ਗੈਸ ਦੀ ਆਨਲਾਈਨ ਬੁਕਿੰਗ ਨਹੀਂ ਹੋ ਰਹੀ : ਬੰਟੀ ਵਾਲੀਆ
ਗੈਸ ਬੁਕਿੰਗ 25 ਦਿਨ ਬਾਦ ਹੋਵੇਗੀ,ਅਨਾਲਇਨ ਬੁਕਿੰਗ ਨਹੀ ਹੋ ਰਹੀ ੳਪਨ,ਬੰਟੀ ਵਾਲੀਆ
Publish Date: Thu, 12 Mar 2026 07:36 PM (IST)
Updated Date: Thu, 12 Mar 2026 07:39 PM (IST)

ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਈਰਾਨ–ਇਜ਼ਰਾਈਲ ਤੇ ਅਮਰੀਕਾ ਦੇ ਵਿਚ ਚੱਲ ਰਹੇ ਤਣਾਅ ਤੇ ਯੁੱਧ ਦਾ ਅਸਰ ਹੁਣ ਦੁਨੀਆ ਦੇ ਕਈ ਹਿੱਸਿਆਂ ਵਾਂਗ ਸਾਡੇ ਇਲਾਕਿਆਂ ਤੱਕ ਵੀ ਪਹੁੰਚਦਾ ਨਜ਼ਰ ਆ ਰਿਹਾ ਹੈ। ਫਗਵਾੜਾ ਵਿਚ ਘਰੇਲੂ ਗੈਸ ਸਿਲੰਡਰ ਦੀ ਕਮੀ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਤੇ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੈਸ ਏਜੰਸੀਆਂ ਵੱਲੋਂ ਜਾਰੀ ਆਨਲਾਈਨ ਬੁਕਿੰਗ ਨੂੰ ਬਦਲ ਦਿੱਤਾ ਗਿਆ ਹੈ, ਜਿਥੇ ਪਹਿਲਾਂ ਕਦੇ ਵੀ ਗੈਸ ਬੁਕਿੰਗ ਕਰਵਾਈ ਜਾ ਸਕਦੀ ਸੀ, ਹੁਣ 25 ਦਿਨ ਤੋਂ ਬਾਦ ਹੀ ਗੈਸ ਬੁੱਕ ਹੋ ਸਕੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਬਲਾਕ ਕਾਂਗਰਸ ਫਗਵਾੜਾ ਦੇ ਸ਼ਹਿਰੀ ਪ੍ਰਧਾਨ ਤਰਨਜੀਤ ਸਿੰਘ ਬੰਟੀ ਵਾਲੀਆ, ਸਮਾਜ ਸੇਵਕ ਸ਼ਰਨਜੀਤ ਸਿੰਘ, ਮੀਡੀਆ ਕੋਆਰਡੀਨੇਟਰ ਸੌਰਵ ਸ਼ਰਮਾ, ਅਮਿਤ ਅਰੋੜਾ ਨੇ ਕਿਹਾ ਕਿ ਇਹ ਵੀ ਸੰਭਾਵਨਾ ਹੈ ਕਿ ਆਉਣ ਵਾਲੇ ਸਮੇਂ ਵਿਚ ਸਬਜ਼ੀਆਂ ਤੇ ਹੋਰ ਜ਼ਰੂਰੀ ਚੀਜ਼ਾਂ ਦੇ ਭਾਅ ਵੀ ਵੱਧ ਸਕਦੇ ਹਨ। ਆਮ ਲੋਕ ਪਹਿਲਾਂ ਹੀ ਮਹਿੰਗਾਈ ਨਾਲ ਜੂਝ ਰਹੇ ਹਨ, ਇਸ ਲਈ ਜੇ ਸਮੇਂ ਸਿਰ ਧਿਆਨ ਨਾ ਦਿੱਤਾ ਗਿਆ ਤਾਂ ਮੁਸ਼ਕਲ ਹੋਰ ਵਧ ਸਕਦੀ ਹੈ। ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਵੇਖੇ, ਗੈਸ ਸਪਲਾਈ ਨੂੰ ਨਿਯਮਿਤ ਬਣਾਏ ਤੇ ਬਾਜ਼ਾਰ ਵਿਚ ਜ਼ਰੂਰੀ ਚੀਜ਼ਾਂ ਦੀ ਕਮੀ ਨਾ ਹੋਣ ਦੇ ਲਈ ਤੁਰੰਤ ਕਦਮ ਚੁੱਕੇ ਤਾਂ ਜੋ ਆਮ ਜਨਤਾ ਨੂੰ ਰਾਹਤ ਮਿਲ ਸਕੇ ਤੇ ਕਾਲਾਬਜ਼ਾਰੀ ਕਰਨ ਦੀ ਫਿਰਾਕ ਵਿਚ ਬੈਠੇ ਸ਼ਰਾਰਤੀ ਅਨਸਰਾਂ ਨੂੰ ਨਥ ਪਾਈ ਜਾ ਸਕੇ। ਕਾਂਗਰਸੀ ਆਗੂਆਂ ਨੇ ਇਸ ਮਸਲੇ ‘ਤੇ ਚਿੰਤਾ ਜ਼ਾਹਰ ਕਰਦੇ ਹੋਏ ਕਿਹਾ ਹੈ ਕਿ ਜੇਕਰ ਸਮੇਂ ਸਿਰ ਧਿਆਨ ਨਾ ਦਿੱਤਾ ਗਿਆ ਤਾਂ ਲੋਕਾਂ ਦੀਆਂ ਦਿੱਕਤਾਂ ਹੋਰ ਵਧ ਸਕਦੀਆਂ ਹਨ। ਗੈਸ ਦੀ ਸਪਲਾਈ ਨੂੰ ਨਿਯਮਿਤ ਕੀਤਾ ਜਾਵੇ ਤੇ ਆਨਲਾਈਨ ਬੁਕਿੰਗ ਸਿਸਟਮ ਨੂੰ ਤੁਰੰਤ ਚਾਲੂ ਕਰਵਾਇਆ ਜਾਵੇ ਤਾਂ ਜੋ ਲੋਕਾਂ ਵਿਚ ਪੈਦਾ ਹੋ ਰਿਹਾ ਡਰ ਤੇ ਸਹਿਮ ਦਾ ਮਾਹੌਲ ਖਤਮ ਹੋ ਸਕੇ। ਇਸਦੇ ਨਾਲ ਹੀ ਬਾਜ਼ਾਰ ਵਿਚ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ ‘ਤੇ ਵੀ ਨਜ਼ਰ ਰੱਖਣ ਦੀ ਲੋੜ ਹੈ ਤਾਂ ਜੋ ਆਮ ਜਨਤਾ ਨੂੰ ਮਹਿੰਗਾਈ ਦੀ ਹੋਰ ਮਾਰ ਨਾ ਸਹਿਣੀ ਪਵੇ।ਲੋਕਾਂ ਨੂੰ ਚਿੰਤਾ ਹੈ ਕਿ ਜੇਕਰ ਗੈਸ ਦੀ ਸਪਲਾਈ ਠੀਕ ਨਾ ਹੋਈ ਤਾਂ ਘਰਾਂ ਵਿਚ ਰੋਜ਼ਾਨਾ ਦੇ ਕੰਮਕਾਜ ‘ਤੇ ਵੀ ਅਸਰ ਪੈ ਸਕਦਾ ਹੈ। ਇਸਦੇ ਨਾਲ ਹੀ ਬਾਜ਼ਾਰ ਵਿਚ ਸਬਜ਼ੀਆਂ ਤੇ ਹੋਰ ਜ਼ਰੂਰੀ ਚੀਜ਼ਾਂ ਦੇ ਭਾਅ ਵਧਣ ਦੀ ਸੰਭਾਵਨਾ ਵੀ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ। ਆਗੂਆਂ ਨੇ ਵੀ ਇਸ ਮਸਲੇ ‘ਤੇ ਚਿੰਤਾ ਜ਼ਾਹਰ ਕੀਤੀ ਹੈ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਗੈਸ ਦੀ ਸਪਲਾਈ ਤੇ ਆਨਲਾਈਨ ਬੁਕਿੰਗ ਨੂੰ ਜਲਦੀ ਨਿਯਮਿਤ ਕੀਤਾ ਜਾਵੇ। ਸ਼ਹਿਰ ਵਿਚ ਕੁਝ ਸ਼ਰਾਰਤੀ ਅਨਸਰ ਈਰਾਨ-ਇਜ਼ਰਾਈਲ ਤੇ ਅਮਰੀਕਾ ਜੰਗ ਦਾ ਬਹਾਨਾ ਬਣਾਕੇ ਸਬਜ਼ੀਆਂ ਤੇ ਹੋਰ ਵਸਤੂਆਂ ਦੇ ਭਾਅ ਵਧਾਉਣ ਦੀ ਫਿਰਾਕ ਵਿਚ ਹਨ। ਸਮਾਂ ਰਹਿੰਦੇ ਇਨ੍ਹਾਂ ਸ਼ਰਾਰਤੀ ਅਨਸਰਾਂ ਦੇ ਨਥ ਪਾਣੀ ਚਾਹੀਦੀ ਹੈ।