ਸੰਤ ਬਾਬਾ ਫੂਲ ਨਾਥ ਜੀ ਦੀ ਬਰਸੀ ਮਨਾਈ ਡੇਰਾ ਚਹੇੜੂ ਵਿਖੇ ਸੰਤ ਬਾਬਾ ਫੂਲ ਨਾਥ ਜੀ ਦੇ 69ਵੇਂ ਬਰਸੀ ਸਮਾਗਮ ਮੌਕੇ ਉਮੜਿਆ ਸ਼ਰਧਾਲੂਆਂ ਦਾ ਸੈਲਾਬ
Publish Date: Thu, 13 Aug 2026 07:06 PM (IST)
Updated Date: Thu, 13 Aug 2026 07:08 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਉਸ ਸਮੇਂ ਸ਼ਰਧਾਲੂਆਂ ਦਾ ਸੈਲਾਬ ਉਮੜ ਆਇਆ ਜਦੋਂ ਡੇਰਾ ਸੰਤ ਥਾਥਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ ਮਹਾਰਾਜ ਨਾਨਕ ਨਗਰੀ ਜੀਟੀ ਰੋਡ ਚਹੇੜੂ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਫੂਲ ਨਾਥ ਜੀ ਮਹਾਰਾਜ ਦਾ 69ਵਾਂ ਬਰਸੀ ਸਮਾਗਮ ਮੁੱਖ ਗੱਦੀਨਸ਼ੀਨ ਸੇਵਾਦਾਰ ਸੰਤ ਬਾਬਾ ਕ੍ਰਿਸ਼ਨ ਨਾਥ ਮਹਾਰਾਜ ਜੀ ਦੀ ਵਿਸ਼ੇਸ਼ ਅਗਵਾਈ ਵਿੱਚ ਦੇਸ਼ਾਂ-ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਮਨਾਇਆ ਗਿਆ। ਜ਼ਿਕਰਯੋਗ ਹੈ ਕਿ ਇਨ੍ਹਾਂ ਸਮਾਗਮਾਂ ਦੇ ਸਬੰਧ ਵਿੱਚ ਪਹਿਲਾ ਪਾਵਨ-ਪਵਿੱਤਰ ਅੰਮ੍ਰਿਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਜਾਪਾਂ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿੱਚ ਭਾਈ ਬਲਰਾਮ ਸਿੰਘ ਭਵਾਨੀਪੁਰ ਵਾਲੇ, ਭਾਈ ਪ੍ਰਵੀਨ ਕੁਮਾਰ ਜੀ ਹੈੱਡ ਗ੍ਰੰਥੀ ਡੇਰਾ ਚਹੇੜੂ, ਭਾਈ ਮੰਗਤ ਰਾਮ ਮਹਿਮੀ ਦਕੋਹੇ ਵਾਲੇ, ਸੰਤ ਬਾਬਾ ਫੂਲ ਨਾਥ ਜੀ ਸੰਗੀਤ ਮੰਡਲੀ ਡੇਰਾ ਚਹੇੜੂ, ਸੰਤ ਬਾਬਾ ਬ੍ਰਹਮ ਨਾਥ ਜੀ ਭਜਨ ਮੰਡਲੀ ਡੇਰਾ ਚਹੇੜੂ, ਭਾਈ ਬੂਟਾ ਸਿੰਘ ਮਾਲਵਾ ਨੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸੰਤ ਕ੍ਰਿਸ਼ਨ ਨਾਥ ਜੀ ਨੇ ਸੰਤ ਬਾਬਾ ਫੂਲ ਨਾਥ ਮਹਾਰਾਜ ਜੀ ਦੇ ਪਰਉਪਕਾਰੀ ਕੰਮਾਂ ’ਤੇ ਚਾਨਣਾ ਪਾਇਆ ਤੇ ਸੰਗਤਾਂ ਨੂੰ ਸਭ ਧਰਮਾਂ ਦਾ ਸਤਿਕਾਰ ਕਰਨ ਤੇ ਨਾਮਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੰਗਤਾਂ ਨੂੰ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਨ੍ਹਾਂ ਸਮਾਗਮਾਂ ਮੌਕੇ ਮਹੰਤ ਅਵਤਾਰ ਦਾਸ ਚਹੇੜੂ, ਮਹੰਤ ਬਲਵੀਰ ਦਾਸ ਖੰਨਾ, ਸੰਤ ਰਾਣਾ ਦਾਸ, ਗੋਲਡ ਮੈਡਲਿਸਟ ਮਾ. ਸੋਮ ਰਾਜ, ਸੇਵਾਦਾਰ ਭੁੱਲਾ ਰਾਮ ਸੁਮਨ, ਧਰਮਪਾਲ ਕਲੇਰ, ਸੈਕਟਰੀ ਕਮਲਜੀਤ ਖੋਥੜਾਂ, ਜਸਵਿੰਦਰ ਬਿੱਲਾ, ਲਸ਼ਮਣ ਦਾਸ ਮਾਣੀ ਮੈਂਬਰ ਸੰਤ ਬਾਬਾ ਫੂਲ ਨਾਥ ਸਪੋਰਟਸ ਕਲੱਬ, ਉੱਘੇ ਲੇਖਕ ਮਹਿੰਦਰ ਸੰਧੂ ਮਹੇੜੂ, ਗਾਇਕ ਵਿੱਕੀ ਬਹਾਦੁਰਕੇ, ਬਲਾਕ ਸੰਮਤੀ ਮੈਂਬਰ ਅਨੀਤਾ ਪੌਲ, ਭਗਤ ਰਾਮ ਜੈਤੇਵਾਲੀ, ਬਿੰਦਰ ਜੈਤੇਵਾਲੀ, ਚਰਨਜੀਤ ਸਹਿਜਲ (ਸਹਿਜਲ ਸਟੂਡੀਓ) ਤੇ ਹੋਰ ਸੇਵਾਦਾਰ ਤੇ ਸੰਗਤਾਂ ਹਾਜ਼ਰ ਸਨ।