ਜੀਡੀ ਗੋਇਨਕਾ ਸਕੂਲ ਨੇ ਕਾਰਵਾਈ ਇਨਵੈਸਚਰ ਸੈਰੇਮਨੀ
ਜੀਡੀ ਗੋਇਨਕਾ ਸਕੂਲ ਨੇ ਕਾਰਵਾਈ ਇਨਵੈਸਚਰ ਸੈਰੇਮਨੀ
Publish Date: Tue, 05 May 2026 09:04 PM (IST)
Updated Date: Tue, 05 May 2026 09:05 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਜੀਡੀ ਗੋਇਨਕਾ ਇੰਟਰਨੈਸ਼ਨਲ ਸਕੂਲ, ਕਪੂਰਥਲਾ ਵਿਖੇ ਵਿਦਿਆਰਥੀ ਪ੍ਰੀਸ਼ਦ ਦੇ ਮੈਂਬਰਾਂ ਦੀ ਚੋਣ ਉਪਰੰਤ ਉਨ੍ਹਾਂ ਦੀ ਤਾਜਪੋਸ਼ੀ ਦੀ ਰਸਮ ਕੀਤੀ ਗਈ। ਇਸਦੇ ਲਈ ਵਿਦਿਆਰਥੀਆਂ ਨੇ ਵੱਖ-ਵੱਖ ਸ਼੍ਰੇਣੀਆਂ (ਹੈੱਡ ਗਰਲ, ਹੈੱਡ ਬੁਆਏ, ਸਪੋਰਟਸ ਕੈਪਟਨ, ਹਾਊਸ ਕੈਪਟਨ ਆਦਿ) ਲਈ ਆਪਣੀਆਂ ਨਾਮਜ਼ਦਗੀਆਂ ਦਰਜ ਕਰਵਾਈਆਂ। ਵਿਦਿਆਰਥੀਆਂ ਦੀ ਯੋਗਤਾ ਦੇ ਆਧਾਰ ਤੇ ਅਧਿਆਪਕਾਂ ਤੇ ਪ੍ਰਬੰਧਕਾਂ ਨੇ ਉਕਤ ਅਸਾਮੀਆਂ ਲਈ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਤੇ ਚੁਣੇ ਗਏ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਤੇ ਸਹੁੰ ਚੁੱਕਣ ਲਈ ਸਕੂਲ ਵਿਚ ਇਨਵੈਸਚਰ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ 12ਵੀਂ ਜਮਾਤ ਦੇ ਵਿਦਿਆਰਥੀ ਮੁਰਲੀਧਰ ਨੂੰ ਹੈੱਡ ਬੁਆਏ, 11ਵੀਂ ਜਮਾਤ ਦੀ ਵਿਦਿਆਰਥਣ ਅਵਨੀਤ ਕੌਰ ਨੂੰ ਹੈੱਡ ਗਰਲ, ਸਿਮਰਪ੍ਰੀਤ ਕੌਰ ਤੇ ਗੁਰਨੂਰ ਨੂੰ ਸੀਸੀਏ ਇੰਚਾਰਜ, ਅਕਸ਼ਾਨਦੀਪ ਤੇ ਜਸਪ੍ਰੀਤ ਕੌਰ ਨੂੰ ਸਪੋਰਟਸ ਕੈਪਟਨ ਚੁਣਿਆ ਗਿਆ। ਇਸ ਤੋਂ ਇਲਾਵਾ ਚਾਰ ਹਾਊਸ ਕੈਪਟਨ, ਵਾਈਸ ਕੈਪਟਨ ਤੇ ਪ੍ਰੀਫੈਕਟ ਵੀ ਨਿਯੁਕਤ ਕੀਤੇ ਗਏ ਹਨ। ਸਕੂਲ ਦੇ ਚੇਅਰਮੈਨ ਸੁਖਦੇਵ ਸਿੰਘ ਨਾਨਕਪੁਰ, ਸਕੱਤਰ ਪਰਮਿੰਦਰ ਕੌਰ ਤੇ ਪ੍ਰਿੰਸੀਪਲ ਡਾ. ਹੀਨਾ ਅਰੋੜਾ ਨੇ ਵੱਖ-ਵੱਖ ਅਹੁਦਿਆਂ ਲਈ ਚੁਣੇ ਗਏ ਵਿਦਿਆਰਥੀਆਂ ਨੂੰ ਸੈਸ਼ ਦਿੱਤੇ। ਇਸ ਮੌਕੇ ਸਕੂਲ ਦੇ ਚੇਅਰਮੈਨ ਸੁਖਦੇਵ ਸਿੰਘ ਨਾਨਕਪੁਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਦੇ ਨਾਲ-ਨਾਲ ਸਕੂਲ ਪ੍ਰਤੀ ਆਪਣੀਆਂ ਜ਼ਿੰਮੇਵਾਰੀਆ ਨੂੰ ਤਨਦੇਹੀ ਨਾਲ ਨਿਭਾਉਣਾ ਚਾਹੀਦਾ ਹੈ।