ਪਰਾਲੀ ਪ੍ਰਬੰਧਨ ਲਈ ਸਹਿਕਾਰਤਾ ਵਿਭਾਗ ਹੋਇਆ ਪੱਬਾਂ ਭਾਰ ਸਹਿਕਾਰੀ ਸਭਾਵਾਂ ਦੀਆਂ ਸਾਰੀਆਂ ਖਬਰਾਂ ਇੱਕ ਜਗ੍ਹਾ ਇਕੱਠੀਆਂ ਕਰਕੇ ਇਹ ਹੈਡਿੰਗ ਲਗਾਇਆ ਜਾਵੇ
Publish Date: Fri, 23 Oct 2026 06:58 PM (IST)
Updated Date: Fri, 23 Oct 2026 07:00 PM (IST)
ਪਰਮਜੀਤਪੁਰ ਸਹਿਕਾਰੀ ਸਭਾ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਪੰਜਾਬੀ ਜਾਗਰਣ ਪ੍ਰਤੀਨਿਧ ਸੁਲਤਾਨਪੁਰ ਲੋਧੀ : ਪਰਮਜੀਤਪੁਰ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਵਿਖੇ ਸਹਿਕਾਰਤਾ ਵਿਭਾਗ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਤੇ ਇਸ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪ੍ਰਧਾਨ ਹਰਮਿੰਦਰਜੀਤ ਸਿੰਘ, ਸਕੱਤਰ ਸੰਦੀਪ ਕੌਰ ਦੀ ਸੁਚੱਜੀ ਅਗਵਾਈ ਹੇਠ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ, ਕਪੂਰਥਲਾ ਡਾ. ਜਗਜੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ, ਸੁਲਤਾਨਪੁਰ ਲੋਧੀ ਮਨਮੀਤ ਸਿੰਘ, ਸਹਿਕਾਰੀ ਸਭਾਵਾਂ ਦੇ ਇੰਸਪੈਕਟਰ ਇੰਦਰਬੀਰ ਸਿੰਘ ਤੇ ਸੁਖਜੀਤ ਸਿੰਘ ਵੀ ਮੌਜੂਦ ਰਹੇ। ਕੈਂਪ ਦੌਰਾਨ ਡੀਆਰ ਡਾ. ਜਗਜੀਤ ਸਿੰਘ ਨੇ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਾਲੀ ਸਾੜਨ ਨਾਲ ਹਵਾ ਪ੍ਰਦੂਸ਼ਣ ਵਿੱਚ ਵਾਧਾ ਹੁੰਦਾ ਹੈ, ਮਿੱਟੀ ਵਿੱਚ ਮੌਜੂਦ ਲਾਭਦਾਇਕ ਤੱਤ ਨਸ਼ਟ ਹੁੰਦੇ ਹਨ ਤੇ ਲੋਕਾਂ ਦੀ ਸਿਹਤ ’ਤੇ ਵੀ ਮਾੜੇ ਪ੍ਰਭਾਵ ਪੈਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤੀਬਾੜੀ ਮਸ਼ੀਨਰੀ ਦੀ ਸਹਾਇਤਾ ਨਾਲ ਖੇਤਾਂ ਵਿੱਚ ਹੀ ਪਰਾਲੀ ਦਾ ਪ੍ਰਬੰਧਨ ਕਰਨ, ਤਾਂ ਜੋ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਿਆ ਜਾ ਸਕੇ ਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਸੁਧਾਰ ਹੋਵੇ। ਇਸ ਮੌਕੇ ਡਾ. ਜਗਜੀਤ ਸਿੰਘ ਜੀ ਤੇ ਹੋਰ ਅਧਿਕਾਰੀਆਂ ਨੇ ਦੱਸਿਆ ਕਿ ਸਹਿਕਾਰੀ ਸਭਾਵਾਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਉਪਲਬਧ ਕਰਵਾਉਣ ਤੇ ਜਾਗਰੂਕਤਾ ਮੁਹਿੰਮ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਹੀਆਂ ਹਨ। ਜਾਗਰੂਕਤਾ ਕੈਂਪ ਦੌਰਾਨ ਪ੍ਰਧਾਨ ਹਰਮਿੰਦਰਜੀਤ ਸਿੰਘ,ਸਕੱਤਰ ਸਤਨਾਮ ਸਿੰਘ ਤਲਵੰਡੀ ਚੌਧਰੀਆਂ, ਕਮੇਟੀ ਮੈਂਬਰ ਲਖਵਿੰਦਰ ਸਿੰਘ, ਨਿਰਮਲ ਸਿੰਘ, ਗੁਲਜਾਰ ਸਿੰਘ, ਜਸਕਰਨ ਸਿੰਘ, ਸਰਵਨ ਸਿੰਘ, ਸੂਰਤ ਸਿੰਘ, ਜਸਬੀਰ ਸਿੰਘ, ਕੁਲਵੰਤ ਸਿੰਘ, ਗੁਰਪ੍ਰੀਤ ਸਿੰਘ ,ਤਰਲੋਚਨ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।