ਰੌਸ਼ਨ ਖੈੜਾ, ਕਪੂਰਥਲਾ : ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਦਿਵਿਯਾਂਗ ਵਿਅਕਤੀਆਂ ਨੂੰ ਯੂਨੀਕ ਆਈ ਕਾਰਡ ਜਾਰੀ ਕਰਨ ਲਈ ਸਿਹਤ ਵਿਭਾਗ ਕਪੂਰਥਲਾ ਵੱਲੋਂ ਮੈਡੀਕਲ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ । ਸਿਵਲ ਸਰਜਨ ਕਪੂਰਥਲਾ ਡਾ. ਪਰਮਿੰਦਰ ਕੌਰ ਦੀ ਰਹਿਨੁਮਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਚ ਲੱਗਣ ਵਾਲੇ ਇਨ੍ਹਾਂ ਕੈਂਪਾਂ ਲਈ ਮੈਡੀਕਲ ਟੀਮਾਂ ਦਾ ਗਠਨ ਕੀਤਾ ਜਾ ਚੁੱਕਾ ਹੈ।

ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ 24 ਸਤੰਬਰ ਨੂੰ ਕਮਿਊਨਿਟੀ ਹੈਲਥ ਸੈਂਟਰ ਟਿੱਬਾ, 28 ਸਤੰਬਰ ਨੂੰ ਕਮਿਊਨਿਟੀ ਹੈਲਥ ਸੈਂਟਰ ਕਾਲਾ ਸੰਿਘਆ, 4 ਅਕਤੂਬਰ ਨੂੰ ਮੁੱਢਲਾ ਸਿਹਤ ਕੇਂਦਰ ਿਢਲਵਾਂ, 8 ਅਕਤੂਬਰ ਨੂੰ ਕਮਿਊਨਿਟੀ ਹੈਲਥ ਸੈਂਟਰ ਬੇਗੋਵਾਲ ਅਤੇ 11 ਅਕਤੂਬਰ ਨੂੰ ਕਮਿਊਨਿਟੀ ਹੈਲਥ ਸੈਂਟਰ ਪਾਂਸ਼ਟਾ ਵਿਖੇ ਇਨਾਂ੍ਹ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਨ੍ਹਾਂ ਕੈਂਪਾਂ ਦਾ ਲਾਭ ਉਠਾਇਆ ਜਾਏ। ਸਹਾਇਕ ਸਿਵਲ ਸਰਜਨ ਕਮ ਪੋ੍ਗਰਾਮ ਅਫ਼ਸਰ ਯੂਡੀਆਈਡੀ ਪ੍ਰਰਾਜੈਕਟ ਡਾ. ਅਨੂ ਸ਼ਰਮਾ ਨੇ ਦੱਸਿਆ ਕਿ ਕੈਂਪਾਂ ਦੀ ਜਾਗਰੂਕਤਾ ਸਬੰਧੀ ਸਬੰਧਤ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਲਾਭ ਮਿਲ ਸਕੇ।