100 ਲੋੜਵੰਦ ਔਰਤਾਂ ਨੂੰ ਵੰਡਿਆ ਫਰੀ ਰਾਸ਼ਨ ਬਲੱਡ ਬੈਂਕ ਵਿਖੇ ਆਯੋਜਿਤ 215ਵੇਂ ਮਹੀਨਾਵਾਰ ਸਮਾਗਮ ਦੌਰਾਨ 100 ਲੋੜਵੰਦ ਔਰਤਾਂ ਨੂੰ ਵੰਡਿਆ ਫਰੀ ਰਾਸ਼ਨ
Publish Date: Thu, 19 Nov 2026 06:58 PM (IST)
Updated Date: Thu, 19 Nov 2026 07:00 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ 215ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਬਲੱਡ ਬੈਂਕ ਦੇ ਸਰਪ੍ਰਸਤ ਕੇਕੇ ਸਰਦਾਨਾ ਦੀ ਰਹਿਨੁਮਾਈ ਤੇ ਪ੍ਰਧਾਨ ਮਲਕੀਅਤ ਸਿੰਘ ਰਗਬੋਤਰਾ ਦੀ ਨਿਗਰਾਨੀ ਹੇਠ ਆਯੋਜਿਤ ਕੀਤਾ ਗਿਆ। ਇਸ ਦੌਰਾਨ ਬਤੌਰ ਮੁੱਖ ਮਹਿਮਾਨ ਸਮਾਜ ਸੇਵਕ ਸਤਪਾਲ ਕੋਛੜ (ਖੰਡ ਵਾਲੇ) ਵੱਲੋਂ ਹਾਜ਼ਰੀ ਲਗਵਾਈ ਗਈ ਤੇ ਪਤਵੰਤਿਆਂ ਨੇ 100 ਲੋੜਵੰਦ ਔਰਤਾਂ ਨੂੰ ਰਾਸ਼ਨ ਦੀ ਵੰਡ ਕਰਦਿਆਂ ਬਲੱਡ ਬੈਂਕ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ। ਰਗਬੋਤਰਾ ਨੇ ਦੱਸਿਆ ਕਿ ਇਸ ਪ੍ਰੋਜੈਕਟ ‘ਚ ਨਿਯਮਿਤ ਤੌਰ ’ਤੇ ਸਹਿਯੋਗ ਕਰ ਰਹੇ ਐੱਨਆਰਆਈ ਸਤਪਾਲ ਵਰਮਾ ਦਾ ਦੇਹਾਂਤ ਹੋ ਗਿਆ ਹੈ, ਜਿਸ ਤੇ ਸਮੂਹ ਹਾਜ਼ਰੀਨ ਵੱਲੋਂ ਦੋ ਮਿੰਟ ਦਾ ਮੌਨ ਧਾਰਨ ਕਰਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਦਿੱਤੀ ਗਈ। ਰਗਬੋਤਰਾ ਨੇ ਦੱਸਿਆ ਕਿ ਇਹ ਮਹੀਨਾਵਾਰ ਰਾਸ਼ਨ ਵੰਡਣ ਦੀ ਸੇਵਾ 18 ਸਾਲਾਂ ਤੋਂ ਲਗਾਤਾਰ ਜਾਰੀ ਹੈ, ਜਿਸ ਵਿੱਚ ਸਮਾਜ ਸੇਵੀ ਰਾਜਿੰਦਰ ਸਿੰਘ ਕੋਛੜ (ਖੰਡਵਾਲੇ), ਰਮੇਸ਼ ਗਾਬਾ, ਰਮੇਸ਼ ਦੁੱਗਲ, ਮਨੀਸ਼ ਬੱਤਰਾ, ਤਾਰਾ ਚੰਦ ਚੁੰਬਰ, ਵਿਸ਼ਵਾਮਿੱਤਰ ਸ਼ਰਮਾ, ਅਵਤਾਰ ਸਿੰਘ ਕੋਛੜ, ਰਾਜੀਵ ਕੁਮਾਰ (ਮਾਰਬਲ ਰਿਜ਼ੋਰਟ) ਤੇ ਐਡਵੋਕੇਟ ਅੰਕਿਤ ਢੀਂਗਰਾ ਦਾ ਹਮੇਸ਼ਾ ਵਢਮੁੱਲਾ ਸਹਿਯੋਗ ਪ੍ਰਾਪਤ ਹੁੰਦਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਇਸ ਅੰਨ ਦਾਨ ਦੇ ਪ੍ਰੋਜੈਕਟ ਨੂੰ ਅੱਗੇ ਵੀ ਪ੍ਰਭੂ ਇੱਛਾ ਤੱਕ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਕ੍ਰਿਸ਼ਨ ਕੁਮਾਰ, ਮੋਹਨ ਲਾਲ ਤਨੇਜਾ, ਸੁਧਾ ਬੇਦੀ, ਰਾਮ ਕੁਮਾਰ ਪ੍ਰਭੂ ਭਗਤ ਤੇ ਬਲੱਡ ਬੈਂਕ ਦੇ ਸਟਾਫ ਮੈਂਬਰ ਹਾਜ਼ਰ ਸਨ।