ਅੱਖਾਂ ਦਾ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ 18 ਨੂੰ ਸਿੱਧਵਾਂ ਦੋਨਾਂ ਵਿਖੇ ਅੱਖਾਂ ਦਾ ਮੁਫ਼ਤ ਚੈੱਕਅੱਪ ਤੇ ਅਪ੍ਰੇਸ਼ਨ ਕੈਂਪ 18 ਨਵੰਬਰ ਨੂੰ
Publish Date: Fri, 06 Nov 2026 09:46 PM (IST)
Updated Date: Sat, 07 Nov 2026 04:06 AM (IST)
ਯੂਨਾਈਟਡ ਸਿੱਖ ਮਿਸ਼ਨ ਅਮਰੀਕਾ ਅਤੇ ਸਿੱਧੂ ਪਰਿਵਾਰ ਦੇ ਸਹਿਯੋਗ ਨਾਲ ਲੱਗੇਗਾ ਕੈਂਪ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਤੇ ਦਵਾਈਆਂ ਵੀ ਦਿੱਤੀਆਂ ਜਾਣਗੀਆਂ ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ ਸਿੱਧਵਾਂ ਦੋਨਾਂ : ਇਲਾਕੇ ਦੇ ਲੋਕਾਂ ਨੂੰ ਅੱਖਾਂ ਦੀਆਂ ਬਿਮਾਰੀਆਂ ਤੋਂ ਰਾਹਤ ਦਿਵਾਉਣ ਅਤੇ ਲੋੜਵੰਦ ਮਰੀਜ਼ਾਂ ਦੀ ਸੇਵਾ ਕਰਨ ਦੇ ਮੰਤਵ ਨਾਲ ਅਮਰੀਕਾ ਦੀ ਸਮਾਜ ਸੇਵੀ ਸੰਸਥਾ ਯੂਨਾਈਟਡ ਸਿੱਖ ਮਿਸ਼ਨ ਦੇ ਸਹਿਯੋਗ ਨਾਲ ਬਲਵਿੰਦਰ ਸਿੰਘ ਸਿੱਧੂ ਅਤੇ ਬਹਾਦਰ ਸਿੰਘ ਸਿੱਧੂ ਯੂਐਸਏ ਦੇ ਪਰਿਵਾਰ ਵੱਲੋਂ 18 ਨਵੰਬਰ ਦਿਨ ਬੁੱਧਵਾਰ ਨੂੰ ਅੱਖਾਂ ਦਾ ਮੁਫ਼ਤ ਚੈੱਕਅੱਪ ਅਤੇ ਅਪ੍ਰੇਸ਼ਨ ਕੈਂਪ ਗੁਰਦੁਆਰਾ ਸ੍ਰੀ ਗੜਗਾਣਾ ਸਾਹਿਬ, ਸਿੱਧਵਾਂ ਦੋਨਾਂ ਵਿਖੇ ਲਾਇਆ ਜਾ ਰਿਹਾ ਹੈ। ਇਸ ਸਬੰਧੀ ਬਲਵਿੰਦਰ ਸਿੰਘ ਸਿੱਧੂ, ਬਹਾਦਰ ਸਿੰਘ ਸਿੱਧੂ ਤੇ ਰਖਵੀਰ ਸਿੰਘ ਸਿੱਧੂ ਪੰਚ ਨੇ ਦੱਸਿਆ ਕਿ ਯੂਨਾਈਟਡ ਸਿੱਖ ਮਿਸ਼ਨ ਦੇ ਚੇਅਰਮੈਨ ਤੇ ਉੱਘੇ ਸਮਾਜ ਸੇਵਕ ਰਛਪਾਲ ਸਿੰਘ ਢੀਂਡਸਾ ਦੇ ਵਿਸ਼ੇਸ਼ ਉੱਦਮ ਸਦਕਾ ਸੰਸਥਾ ਵੱਲੋਂ ਹਰ ਸਾਲ ਇਲਾਕੇ ਦੇ ਲੋਕਾਂ ਦੀ ਸਹੂਲਤ ਲਈ ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ ਲਾਇਆ ਜਾਂਦਾ ਹੈ। ਇਸੇ ਲੜੀ ਤਹਿਤ ਇਸ ਸਾਲ ਵੀ 18 ਨਵੰਬਰ ਨੂੰ ਗੁਰਦੁਆਰਾ ਗੜਗਾਣਾ ਸਾਹਿਬ ਵਿਖੇ ਇਹ ਕੈਂਪ ਲਾਇਆ ਜਾ ਰਿਹਾ ਹੈ। ਬਾਕਸ-- ਮਾਹਿਰ ਡਾਕਟਰਾਂ ਦੀ ਟੀਮ ਕਰੇਗੀ ਜਾਂਚ ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਅਰੋੜਾ ਅੱਖਾਂ ਦੇ ਹਸਪਤਾਲ ਜਲੰਧਰ ਤੋਂ ਅੱਖਾਂ ਦੇ ਰੋਗਾਂ ਦੇ ਮਾਹਿਰ ਡਾਕਟਰ ਅਮਨਦੀਪ ਸਿੰਘ ਅਰੋੜਾ ਦੀ ਅਗਵਾਈ ਹੇਠ ਡਾਕਟਰਾਂ ਦੀ ਟੀਮ ਵਿਸ਼ੇਸ਼ ਤੌਰ ਤੇ ਪਹੁੰਚੇਗੀ ਅਤੇ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰੇਗੀ । ਜਾਂਚ ਤੋਂ ਬਾਅਦ ਲੋੜਵੰਦ ਮਰੀਜ਼ਾਂ ਦੇ ਮੁਫ਼ਤ ਅੱਖਾਂ ਦੇ ਅਪ੍ਰੇਸ਼ਨ ਕੀਤੇ ਜਾਣਗੇ। ਇਸ ਤੋਂ ਇਲਾਵਾ ਲੋੜ ਅਨੁਸਾਰ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਅਤੇ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਕੈਂਪ ਦਾ ਲਾਭ ਉਠਾਉਣ ਅਤੇ ਕੈਂਪ ਵਿੱਚ ਆਉਣ ਸਮੇਂ ਆਪਣਾ ਆਧਾਰ ਕਾਰਡ ਜਾਂ ਹੋਰ ਪਛਾਣ ਪੱਤਰ ਜ਼ਰੂਰ ਨਾਲ ਲੈ ਕੇ ਆਉਣ । ਉਨ੍ਹਾਂ ਦੱਸਿਆ ਕਿ ਮਰੀਜ਼ਾਂ ਨੂੰ ਅਪ੍ਰੇਸ਼ਨ ਲਈ ਹਸਪਤਾਲ ਲਿਜਾਣ ਅਤੇ ਵਾਪਸ ਲਿਆਉਣ ਵਾਸਤੇ ਵੀ ਸੰਸਥਾ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ।