ਜੀਡੀਆਰ ਦੇ ਵਿਦਿਆਰਥੀਆਂ ਕੀਤਾ ਵਿਦਿਅਕ ਦੌਰਾ ਵਿਿਦਅਕ ਦੌਰਿਆਂ ਰਾਹੀਂ ਜੀ.ਡੀ.ਆਰ. ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤਾ ਇਤਿਹਾਸਕ ਅਤੇ ਵਿਹਾਰਕ ਗਿਆਨ
Publish Date: Tue, 25 Aug 2026 07:15 PM (IST)
Updated Date: Tue, 25 Aug 2026 07:18 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਜੀਡੀਆਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਹੁਸ਼ਿਆਰਪੁਰ ਰੋਡ, ਫਗਵਾੜਾ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਤੇ ਉਨ੍ਹਾਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਤਜਰਬਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਵਿਦਿਅਕ ਦੌਰਿਆਂ ਦਾ ਆਯੋਜਨ ਕੀਤਾ ਗਿਆ। ਕਲਾਸ 12ਵੀਂ ਆਰਟਸ ਦੇ ਵਿਦਿਆਰਥੀਆਂ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਲਿਜਾਇਆ ਗਿਆ। ਵਿਦਿਆਰਥੀਆਂ ਨੇ ਉੱਥੇ ਸ਼ਹੀਦ ਭਗਤ ਸਿੰਘ ਨਾਲ ਸਬੰਧਤ ਇਤਿਹਾਸਕ ਸਥਾਨਾਂ ਤੇ ਸਮਾਰਕ ਦਾ ਦੌਰਾ ਕੀਤਾ ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸੇ ਤਰ੍ਹਾਂ, ਕਲਾਸ 12ਵੀਂ ਸਾਇੰਸ ਦੇ ਵਿਦਿਆਰਥੀਆਂ ਨੂੰ ਜੀਐੱਨਏ ਐਕਸਲਜ਼ ਲਿਮਟਿਡ, ਮੇਹਟਿਆਣਾ ਦਾ ਦੌਰਾ ਕਰਵਾਇਆ ਗਿਆ। ਵਿਦਿਆਰਥੀਆਂ ਨੇ ਉਦਯੋਗਿਕ ਇਕਾਈ ਵਿੱਚ ਉਤਪਾਦਨ ਪ੍ਰਕਿਰਿਆ, ਆਧੁਨਿਕ ਤਕਨਾਲੋਜੀ, ਮਸ਼ੀਨਰੀ ਤੇ ਵੱਖ-ਵੱਖ ਉਦਯੋਗਿਕ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ। ਕੰਪਨੀ ਦੇ ਅਧਿਕਾਰੀਆਂ ਤੇ ਮਾਹਿਰਾਂ ਨੇ ਵਿਦਿਆਰਥੀਆਂ ਨੂੰ ਉਦਯੋਗ ਵਿੱਚ ਵਰਤੀਆਂ ਜਾਣ ਵਾਲੀਆਂ ਤਕਨੀਕਾਂ ਤੇ ਕਾਰਜ ਪ੍ਰਣਾਲੀ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਇਨ੍ਹਾਂ ਥਾਵਾਂ ਉੱਤੇ ਛਾਂਦਾਰ ਪੌਦੇ ਲਗਾ ਕੇ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਦਾ ਸੰਦੇਸ਼ ਦਿੱਤਾ ਗਿਆ। ਸਕੂਲ ਦੇ ਪ੍ਰਿੰਸੀਪਲ ਮੈਡਮ ਮਾਧਵੀ ਜੀ ਨੇ ਕਿਹਾ ਕਿ ਸਿੱਖਿਆ ਦਾ ਉਦੇਸ਼ ਸਿਰਫ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਅਸਲ ਜ਼ਿੰਦਗੀ ਦੀਆਂ ਸਥਿਤੀਆਂ ਨਾਲ ਜਾਣੂ ਕਰਵਾਉਣਾ ਵੀ ਹੈ।