ਸਿੱਧਵਾਂ ਦੋਨਾਂ ਵਿਖੇ ਮੁਫ਼ਤ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਸਿੱਧਵਾਂ ਦੋਨਾਂ ਵਿਖੇ ਮੁਫ਼ਤ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ
Publish Date: Fri, 30 Oct 2026 08:40 PM (IST)
Updated Date: Fri, 30 Oct 2026 08:43 PM (IST)
250 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ, 200 ਨੂੰ ਮੁਫ਼ਤ ਐਨਕਾਂ ਵੰਡੀਆਂ ਤੇ 15 ਮਰੀਜ਼ਾਂ ਦੇ ਮੁਫ਼ਤ ਲੈਂਜ਼ ਪਾਏ ਗਏ ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ ਸਿੱਧਵਾਂ ਦੋਨਾਂ\ਕਪੂਰਥਲਾ : ਮੱਖਣ ਸਿੰਘ ਗਿੱਲ ਯੂਕੇ ਤੇ ਉਨ੍ਹਾਂ ਦੀ ਸੰਸਥਾ ਵੱਲੋਂ ਪਿੰਡ ਸਿੱਧਵਾਂ ਦੋਨਾਂ ਵਿਖੇ ਲੋਕ ਸੇਵਾ ਦੇ ਉਦੇਸ਼ ਨਾਲ ਮੁਫ਼ਤ ਅੱਖਾਂ ਦਾ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਇਲਾਕੇ ਦੇ ਲਗਭਗ 250 ਮਰੀਜ਼ਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਗਈ। ਜਾਂਚ ਉਪਰੰਤ 200 ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਵੰਡੀਆਂ ਗਈਆਂ, ਜਦਕਿ 15 ਮਰੀਜ਼ਾਂ ਦੀਆਂ ਅੱਖਾਂ ਵਿੱਚ ਲੋੜ ਅਨੁਸਾਰ ਮੁਫ਼ਤ ਲੈਂਜ਼ ਪਾਏ ਗਏ। ਇਸ ਮੌਕੇ ਨੈਸ਼ਨਲ ਆਈ ਕੇਅਰ ਹਸਪਤਾਲ ਜਲੰਧਰ ਤੋਂ ਪਹੁੰਚੀ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀ ਗਈ। ਕੈਂਪ ਦੀ ਅਗਵਾਈ ਡਾਕਟਰ ਪਿਯੂਸ਼ ਸੂਦ ਨੇ ਕੀਤੀ, ਜਿਨ੍ਹਾਂ ਦੇ ਨਾਲ ਡਾਕਟਰ ਅਮਨ ਅੰਗੁਰਾਲ, ਵਿਜੇ ਕੁਮਾਰ, ਮਿਸ ਮੀਨਾਕਸ਼ੀ ਤੇ ਹੋਰ ਸਟਾਫ਼ ਮੈਂਬਰਾਂ ਨੇ ਆਪਣੀਆਂ ਸੇਵਾਵਾਂ ਨਿਭਾਈਆਂ। ਡਾਕਟਰਾਂ ਦੀ ਟੀਮ ਨੇ ਮਰੀਜ਼ਾਂ ਦੀਆਂ ਅੱਖਾਂ ਦੀ ਬਾਰੀਕੀ ਨਾਲ ਜਾਂਚ ਕਰਕੇ ਉਨ੍ਹਾਂ ਨੂੰ ਲੋੜ ਅਨੁਸਾਰ ਸਲਾਹ ਤੇ ਇਲਾਜ ਸਬੰਧੀ ਜਾਣਕਾਰੀ ਵੀ ਦਿੱਤੀ। ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ ਤੇ ਮੁਫ਼ਤ ਜਾਂਚ ਤੇ ਇਲਾਜ ਦੀਆਂ ਸਹੂਲਤਾਂ ਦਾ ਲਾਭ ਉਠਾਇਆ। ਇਸ ਮੌਕੇ ਮੱਖਣ ਸਿੰਘ ਗਿੱਲ ਯੂਕੇ ਅਤੇ ਉਨ੍ਹਾਂ ਦੀ ਸੰਸਥਾ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਅਜਿਹੇ ਸਿਹਤ ਕੈਂਪ ਲੋੜਵੰਦ ਤੇ ਆਰਥਿਕ ਪੱਖੋਂ ਕਮਜ਼ੋਰ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੁੰਦੇ ਹਨ। ਇਸ ਕੈਂਪ ਨੂੰ ਕਾਮਯਾਬ ਕਰਨ ਲਈ ਬਲਵਿੰਦਰ ਸਿੰਘ ਵਿਰਦੀ, ਜਸਵੰਤ ਸਿੰਘ ਗਿੱਲ, ਹਰਨੇਕ ਸਿੰਘ ਗਿੱਲ, ਪਰਦੀਪ ਗਿੱਲ, ਮੇਜਰ ਸਿੰਘ ਯੂਕੇ, ਧੰਨਾ ਯੂਕੇ, ਜਸਵੀਰ ਗਿੱਲ, ਮਲਕੀਅਤ ਸਿੰਘ ਸਿੱਧੂ ਆਦਿ ਦਾ ਵਿਸ਼ੇਸ਼ ਯੋਗਦਾਨ ਰਿਹਾ। ਸੰਸਥਾ ਵੱਲੋਂ ਮਰੀਜ਼ਾਂ ਵਾਸਤੇ ਲੰਗਰ ਤੇ ਚਾਹ-ਪਕੌੜਿਆਂ ਦਾ ਲੰਗਰ ਲਗਾਇਆ ਗਿਆ।