ਚਿਰਾਗ ਨੂੰ ਬੁਝਾਉਣ ਵਾਲੇ ਖੁਦ ਬੁੱਝ ਜਾਣਗੇ : ਗਹਿਰੀਵਾਲਾ ਕੇਂਦਰੀ ਕੈਬਨਿਟ ਮੰਤਰੀ ਚਿਰਾਗ ਪਾਸਵਾਨ ਨੂੰ ਜਾਨੋ ਮਾਰਨ ਦੀ ਧਮਕੀ ਦੇਣ ਵਾਲੇ ਸਮਾਜ ਵਿਰੋਧੀਆਂ ਦੀ ਗਹਿਰੀਵਾਲਾ ਨੇ ਕੀਤੀ ਨਿਖੇਦੀ
Publish Date: Wed, 02 Sep 2026 09:36 PM (IST)
Updated Date: Thu, 03 Sep 2026 04:07 AM (IST)
- ਕੈਬਨਿਟ ਮੰਤਰੀ ਪਾਸਵਾਨ ਨੂੰ ਮਾਰਨ ਦੀ ਧਮਕੀ ਦੇਣ ਵਾਲੇ ਸਮਾਜ ਵਿਰੋਧੀਆਂ ਦੀ ਗਹਿਰੀਵਾਲਾ ਵੱਲੋਂ ਨਿਖੇਦੀ ਕੈਪਸ਼ਨ: 2ਕੇਪੀਟੀ15 ਲੋਕ ਜਨ ਸ਼ਕਤੀ ਪਾਰਟੀ ਰਾਮਬਿਲਾਸ ਕਮੇਟੀ ਦੀ ਵਿਸ਼ੇਸ਼ ਮੀਟਿੰਗ ਦੌਰਾਨ ਗੱਲਬਾਤ ਕਰਦੇ ਹੋਏ ਪੰਜਾਬ ਦੇ ਸੀਨੀਅਰ ਮੀਡੀਆ ਇੰਚਾਰਜ ਚੌਧਰੀ ਰਾਜੇਸ਼ ਕੁਮਾਰ ਗਹਿਰੀਵਾਲਾ ਸੀਨੀਅਰ ਉਪ ਪ੍ਰਧਾਨ ਆਲ ਇੰਡੀਆ ਗ੍ਰਾਮ ਸਭਾ ਵਿਕਾਸ ਕਮੇਟੀ ਪੰਜਾਬ ਪ੍ਰਦੇਸ਼ । ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਲੋਕ ਜਨ ਸ਼ਕਤੀ ਪਾਰਟੀ ਰਾਮਬਿਲਾਸ ਕਮੇਟੀ ਦੀ ਵਿਸ਼ੇਸ਼ ਮੀਟਿੰਗ ਪੰਜਾਬ ਦੇ ਸੀਨੀਅਰ ਮੀਡੀਆ ਇੰਚਾਰਜ ਚੌਧਰੀ ਰਾਜੇਸ਼ ਕੁਮਾਰ ਗਹਿਰੀਵਾਲਾ ਸੀਨੀਅਰ ਮੀਤ ਪ੍ਰਧਾਨ ਆਲ ਇੰਡੀਆ ਗ੍ਰਾਮ ਸਭਾ ਵਿਕਾਸ ਕਮੇਟੀ ਪੰਜਾਬ ਪ੍ਰਦੇਸ਼ ਦੀ ਅਗਵਾਈ ਹੇਠ ਬੁਲਾਈ ਗਈ, ਜਿਸ ’ਚ ਕਮੇਟੀ ਦੇ ਅਹੁਦੇਦਾਰ ਅਤੇ ਵਰਕਰ ਸਾਹਿਬਾਨ ਵੱਡੀ ਗਿਣਤੀ ਵਿੱਚ ਪਹੁੰਚੇ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੇ ਸੀਨੀਅਰ ਮੀਡੀਆ ਇੰਚਾਰਜ ਚੌਧਰੀ ਰਾਜੇਸ਼ ਕੁਮਾਰ ਗਹਿਰੀਵਾਲਾ ਨੇ ਕਿਹਾ ਕਿ ਅੱਜ ਕੁਝ ਕੁ ਸਮਾਜ ਵਿਰੋਧੀ ਅੱਤਵਾਦੀਆਂ ਵੱਲੋਂ ਸਾਡੇ ਆਗੂ ਤੇ ਲੋਕ ਜਨ ਸ਼ਕਤੀ ਪਾਰਟੀ ਰਾਮ ਬਿਲਾਸ ਦੇ ਸੁਪਰੀਮੋ ਤੇ ਭਾਰਤ ਸਰਕਾਰ ਦੇ ਕੈਬਨਿਟ ਮੰਤਰੀ ਚਿਰਾਗ ਪਾਸਵਾਨਾਂ ਨੂੰ ਇਕ ਲਿਖਤੀ ਪੱਤਰ ਭੇਜ ਕੇ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ਹੈ, ਜਿਸ ਦੀ ਲੋਕ ਜਨ ਸ਼ਕਤੀ ਪਾਰਟੀ ਰਾਮਬਿਲਾਸ ਕਮੇਟੀ ਪੁਰਜ਼ੋਰ ਸ਼ਬਦਾਂ ’ਚ ਨਿਖੇਦੀ ਕਰਦੀ ਹੈ। ਚੌਧਰੀ ਰਾਜੇਸ਼ ਕੁਮਾਰ ਗਹਿਰੀਵਾਲਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਕ ਵਿਸ਼ੇਸ਼ ਲਿਖਤੀ ਪੱਤਰ ਭੇਜ ਕੇ ਪੁਰਜ਼ੋਰ ਮੰਗ ਉਠਾਈ ਹੈ ਕਿ ਬਿਨਾਂ ਦੇਰੀ ਕੀਤੇ ਸਾਡੇ ਲੀਡਰ ਚਿਰਾਗ ਪਾਸਵਾਨ ਨੂੰ ਜਾਨੋ ਮਾਰਨ ਦੀ ਧਮਕੀ ਦੇਣ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਦਬੋਚ ਕੇ ਤੁਰੰਤ ਕਾਨੂੰਨ ਮੁਤਾਬਕ ਸਖਤ ਸਜ਼ਾ ਦਿੱਤੀ ਜਾਵੇ ਤਾਂ ਜੋ ਪੰਜਾਬ ਤੇ ਪੰਜਾਬੀਅਤ ਦੇ ਪਹਿਰੇਦਾਰ ਚਿਰਾਗ ਪਾਸਵਾਨ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਾ ਪਹੁੰਚਾਇਆ ਜਾ ਸਕੇ। ਰਾਜੇਸ਼ ਕੁਮਾਰ ਗਹਿਰੀਵਾਲਾ ਨੇ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਨੂੰ ਭੇਜੇ ਗਏ ਲਿਖਤੀ ਪੱਤਰ ਵਿੱਚ ਕਿਹਾ ਕਿ ਦੇਸ਼ ਦੇ ਕੈਬਨਿਟ ਮੰਤਰੀ ਚਿਰਾਗ ਪਾਸਵਾਨ ਨੂੰ ਇੱਕ ਲਿਖਤੀ ਤੌਰ ਤੇ ਸ਼ਰੇਆਮ ਜਾਨੋ ਮਾਰਨ ਦੀ ਧਮਕੀ ਦੇਣਾ ਦੇਸ਼ ਦੀ ਸੁਰੱਖਿਆ ਲਈ ਬਹੁਤ ਵੱਡੀ ਚੁਣੌਤੀ ਹੈ, ਜਿਸ ਨੂੰ ਪੂਰੀ ਗੰਭੀਰਤਾ ਨਾਲ ਲੈਂਦੇ ਹੋਏ ਭਾਰਤ ਸਰਕਾਰ ਨੂੰ ਚਿਰਾਗ ਪਾਸਵਾਨ ਨੂੰ ਤੁਰੰਤ ਜ਼ੈੱਡ ਪੁਲਿਸ ਸੁਰੱਖਿਆ ਮੁਹੱਈਆ ਕਰਵਾਈ ਜਾਵੇ ਤਾਂ ਜੋ ਕਿਸੇ ਵੀ ਪ੍ਰਕਾਰ ਦੇ ਜਾਨੀ ਮਾਲੀ ਨੁਕਸਾਨ ਤੋਂ ਬਚਾਅ ਹੋ ਸਕੇ । ਇਸ ਮੌਕੇ ਚੌਧਰੀ ਰਾਜੇਸ਼ ਕੁਮਾਰ ਗਹਿਰੀਵਾਲਾ ਨੇ ਆਪਣੇ ਨੇਤਾ ਤੇ ਪਾਰਟੀ ਦੇ ਸੁਪਰੀਮੋ ਅਤੇ ਕੈਬਨਿਟ ਮੰਤਰੀ ਚਿਰਾਗ ਪਾਸਵਾਨ ਨੂੰ ਫੋਨ ਕਰ ਕੇ ਤੁਰੰਤ ਉਨਾਂ ਦਾ ਹਾਲ-ਚਾਲ ਜਾਣਦੇ ਹੋਏ ਚਿਰਾਗ ਪਾਸਵਾਨ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜਨ ਦਾ ਭਰੋਸਾ ਦਵਾਇਆ। ਇਸ ਮੌਕੇ ਬਲਾਕ ਪ੍ਰਧਾਨ ਰਜਿੰਦਰ ਸਿੰਘ ਰਾਜੂ, ਜਨਰਲ ਸੈਕਟਰੀ ਅਸ਼ੋਕ ਗੋਇਲ ਵਿੱਕੀ, ਬਲਾਕ ਪ੍ਰਧਾਨ ਸੰਜੀਵ ਕੁਮਾਰ, ਸੰਜੇ ਸੰਦੀਪ ਕੁਮਾਰ, ਜੀਵਨ ਲਾਲ, ਭਗਵਾਨ ਦਾਸ ਪ੍ਰਧਾਨ ਵਪਾਰ ਮੰਡਲ, ਐਡਵੋਕੇਟ ਬਲਜਿੰਦਰ ਸਿੱਧੂ, ਸੋਨੂ ਕੁਮਾਰ, ਰਕੇਸ਼ ਕੋਇਲ, ਨਰੇਸ਼ ਕੁਮਾਰ ਹੰਸਰਾਜ ਆਦਿ ਹਾਜ਼ਰ ਸਨ।