ਗਗਨ ਕ੍ਰਿਏਟਿਵ ਆਰਟ ਨੇ ਪੇਂਟਿੰਗ ਮੁਕਾਬਲੇ ਕਰਵਾਏ
ਗਗਨ ਕ੍ਰਿਏਟਿਵ ਆਰਟ ਵੱਲੋਂ ਬਾਲ ਦਿਵਸ ਮੌਕੇ ਪੇਂਟਿੰਗ ਮੁਕਾਬਲੇ ਕਰਵਾਏ ਗਏ, ਜੇਤੂ ਬੱਚਿਆਂ ਨੂੰ ਕੀਤਾ ਸਨਮਾਨਿਤ
Publish Date: Sat, 14 Nov 2026 09:37 PM (IST)
Updated Date: Sat, 14 Nov 2026 09:39 PM (IST)
ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਬਾਲ ਦਿਵਸ ਦੇ ਮੌਕੇ ’ਤੇ ਗਗਨ ਕ੍ਰਿਏਟਿਵ ਆਰਟ ਵੱਲੋਂ ਬੱਚਿਆਂ ਦੀ ਕਲਾ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪੇਂਟਿੰਗ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿੱਚ 5 ਤੋਂ 7 ਸਾਲ, 8 ਤੋਂ 10 ਸਾਲ ਅਤੇ 11 ਤੋਂ 14 ਸਾਲ ਤੱਕ ਦੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਵੱਖ-ਵੱਖ ਉਮਰ ਵਰਗਾਂ ਵਿੱਚੋਂ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਰਟੀਫਿਕੇਟ, ਮੈਡਲ ਤੇ ਬਣਦੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਵੀ ਸਰਟੀਫਿਕੇਟ ਦੇ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਗਗਨ ਕ੍ਰਿਏਟਿਵ ਆਰਟ ਦੀ ਐੱਮਡੀ ਗਗਨਦੀਪ ਕੌਰ ਨੇ ਕਿਹਾ ਕਿ ਅਜਿਹੇ ਮੁਕਾਬਲੇ ਕਰਵਾਉਣ ਦਾ ਮੁੱਖ ਮਕਸਦ ਬੱਚਿਆਂ ਅੰਦਰ ਛੁਪੀ ਕਲਾ ਤੇ ਪ੍ਰਤਿਭਾ ਨੂੰ ਨਿਖਾਰਨਾ ਹੈ। ਉਨ੍ਹਾਂ ਬੱਚਿਆਂ ਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਮੋਬਾਈਲ ਫੋਨਾਂ ਦੀ ਵਧੇਰੇ ਵਰਤੋਂ ਤੋਂ ਦੂਰ ਰੱਖ ਕੇ ਪੇਂਟਿੰਗ, ਖੇਡਾਂ ਤੇ ਹੋਰ ਰਚਨਾਤਮਕ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾਵੇ, ਤਾਂ ਜੋ ਬੱਚਿਆਂ ਦਾ ਸਰਵਪੱਖੀ ਵਿਕਾਸ ਹੋ ਸਕੇ। ਇਸ ਮੌਕੇ ਮਨੀਸ਼ਾ ਸਾਨਨ, ਸੁਪਰੀਆ ਤੇ ਰਾਜਾ ਖੱਤਰੀ ਸਮੇਤ ਹੋਰ ਹਾਜ਼ਰ ਸਨ।