ਜਸਵੰਤ ਸਿੰਘ ਥਿੰਦ ਨਮਿਤ ਸ਼ਰਧਾਂਜਲੀ ਸਮਾਗਮ ਅੱਜ
ਸੇਵਾ ਮੁਕਤ ਫੌਜੀ ਜਸਵੰਤ ਸਿੰਘ ਥਿੰਦ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 18 ਨੂੰ
Publish Date: Sat, 17 Jan 2026 07:16 PM (IST)
Updated Date: Sat, 17 Jan 2026 07:18 PM (IST)

ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : 1971 ਦੀ ਭਾਰਤ-ਪਾਕਿਸਤਾਨ ਜੰਗ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਸੇਵਾਮੁਕਤ ਫ਼ੌਜੀ ਜਸਵੰਤ ਸਿੰਘ ਥਿੰਦ ਦਾ ਬੀਤੇ ਦਿਨ ਅਚਾਨਕ ਦੇਹਾਂਤ ਹੋ ਗਿਆ ਸੀ। ਉਹ 80 ਸਾਲਾਂ ਦੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਬੂਲਪੁਰ ਦੇ ਸ਼ਮਸ਼ਾਨਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੂੰ ਪਹਿਲਾਂ ਫ਼ੌਜ ਦੀ ਟੁਕੜੀ ਤੇ ਬਾਅਦ ਵਿਚ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਵਿਸ਼ੇਸ਼ ਸਲਾਮੀ ਦਿੱਤੀ ਗਈ। ਇਸ ਉਪਰੰਤ ਉਨ੍ਹਾਂ ਦੇ ਸਪੁੱਤਰ ਗੁਰਪ੍ਰੀਤ ਸਿੰਘ ਥਿੰਦ ਨੇ ਅਗਨੀ ਦਿਖਾਈ। ਇਸ ਮੌਕੇ ਅਧਿਆਪਕ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਫ਼ੌਜੀ ਜਸਵੰਤ ਸਿੰਘ ਥਿੰਦ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 18 ਜਨਵਰੀ ਨੂੰ ਗੁਰਦੁਆਰਾ ਸਾਹਿਬ ਬੂਲਪੁਰ ਵਿਖੇ 11.30 ਤੋਂ 12.30 ਵਜੇ ਤੱਕ ਕਰਵਾਇਆ ਜਾਵੇਗਾ। ਇਸ ਮੌਕੇ ਅਧਿਆਪਕ ਆਗੂ ਗੁਰਪ੍ਰੀਤ ਸਿੰਘ ਨਾਲ ਸਾਧੂ ਸਿੰਘ ਸਾਬਕਾ ਬਲਾਕ ਸਿੱਖਿਆ ਅਧਿਕਾਰੀ, ਸਾਬਕਾ ਸਰਪੰਚ ਦੇਸ ਰਾਜ, ਸੁਖਵਿੰਦਰ ਸਿੰਘ ਮਹਿਰੋਕ, ਸਰਬਜੀਤ ਸਿੰਘ ਆੜਤੀਆ, ਬਲਦੇਵ ਸਿੰਘ ਸਾਬਕਾ ਸਰਪੰਚ, ਸਰਵਣ ਸਿੰਘ ਚੰਦੀ, ਮਲਕੀਤ ਸਿੰਘ, ਰਣਜੀਤ ਸਿੰਘ ਥਿੰਦ, ਹਰਪ੍ਰੀਤ ਸਿੰਘ ਹੈਪੀ, ਅਨਮੋਲਪ੍ਰੀਤ ਸਿੰਘ, ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾਈ ਆਗੂ ਰਛਪਾਲ ਸਿੰਘ ਵੜੈਚ, ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ, ਸੀਐੱਚਟੀ ਰਾਮ ਸਿੰਘ, ਮਨੋਜ ਕੁਮਾਰ, ਪਰਮਿੰਦਰ ਸਿੰਘ, ਸੁਖਦੇਵ ਸਿੰਘ, ਜਸਵਿੰਦਰ ਸਿੰਘ ਸ਼ਿਕਾਰਪੁਰ, ਮਨਜਿੰਦਰ ਸਿੰਘ ਠੱਟਾ, ਅਜੈ ਗੁਪਤਾ, ਸੁਖਦੀਪ ਸਿੰਘ, ਕੰਵਲਪ੍ਰੀਤ ਸਿੰਘ ਕੌੜਾ, ਰਮੇਸ਼ ਕੁਮਾਰ ਡਾਟਾ ਆਪ੍ਰੇਟਰ, ਡੀਟੀਐੱਫ ਆਗੂ ਹਰਪ੍ਰੀਤਪਾਲ ਸਿੰਘ ਆਦਿ ਅਧਿਆਪਕ ਆਗੂਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।