ਮੱਸਿਆ ਦੇ ਦਿਹਾੜੇ ’ਤੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ
ਮੱਸਿਆ ਦੇ ਦਿਹਾੜੇ ਨੂੰ ਸਮਰਪਿਤ ਮੁਫ਼ਤ ਮੈਡੀਕਲ ਜਾਂਚ ਕੈਂਪ
Publish Date: Sat, 12 Sep 2026 06:53 PM (IST)
Updated Date: Sat, 12 Sep 2026 06:56 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਸ੍ਰੀ ਗੁਰੂ ਅਮਰਦਾਸ ਸੇਵਾ ਸੋਸਾਇਟੀ ਰਜਿਸਟਰਡ ਫਗਵਾੜਾ ਵੱਲੋਂ ਮੱਸਿਆ ਦੇ ਦਿਹਾੜੇ ਨੂੰ ਸਮਰਪਿਤ ਮੁਫ਼ਤ ਮੈਡੀਕਲ ਜਾਂਚ ਕੈਂਪ ਗੁਰਦੁਆਰਾ ਸੁਖਚੈਨਆਣਾ ਸਾਹਿਬ, ਕਮਰਾ ਨੰਬਰ 8, ਫਗਵਾੜਾ ਵਿਖੇ ਪ੍ਰਧਾਨ ਇੰਸਪੈਕਟਰ ਗੁਲਜਾਰ ਸਿੰਘ ਦੀ ਅਗਵਾਈ ਹੇਠ ਲਗਾਇਆ ਗਿਆ। ਕੈਂਪ ਦੌਰਾਨ ਮਾਹਰ ਡਾਕਟਰ ਬਲਦੇਵ ਸਿੰਘ ਤੇ ਲੇਡੀ ਡਾਕਟਰ ਨੀਨਾ ਵੱਲੋਂ ਸਹਾਇਕ ਗੁਰਪ੍ਰੀਤ ਕੌਰ ਦੇ ਸਹਿਯੋਗ ਨਾਲ ਪਹੁੰਚੇ ਮਰੀਜ਼ਾਂ ਦੀ ਮੁਫ਼ਤ ਮੈਡੀਕਲ ਜਾਂਚ ਕੀਤੀ ਗਈ ਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਪ੍ਰਦਾਨ ਕੀਤੀਆਂ ਗਈਆਂ। ਇਸ ਮੌਕੇ ਕੈਂਪ ਵਿੱਚ ਸੇਵਾ ਨਿਭਾਉਣ ਵਾਲੇ ਡਾਕਟਰਾਂ ਦਾ ਸਨਮਾਨ ਕਰਦਿਆਂ ਮੈਨੇਜਰ ਨਰਿੰਦਰ ਸਿੰਘ ਤੇ ਸੰਸਥਾ ਦੇ ਪ੍ਰਧਾਨ ਇੰਸਪੈਕਟਰ ਗੁਲਜ਼ਾਰ ਸਿੰਘ ਵੱਲੋਂ ਉਨ੍ਹਾਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਤ ਕੀਤਾ ਗਿਆ। ਸੋਸਾਇਟੀ ਦੇ ਅਹੁਦੇਦਾਰਾਂ ਨੇ ਕਿਹਾ ਕਿ ਸੰਸਥਾ ਵੱਲੋਂ ਸਮੇਂ-ਸਮੇਂ ’ਤੇ ਲੋਕਾਂ ਦੀ ਸਿਹਤ ਸਹੂਲਤ ਲਈ ਅਜਿਹੇ ਮੁਫ਼ਤ ਮੈਡੀਕਲ ਕੈਂਪ ਲਗਾਏ ਜਾਂਦੇ ਹਨ, ਤਾਂ ਜੋ ਲੋੜਵੰਦ ਲੋਕਾਂ ਨੂੰ ਮੁਫ਼ਤ ਜਾਂਚ ਤੇ ਦਵਾਈਆਂ ਦੀ ਸਹੂਲਤ ਮਿਲ ਸਕੇ। ਇਸ ਮੌਕੇ ਸੋਸਾਇਟੀ ਦੇ ਮੈਂਬਰ ਨਰਿੰਦਰ ਸਿੰਘ, ਸਾਬਕਾ ਹੈੱਡ ਗ੍ਰੰਥੀ ਲਖਵਿੰਦਰ ਸਿੰਘ, ਕੁਲਦੀਪ ਸਿੰਘ, ਕੁਲਦੀਪ ਸਿੰਘ ਦੀਪਾ ਆਦਿ ਹਾਜ਼ਰ ਸਨ।