ਲੰਗਰਾਂ ਤੋਂ ਸਾਨੂੰ ਸੇਵਾ ਤੇ ਨਿਮਰਤਾ ਦਾ ਸੰਦੇਸ਼ ਮਿਲਦਾ : ਕਰਨੈਲ ਸ਼ਾਹ
ਲੰਗਰਾਂ ਤੋਂ ਸਾਨੂੰ ਸੇਵਾ ਅਤੇ ਨਿਮਰਤਾ ਦਾ ਸੰਦੇਸ਼ ਮਿਲਦਾ ਹੈ ਕਰਨੈਲ ਸ਼ਾਹ
Publish Date: Sat, 07 Mar 2026 08:28 PM (IST)
Updated Date: Sat, 07 Mar 2026 08:30 PM (IST)

ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਪਿੰਡ ਸਾਹਨੀ ਦੀਆਂ ਸੰਗਤਾਂ ਵੱਲੋਂ ਸਮੂਹ ਪਿੰਡ ਵਾਸੀਆਂ ਤੇ ਐੱਨਆਰਆਈਜ਼ ਦੇ ਸਹਿਯੋਗ ਨਾਲ ਹੋਲਾ ਮਹੱਲਾ ਨੂੰ ਸਮਰਪਿਤ ਲੰਗਰ ਸ਼੍ਰੀ ਅਨੰਦਪੁਰ ਸਾਹਿਬ ਦੇ ਨਜ਼ਦੀਕ ਪਿੰਡ ਨਲਹੋਟੀ ਵਿਖੇ ਲਗਾਏ ਗਏ, ਜਿਸ ਵਿਚ ਪਿੰਡ ਸਾਹਨੀ ਦੀਆਂ ਦੀਆਂ ਸਮੁੱਚੀਆਂ ਸੰਗਤਾਂ ਤੇ ਸਥਾਨਕ ਪਿੰਡ ਨਲਹੋਟੀ ਦੀਆਂ ਸੰਗਤਾਂ ਵੱਲੋਂ ਬਹੁਤ ਹੀ ਨਿਮਰਤਾ ਤੇ ਸ਼ਰਧਾ ਭਾਵਨਾ ਨਾਲ਼ ਲੰਗਰਾਂ ਦੀ ਸੇਵਾ ਨਿਭਾਈ ਗਈ। ਲੰਗਰਾਂ ਦੀ ਸੇਵਾ ਦੇ ਨਾਲ਼ ਨਾਲ਼ ਪ੍ਰਬੰਧਕਾਂ ਵੱਲੋਂ ਮੈਡੀਕਲ ਸਹੂਲਤਾਂ ਦਾ ਵੀ ਵਿਸ਼ੇਸ਼ ਤੌਰ ’ਤੇ ਪ੍ਰਬੰਧ ਕੀਤਾ ਗਿਆ ਸੀ, ਜਿਸ ਵਿਚ ਡਾਕਟਰ ਰਾਜਿੰਦਰ ਸਿੰਘ ਬਿੱਟੂ ਸੰਗਤਪੁਰ ਵੱਲੋਂ ਆਪਣੀ ਟੀਮ ਸਮੇਤ ਲੋੜਵੰਦ ਸੰਗਤਾਂ ਨੂੰ ਦਵਾਈਆਂ ਤੇ ਹੋਰ ਮੈਡੀਕਲ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਸਨ। ਪ੍ਰਬੰਧਕਾਂ ਵੱਲੋਂ ਦੱਸਿਆ ਗਿਆ ਹੈ ਡਾ. ਰਾਜਿੰਦਰ ਸਿੰਘ ਬਿੱਟੂ ਸੰਗਤਪੁਰ ਪਿਛਲੇ ਕਾਫ਼ੀ ਸਾਲਾਂ ਤੋਂ ਸੇਵਾ ਸਹਿਯੋਗ ਦੇ ਰਹੇ ਹਨ। ਇਸ ਮੌਕੇ ’ਤੇ ਦਰਬਾਰ ਬਾਬਾ ਮੰਗੂ ਸ਼ਾਹ ਜੀ ਪਿੰਡ ਸਾਹਨੀ ਦੇ ਗੱਦੀ ਨਸ਼ੀਨ ਸਾਈਂ ਬਾਬਾ ਕਰਨੈਲ ਸ਼ਾਹ ਜੀ ਵੀ ਲੰਗਰਾਂ ਦੀ ਸੇਵਾ ਵਿਚ ਸ਼ਾਮਲ ਹੋਏ ਤੇ ਉਨ੍ਹਾਂ ਸੰਗਤਾਂ ਦੇ ਅਸ਼ੀਰਵਾਦ ਪ੍ਰਾਪਤ ਕੀਤੇ। ਇਸ ਮੌਕੇ ਸਾਂਈਂ ਬਾਬਾ ਕਰਨੈਲ ਸ਼ਾਹ ਜੀ ਨੇ ਕਿਹਾ ਕਿ ਲੰਗਰਾਂ ਤੋਂ ਸਾਨੂੰ ਸੇਵਾ ਤੇ ਨਿਮਰਤਾ ਦਾ ਸੰਦੇਸ਼ ਮਿਲਦਾ ਹੈ। ਉਨ੍ਹਾਂ ਵੱਲੋਂ ਸੰਗਤਾਂ ਨੂੰ ਗੁਰੂ ਸਾਹਿਬਾਨ ਵੱਲੋਂ ਲੰਗਰਾਂ ਸਮੇਤ ਸਮੁੱਚੀਆਂ ਲੋਕ ਭਲਾਈ ਦੀਆਂ ਚਲਾਈਆਂ ਗਈਆਂ ਰੀਤਾਂ ’ਤੇ ਚੱਲ ਕੇ ਗੁਰੂ ਸਾਹਿਬਾਨ ਦੇ ਅਸ਼ੀਰਵਾਦ ਪ੍ਰਾਪਤ ਕਰਨ ਲਈ ਪ੍ਰੇਰਿਤ ਵੀ ਕੀਤਾ ਗਿਆ। ਇਸ ਮੌਕੇ ਬੀਬੀ ਸੁਖਵਿੰਦਰ ਕੌਰ, ਹਰਵਿੰਦਰ ਕੌਰ, ਪਰਦੀਪ ਕੌਰ, ਮਨਦੀਪ ਕੌਰ, ਪਰਮਿੰਦਰ ਕੌਰ, ਸਰਵਜੀਤ ਕੌਰ, ਸਾਬਕਾ ਸਰਪੰਚ ਸਤਨਾਮ ਸਿੰਘ, ਸਲਿੰਦਰ ਸਿੰਘ, ਗਿਆਨੀ ਕਰਮ ਸਿੰਘ ਪ੍ਰੇਮ ਪੁਰ, ਗੁਰਦੇਵ ਸਿੰਘ, ਸਰਵਜੀਤ ਸਿੰਘ, ਹਰਵਿੰਦਰ ਸਿੰਘ, ਗੁਰਦੀਪ ਸਿੰਘ, ਅਮਰਜੀਤ ਸਿੰਘ, ਮੁਖਤਿਆਰ ਚੰਦ, ਰਣਦੀਪ ਸਿੰਘ ਰਾਣਾ, ਗਿਆਨੀ ਸੁਖਵਿੰਦਰ ਸਿੰਘ, ਸਾਬਕਾ ਸਰਪੰਚ ਰਾਮ ਪਾਲ ਸਾਹਨੀ, ਪ੍ਰੀਤ ਸਿੰਘ, ਅਰੁਣ ਕੁਮਾਰ, ਸੁਖਮਨਜੀਤ ਸਿੰਘ, ਦੇਵਿੰਦਰ ਸਿੰਘ, ਵਰਿੰਦਰ ਸਿੰਘ ਸਮੇਤ ਹੋਰ ਬਹੁਤ ਸਾਰੀਆਂ ਸੰਗਤਾਂ ਹਾਜ਼ਰ ਸਨ।