ਘੁੰਮਣ ਨੇ ਬਤੌਰ ਡੀਐੱਸਪੀ ਭੁਲੱਥ ਦਾ ਚਾਰਜ ਸੰਭਾਲਿਆ
ਗਗਨਦੀਪ ਸਿੰਘ ਘੁੰਮਣ ਨੇ ਬਤੌਰ ਡੀ.ਐਸ.ਪੀ. ਭਲੱਥ ਦਾ ਚਾਰਜ ਸੰਭਾਲਿਆ
Publish Date: Mon, 20 Apr 2026 08:16 PM (IST)
Updated Date: Mon, 20 Apr 2026 08:18 PM (IST)
ਸੁਖਜਿੰਦਰ ਸਿੰਘ ਮੁਲਤਾਨੀ ਪੰਜਾਬੀ ਜਾਗਰਣ ਭੁਲੱਥ : ਅੱਜ ਸਬ-ਡਿਵੀਜ਼ਨ ਭੁਲੱਥ ਵਿਖੇ ਸਥਿਤ ਡੀਐੱਸਪੀ ਦਫਤਰ ਵਿਖੇ ਗਗਨਦੀਪ ਸਿੰਘ ਘੁੰਮਣ ਨੇ ਬਤੌਰ ਡੀਐੱਸਪੀ ਭੁਲੱਥ ਦਾ ਚਾਰਜ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਡੀਐੱਸਪੀ ਕਰਨੈਲ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਸੀ ਤੇ ਉਨ੍ਹਾਂ ਦੀ ਜਗ੍ਹਾ ਗਗਨਦੀਪ ਸਿੰਘ ਘੁੰਮਣ ਨੂੰ ਡੀਐੱਸਪੀ ਭੁਲੱਥ ਲਗਾਇਆ ਗਿਆ ਹੈ। ਚਾਰਜ ਸੰਭਾਲਣ ਉਪਰੰਤ ਡੀਐੱਸਪੀ ਘੁੰਮਣ ਨੇ ਨਸ਼ਾ ਵੇਚਣ ਵਾਲਿਆਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਨਸ਼ਾ ਕਰਦਾ ਜਾਂ ਵੇਚਦਾ ਫੜਿਆ ਗਿਆ ਤਾਂ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਉਨ੍ਹਾਂ ਨੂੰ ਕਿਸੇ ਨਸ਼ਾ ਵੇਚਣ ਵਾਲੇ ਦਾ ਪਤਾ ਚੱਲਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ ਤੇ ਨਸ਼ਾ ਵੇਚਣ ਵਾਲੇ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੁਕਾਨਦਾਰਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣਾ ਸਮਾਨ ਦੁਕਾਨਾਂ ਦੇ ਅੰਦਰ ਰੱਖਣ ਤਾਂ ਜੋ ਆਵਾਜਾਈ ਵਿਚ ਕੋਈ ਰੁਕਾਵਟ ਨਾ ਪਵੇ। ਉਨ੍ਹਾਂ ਕਿਹਾ ਕਿ ਪੁਲਿਸ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਲਈ ਵਚਨਬੱਧ ਹੈ। ਜੇ ਕਿਸੇ ਨੂੰ ਕੋਈ ਵੀ ਕਿਸੇ ਕਿਸਮ ਦੀ ਦਿੱਕਤ ਆਉਂਦੀ ਹੈ ਤਾਂ ਉਹ ਉਨ੍ਹਾਂ ਨੂੰ ਸਿੱਧਾ ਦਫਤਰ ਆ ਕੇ ਮਿਲ ਸਕਦੇ ਹਨ।