ਮੱਸਿਆ ਦੇ ਦਿਹਾੜੇ ਲਗਾਇਆ ਫ੍ਰੀ ਮੈਡੀਕਲ ਕੈਂਪ
ਮੱਸਿਆ ਦੇ ਦਿਹਾੜੇ ਲਗਾਇਆ ਫ੍ਰੀ ਮੈਡੀਕਲ ਕੈਂਪ
Publish Date: Tue, 17 Feb 2026 07:01 PM (IST)
Updated Date: Tue, 17 Feb 2026 07:03 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਸ੍ਰੀ ਗੁਰੂ ਅਮਰਦਾਸ ਸੇਵਾ ਸੁਸਾਇਟੀ ਚੈਰੀਟੇਬਲ ਡਿਸਪੈਂਸਰੀ ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਕਮਰਾ ਨੰਬਰ 8 ਵਿਚ ਮੱਸਿਆ ਦੇ ਦਿਹਾੜੇ ਨੂੰ ਸਮਰਪਿਤ ਜਨਰਲ ਬਿਮਾਰੀਆਂ ਦਾ ਫ੍ਰੀ ਮੈਡੀਕਲ ਕੈਂਪ ਲਗਾਇਆ ਗਿਆ। ਇਹ ਕੈਂਪ ਹਰ ਵਾਰ ਦੀ ਤਰ੍ਹਾਂ ਸਵੇਰੇ 10 ਤੋਂ 2 ਵਜੇ ਤੱਕ ਲੱਗਾ, ਜਿਥੇ ਮਾਹਿਰ ਡਾਕਟਰਾਂ ਨੇ ਮਰੀਜ਼ਾਂ ਦਾ ਚੈੱਕਅਪ ਕਰਕੇ ਮੁਫਤ ਦਵਾਈਆਂ ਦਿੱਤੀਆਂ। ਜਾਣਕਾਰੀ ਦਿੰਦੇ ਹੋਏ ਪ੍ਰਧਾਨ ਇੰਸਪੈਕਟਰ ਗੁਲਜਾਰ ਸਿੰਘ ਨੇ ਦਸਿਆ ਕਿ ਹਰੇਕ ਮਹੀਨੇ ਦੀ ਤਰ੍ਹਾਂ ਮੱਸਿਆ ਦੇ ਦਿਹਾੜੇ ’ਤੇ ਲੜੀਵਾਰ ਫ੍ਰੀ ਕੈਂਪ ਲਗਾਇਆ ਗਿਆ, ਜਿਸ ਵਿਚ 160 ਤੋਂ ਵੀ ਜ਼ਿਆਦਾ ਮਰੀਜ਼ਾਂ ਨੇ ਆਪਣਾ ਚੈੱਕਅਪ ਕਰਵਾਕੇ ਮੁਫਤ ਦਵਾਈਆਂ ਲਈਆਂ। ਇਸ ਕੈਂਪ ਵਿਚ ਜਨਰਲ ਬਿਮਾਰੀਆਂ ਦੇ ਡਾ. ਰਮੇਸ਼ ਤੇ ਸਹਾਇਕ ਗੁਰਪ੍ਰੀਤ ਕੌਰ ਨੇ ਸ਼ਿਰਕਤ ਕੀਤੀ। ਸੰਸਥਾ ਪ੍ਰਧਾਨ ਇੰਸਪੈਕਟਰ ਗੁਲਜਾਰ ਸਿੰਘ ਨੇ ਆਏ ਹੋਏ ਡਾਕਟਰਾਂ ਨੂੰ ਗੁਰੁ ਘਰ ਦੀ ਬਖਸ਼ਿਸ ਸਿਰੋਪਾਓ ਨਾਲ ਨਿਵਾਜਿਆ। ਜਾਣਕਾਰੀ ਦਿੰਦੇ ਹੋਏ ਪ੍ਰਧਾਨ ਨੇ ਦਸਿਆ ਕਿ ਇਸ ਫ੍ਰੀ ਕੈਂਪ ਨਾਲ ਗੁਰੁਦੁਆਰਾ ਸਾਹਿਬ ਨਾਲ ਲਗਦੇ 15 ਕਿਲੋਮੀਟਰ ਤੱਕ ਦੇ ਪਿੰਡਾਂ ਦੇ ਲੋਕਾਂ ਨੂੰ ਫਾਇਦਾ ਹੁੰਦਾ ਹੈ। ਇਸ ਮੌਕੇ ਹੈੱਡ ਗ੍ਰੰਥੀ ਬਲਵਿੰਦਰ ਸਿੰਘ, ਅਮ੍ਰਿਤਪਾਲ ਸਿੰਘ, ਕੁਲਦੀਪ ਸਿੰਘ ਵਾਈਸ ਪ੍ਰਧਾਨ, ਗੁਰਪੀਤ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।