ਏਕਤਾ ਭਵਨ ’ਚ ਮੁਫ਼ਤ ਅੱਖਾਂ ਦਾ ਆਪ੍ਰੇਸ਼ਨ ਕੈਂਪ 2 ਨੂੰ
ਏਕਤਾ ਭਵਨ ਵਿਖੇ ਮੁਫ਼ਤ ਅੱਖਾਂ ਦਾ ਆਪ੍ਰੇਸ਼ਨ ਕੈਂਪ 2 ਮਾਰਚ ਨੂੰ
Publish Date: Sat, 28 Feb 2026 10:45 PM (IST)
Updated Date: Sat, 28 Feb 2026 10:46 PM (IST)
ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਲਾਇਨਸ ਕਲੱਬ ਇੰਟਰਨੈਸ਼ਨਲ ਡਿਸਟਰਿਕਟ 105 ਸੀ ਡਬਲਿਊ ਐਂਡ ਵਾਰਵਿਕਸ਼ਾਇਰ ਵੁਡਫੋਰਡ ਲਾਇਨਸ ਕਲੱਬ ਯੂਕੇ ਦੇ ਸਹਿਯੋਗ ਨਾਲ ਮੁਫਤ ਅੱਖਾਂ ਦਾ ਆਪ੍ਰੇਸ਼ਨ ਕੈਂਪ 2 ਮਾਰਚ ਸੋਮਵਾਰ ਨੂੰ ਸਵੇਰੇ 10 ਵਜੇ ਤੋਂ 1 ਵਜੇ ਤੱਕ ਏਕਤਾ ਭਵਨ (ਆਫਿਸ ਆਫ ਵਿਧਾਇਕ ਰਾਣਾ ਗੁਰਜੀਤ ਸਿੰਘ) ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਆਫ਼ਿਸ ਇੰਚਾਰਜ ਮਨਪ੍ਰੀਤ ਸਿੰਘ ਮਨੀ ਮਾਂਗਟ ਨੇ ਦਿੰਦਿਆਂ ਦੱਸਿਆ ਕਿ ਐੱਮਐੱਲਏ ਕਪੂਰਥਲਾ ਰਾਣਾ ਗੁਰਜੀਤ ਸਿੰਘ ਤੇ ਮਹਿੰਦਰ ਸਿੰਘ ਸਮਰਾ ਕੈਨੇਡਾ ਦੇ ਵਿਸ਼ੇਸ਼ ਸਹਿਯੋਗ ਨਾਲ ਸੁਖਬੀਰ ਸਿੰਘ ਸੰਧੂ, ਅਵਤਾਰ ਸਿੰਘ ਮਾਨ, ਜਸਪਾਲ ਸਿੰਘ ਤੇ ਗਗਨ ਵਾਲੀਆ (ਚਾਰੇ ਨਿੱਜੀ ਸਕੱਤਰ) ਆਦਿ ਦੀ ਦੇਖ-ਰੇਖ ਹੇਠ ਆਯੋਜਿਤ ਕੀਤੇ ਜਾ ਰਹੇ ਉਕਤ ਮੁਫਤ ਅੱਖਾਂ ਦੇ ਆਪ੍ਰੇਸ਼ਨ ਕੈਂਪ ਵਿਚ ਪਹੁੰਚੇ ਮਰੀਜ਼ਾਂ ਦੀਆਂ ਅੱਖਾਂ ਦਾ ਮੁਫ਼ਤ ਚੈੱਕਅਪ ਕੀਤਾ ਜਾਵੇਗਾ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਆਖਿਆ ਕਿ ਲੋੜਵੰਦ ਮਰੀਜ਼ਾਂ ਦੇ ਲਾਇਨਸ ਆਈ ਹਸਪਤਾਲ ਆਦਮਪੁਰ ਵਿਖੇ ਮੁਫਤ ਆਪ੍ਰੇਸ਼ਨ ਕੀਤੇ ਜਾਣਗੇ ਤੇ ਮਰੀਜ਼ਾਂ ਨੂੰ ਲੈ ਕੇ ਜਾਣ ਤੇ ਮੁੜ ਵਾਪਸ ਛੱਡਣ ਲਈ ਮੁਫ਼ਤ ਬੱਸ ਸਰਵਿਸ ਦਿੱਤੀ ਜਾਵੇਗੀ। ਮਰੀਜ਼ਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਾਲ ਆਪਣਾ ਆਧਾਰ ਕਾਰਡ ਤੇ ਫੋਨ ਨੰਬਰ ਜ਼ਰੂਰ ਲੈ ਕੇ ਆਉਣ।