ਆਰਮੀ ਅਗੀਨੀਵੀਰ ਦੀ ਭਰਤੀ ਲਈ ਮੁਫ਼ਤ ਸਿਖਲਾਈ ਕਲਾਸਾਂ ਸ਼ੁਰੂ
ਆਰਮੀ ਅਗੀਨੀਵੀਰ ਦੀ ਭਰਤੀ ਲਈ ਮੁਫ਼ਤ ਸਿਖਲਾਈ ਕਲਾਸਾਂ ਸ਼ੁਰੂ
Publish Date: Fri, 17 Apr 2026 06:30 PM (IST)
Updated Date: Fri, 17 Apr 2026 06:33 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਕਪੂਰਥਲਾ : ਸੀ-ਪਾਈਟ ਕੈਂਪ ਦੇ ਇੰਚਾਰਜ ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਕੈਂਪ ਵਿਖੇ ਆਰਮੀ ਅਗੀਨੀਰ ਦੀ ਭਰਤੀ ਲਈ ਮੁਫ਼ਤ ਸਿਖਲਾਈ ਕਲਾਸਾਂ ਸ਼ੁਰੂ ਹੋ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਚਾਹਵਾਨ ਨੌਜਵਾਨ ਆਰਮੀ ਅਗਨੀਵੀਰ, ਪੰਜਾਬ ਪੁਲਿਸ, ਐੱਸਐੱਸਸੀ ਤੇ ਹੋਰਨਾਂ ਹਥਿਆਰਬੰਦ ਸੈਨਾਵਾਂ ਵਿਚ ਭਰਤੀ ਲਈ ਲਿਖਤੀ ਤੇ ਸਰੀਰਕ ਪੇਪਰ ਦੀ ਸਿਖਲਾਈ ਪ੍ਰਾਪਤ ਕਰਨਾ ਚਾਹੁੰਦੇ ਹਨ, ਉਹ ਕੈਂਪ ਵਿਖੇ ਲੁੜੀਂਦੇ ਦਸਤਾਵੇਜ਼ ਜਿਵੇਂ ਕਿ ਆਧਾਰ ਕਾਰਡ, ਦਸਵੀਂ ਕਲਾਸ ਜਾਂ ਬਾਰ੍ਹਵੀਂ ਕਾਲਸ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ ਫੋਟੋਗ੍ਰਾਫ ਨਾਲ ਲੈ ਕੇ ਕੈਂਪ ਵਿੱਚ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕੈਂਪ ਵਿਖੇ ਸਮਾਰਟ ਕਲਾਸ ਰੂਮ, 400 ਮੀਟਰ ਦਾ ਟਰੈਕ, ਜਿੰਮ, ਵਾਲੀਬਾਲ ਗਰਾਊਂਡ ਦਾ ਵੀ ਖਾਸ ਪ੍ਰਬੰਧ ਹੈ। ਜ਼ਿਕਰਯੋਗ ਹੈ ਕਿ ਸਿਖਲਾਈ ਪ੍ਰਾਪਤ ਕਰ ਰਹੇ ਨੌਜਵਾਨਾਂ ਨੂੰ ਰਿਹਾਇਸ਼, ਖਾਣਾ ਆਦਿ ਪੰਜਾਬ ਸਰਕਾਰ ਵੱਲੋਂ ਮੁਫ਼ਤ ਮੁਹੱਈਆ ਕਰਵਾਇਆ ਜਾਂਦਾ ਹੈ। ਵਧੇਰੇ ਜਾਣਕਾਰੀ ਲਈ ਮੁਬਾਈਲ ਨੰਬਰ 836016-3527, 69002-00733 ਅਤੇ 98720-85620 ’ਤੇ ਸੰਪਰਕ ਕੀਤਾ ਜਾ ਸਕਦਾ ਹੈ।