਯਾਦ ਵਿਚ ਉਨ੍ਹਾਂ ਦੇ ਸਪੁੱਤਰ ਜਗਤਾਰ ਸਿੰਘ, ਸੱਜਣ ਸਿੰਘ, ਸੁਖਦੇਵ ਸਿੰਘ (ਤਿਨੋਂ ਲੰਡਨ ਨਿਵਾਸੀ) ਤੇ ਸਮੂਹ ਪਰਿਵਾਰ ਵੱਲੋਂ ਲਾਇਨਜ਼ ਕਲੱਬ ਆਦਮਪੁਰ ਦੋਆਬਾ ਤੇ ਲਾਇਨਜ਼ ਆਈ ਹਸਪਤਾਲ ਚੈਰੀਟੇਬਲ ਸੁਸਾਇਟੀ ਆਦਮਪੁਰ ਦੀ ਦੇਖ-ਰੇਖ ਹੇਠ ਮੁਫਤ ਅੱਖਾਂ ਦਾ ਆਪ੍ਰੇਸ਼ਨ ਤੇ ਜਾਂਚ ਕੈਂਪ 11 ਅਪ੍ਰੈਲ ਦਿਨ ਸ਼ਨੀਵਾਰ ਸਵੇਰੇ 9 ਤੋਂ 1 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਗਤਾਰ ਸਿੰਘ ਆਈਤਨ, ਪਰਮਜੀਤ ਸਿੰਘ ਬੱਸਣ ਪ੍ਰਧਾਨ ਕਮੇਟੀ ਗੁਰਦਵਾਰਾ ਬਾਬਾ ਕਾਹਨ ਦਾਸ, ਕਸ਼ਮੀਰ ਸਿੰਘ ਆਈਤਨ ਤੇ ਹੈਪੀ ਆਈਤਨ ਨੇ ਦੱਸਿਆ ਕਿ ਇਸ ਕੈਂਪ ਵਿਚ ਅੱਖਾਂ ਦੇ ਮਾਹਿਰ ਡਾਕਟਰਾਂ ਵੱਲੋਂ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ ਤੇ ਜ਼ਰੂਰਤਮੰਦ ਮਰੀਜ਼ਾਂ ਦੇ ਮੁਫ਼ਤ ਆਪ੍ਰੇਸ਼ਨ ਕੀਤੇ ਜਾਣਗੇ ਤੇ ਦਵਾਈਆਂ ਤੇ ਐਨਕਾਂ ਮੁਫਤ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਲੋੜਵੰਦ ਲੋਕ ਇਸ ਕੈਂਪ ਦਾ ਲਾਹਾ ਲੈ ਸਕਦੇ ਹਨ।