ਰਾਮਗੜ੍ਹੀਆ ਕਾਲਜ ’ਚ ਲਗਾਇਆ ਅੱਖਾਂ ਦਾ ਮੁਫ਼ਤ ਕੈਂਪ ਰਾਮਗੜ੍ਹੀਆ ਕਾਲਜ ਫਗਵਾੜਾ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ
Publish Date: Thu, 27 Aug 2026 07:26 PM (IST)
Updated Date: Thu, 27 Aug 2026 07:28 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਮੈਡਮ ਮਨਪ੍ਰੀਤ ਕੌਰ ਭੋਗਲ ਦੀ ਅਗਵਾਈ ਹੇਠ ਚੱਲ ਰਹੇ ਰਾਮਗੜ੍ਹੀਆ ਕਾਲਜ, ਫਗਵਾੜਾ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਬਹੁਤ ਹੀ ਸਫਲਤਾਪੂਰਵਕ ਲਗਾਇਆ ਗਿਆ। ਕਾਲਜ ਦੇ ਐੱਨਐੱਸਐੱਸ ਵਿਭਾਗ ਤੇ ਰੈੱਡ ਰਿਬਨ ਕਲੱਬ ਵੱਲੋਂ ਥਿੰਦ ਹਸਪਤਾਲ, ਜਲੰਧਰ ਦੇ ਸਹਿਯੋਗ ਨਾਲ ਲਗਾਏ ਗਏ ਇਸ ਕੈਂਪ ਦਾ ਉਦੇਸ਼ ਵਿਦਿਆਰਥੀਆਂ, ਸਟਾਫ਼ ਮੈਂਬਰਾਂ ਤੇ ਆਮ ਲੋਕਾਂ ਨੂੰ ਅੱਖਾਂ ਦੀ ਸਿਹਤ ਪ੍ਰਤੀ ਜਾਗਰੂਕ ਕਰਨਾ ਤੇ ਮਾਹਿਰ ਡਾਕਟਰੀ ਸੇਵਾਵਾਂ ਉਪਲਬਧ ਕਰਵਾਉਣਾ ਸੀ। ਕੈਂਪ ਦੌਰਾਨ ਥਿੰਦ ਹਸਪਤਾਲ ਦੀ ਡਾਕਟਰਾਂ ਦੀ ਟੀਮ, ਜਿਸ ਵਿੱਚ ਡਾ. ਸਿਮਰਨ, ਡਾ. ਚੰਨਪ੍ਰੀਤ ਸਿੰਘ, ਡਾ. ਕੁਲਵਿੰਦਰ ਸਿੰਘ, ਡਾ. ਨੂਰ, ਡਾ. ਸਿਮਰਨਜੀਤ ਕੌਰ ਅਤੇ ਡਾ. ਪੁਸ਼ਾਲੀ ਦਾਸ ਸ਼ਾਮਲ ਸਨ, ਨੇ ਲਾਭਪਾਤਰੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਡਾ. ਵੰਦਨਾ ਬੰਸਲ ਨੇ ਕਿਹਾ ਕਿ ਅੱਖਾਂ ਸਾਡੇ ਜੀਵਨ ਦਾ ਉਹ ਅਨਮੋਲ ਖ਼ਜ਼ਾਨਾ ਹਨ, ਜਿਨ੍ਹਾਂ ਰਾਹੀਂ ਅਸੀਂ ਸੰਸਾਰ ਦੀ ਸੁੰਦਰਤਾ ਨੂੰ ਮਹਿਸੂਸ ਕਰਦੇ ਹਾਂ। ਇਨ੍ਹਾਂ ਦੀ ਸੰਭਾਲ ਹਰ ਵਿਅਕਤੀ ਦੀ ਪਹਿਲੀ ਜ਼ਿੰਮੇਵਾਰੀ ਹੋਣੀ ਚਾਹੀਦੀ ਹੈ।” ਐੱਨਐੱਸਐੱਸ ਕੋਆਰਡੀਨੇਟਰ ਡਾ. ਹਰਮੀਤ ਕੌਰ ਨੇ ਕਿਹਾ ਕਿ “ਸਮਾਜ ਸੇਵਾ ਹੀ ਸੱਚੀ ਸਿੱਖਿਆ ਦਾ ਮੂਲ ਮੰਤਵ ਹੈ।” ਉਨ੍ਹਾਂ ਦੱਸਿਆ ਕਿ ਕਾਲਜ ਵੱਲੋਂ ਸਮੇਂ-ਸਮੇਂ ‘ਤੇ ਲੋਕ ਭਲਾਈ ਅਤੇ ਸਿਹਤ ਜਾਗਰੂਕਤਾ ਨਾਲ ਸਬੰਧਿਤ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ ਤਾਂ ਜੋ ਵਿਦਿਆਰਥੀਆਂ ਵਿੱਚ ਸੇਵਾ, ਸਹਿਯੋਗ ਅਤੇ ਮਨੁੱਖਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਸ ਮੌਕੇ ਪ੍ਰੋ. ਰਾਜਵਿੰਦਰ ਕੌਰ (ਵਾਈਸ ਪ੍ਰਿੰਸੀਪਲ), ਪ੍ਰੋ. ਹਰੀਸ਼ ਕੁਮਾਰ, ਡਾ. ਜਸਕਰਨ ਸਿੰਘ, ਡਾ. ਕੁਲਵੀਰ ਕੌਰ, ਮਨਪ੍ਰੀਤ ਕੌਰ, ਪ੍ਰੋ. ਅਰਪਨਦੀਪ ਕੌਰ, ਪ੍ਰੋ. ਅਰੁਣਾ ਰਾਣੀ, ਪ੍ਰੋ. ਪੂਜਾ, ਪ੍ਰੋ. ਮਨਦੀਪ ਕੌਰ ਸਮੇਤ ਸਮੂਹ ਕਾਲਜ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਰਹੇ। ਸਮਾਗਮ ਦੇ ਅੰਤ ਵਿੱਚ ਥਿੰਦ ਹਸਪਤਾਲ ਦੀ ਡਾਕਟਰੀ ਟੀਮ ਦਾ ਧੰਨਵਾਦ ਕਰਦਿਆਂ ਪ੍ਰਿੰਸੀਪਲ ਡਾ. ਵੰਦਨਾ ਬੰਸਲ ਜੀ ਨੇ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਅਜਿਹੇ ਲੋਕ-ਹਿਤੈਸ਼ੀ ਤੇ ਸਿਹਤ ਜਾਗਰੂਕਤਾ ਨਾਲ ਸਬੰਧਿਤ ਉਪਰਾਲੇ ਜਾਰੀ ਰਹਿਣਗੇ।