ਮਹੀਨਾਵਾਰ ਸਮਾਗਮ ਦੌਰਾਨ 100 ਲੋੜਵੰਦਾਂ ਨੂੰ ਵੰਡਿਆ ਫਰੀ ਰਾਸ਼ਨ
ਬਲੱਡ ਬੈਂਕ ਵਿਖੇ ਆਯੋਜਿਤ 207ਵੇਂ ਮਹੀਨਾਵਾਰ ਸਮਾਗਮ ਦੌਰਾਨ 100 ਲੋੜਵੰਦਾਂ ਨੂੰ ਵੰਡਿਆ ਫਰੀ ਰਾਸ਼ਨ
Publish Date: Wed, 18 Mar 2026 07:56 PM (IST)
Updated Date: Thu, 19 Mar 2026 04:11 AM (IST)

ਪੰਜਾਬੀ ਜਾਗਰਣ ਪ੍ਰਤੀਨਿਧ, ਫਗਵਾੜਾ : ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ 207ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਬਲੱਡ ਬੈਂਕ ਦੇ ਸਰਪ੍ਰਸਤ ਕੇ.ਕੇ. ਸਰਦਾਨਾ ਦੀ ਰਹਿਨੁਮਾਈ ਅਤੇ ਪ੍ਰਧਾਨ ਮਲਕੀਅਤ ਸਿੰਘ ਰਗਬੋਤਰਾ ਦੀ ਨਿਗਰਾਨੀ ਹੇਠ ਆਯੋਜਿਤ ਕੀਤਾ ਗਿਆ। ਇਸ ਦੌਰਾਨ ਬਤੌਰ ਮੁੱਖ ਮਹਿਮਾਨ ਮਹਿਮਾਨ ਰੋਟਰੀ ਕਲੱਬ ਸਾਊਥ ਈਸਟ ਦੇ ਪ੍ਰਧਾਨ ਕਮਾਂਡਰ ਇਕਬਾਲ ਸਿੰਘ ਸ਼ਾਮਲ ਹੋਏ। ਉਨ੍ਹਾਂ ਨੇ 100 ਲੋੜਵੰਦ ਔਰਤਾਂ ਨੂੰ ਰਾਸ਼ਨ ਵੰਡਣ ਦੀ ਸ਼ੁਰੂਆਤ ਕਰਵਾਈ ਅਤੇ ਬਲੱਡ ਬੈਂਕ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ। ਸਮਾਗਮ ਦੌਰਾਨ ਬ੍ਰਹਮਾਕੁਮਾਰੀ ਆਸ਼ਰਮ ਤੋਂ ਪਹੁੰਚੇ ਬੀ.ਕੇ. ਭੈਣ ਵਿਜੇ ਨੇ ਦਾਨ ਦੇ ਧਾਰਮਿਕ ਪੱਖ ‘ਤੇ ਚਾਨਣਾ ਪਾਇਆ। ਮਲਕੀਅਤ ਸਿੰਘ ਰਗਬੋਤਰਾ ਨੇ ਦੱਸਿਆ ਕਿ ਇਹ ਮਹੀਨਾਵਾਰ ਰਾਸ਼ਨ ਵੰਡਣ ਦੀ ਸੇਵਾ 18 ਸਾਲਾਂ ਤੋਂ ਲਗਾਤਾਰ ਜਾਰੀ ਹੈ। ਇਸ ਮਹੀਨੇ ਦਾ ਰਾਸ਼ਨ ਵੰਡ ਸਮਾਗਮ 19 ਮਾਰਚ ਤੋਂ ਸ਼ੁਰੂ ਹੋਣ ਜਾ ਰਹੇ ਚੇਤ ਮਹੀਨੇ ਦੇ ਨੌਰਾਤਰਿਆਂ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਨੇ ਸਹਿਯੋਗ ਲਈ ਸਮਾਜ ਸੇਵੀ ਰਾਜਿੰਦਰ ਸਿੰਘ ਕੋਛੜ (ਖੰਡਵਾਲੇ), ਰਮੇਸ਼ ਗਾਬਾ, ਰਮੇਸ਼ ਦੁੱਗਲ, ਮਨੀਸ਼ ਬੱਤਰਾ, ਤਾਰਾ ਚੰਦ ਚੁੰਬਰ, ਵਿਸ਼ਵਾਮਿੱਤਰ ਸ਼ਰਮਾ, ਅਵਤਾਰ ਸਿੰਘ ਕੋਛੜ, ਰਾਜੀਵ ਕੁਮਾਰ (ਮਾਰਬਲ ਰਿਜ਼ੋਰਟ), ਐਨ.ਆਰ.ਆਈ. ਸਤਪਾਲ ਵਰਮਾ, ਰਮਨ ਨਹਿਰਾ, ਐਡਵੋਕੇਟ ਅੰਕਿਤ ਢੀਂਗਰਾ ਆਦਿ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ ਅਤੇ ਦੱਸਿਆ ਕਿ ਅਗਲਾ ਰਾਸ਼ਨ ਵੰਡ ਸਮਾਗਮ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕਰਕੇ 15 ਅਪ੍ਰੈਲ ਦਿਨ ਬੁੱਧਵਾਰ ਨੂੰ ਆਯੋਜਿਤ ਕੀਤਾ ਜਾਵੇਗਾ। ਇਸ ਮੌਕੇ ਵੀ.ਪੀ. ਸਿੰਘ ਅਰੋੜਾ, ਮਨੋਜ ਮਿੱਢਾ, ਕਿਰਨ ਗੁਪਤਾ, ਮੋਹਨ ਲਾਲ ਤਨੇਜਾ, ਸੁਧਾ ਬੇਦੀ, ਤਾਰਾ ਚੰਦ ਚੁੰਬਰ, ਜੁਗਲ ਕਿਸ਼ੋਰ ਭਨੋਟ, ਰਮਨ ਨਹਿਰਾ ਆਦਿ ਹਾਜ਼ਰ ਸਨ।