ਗਹਿਰੀਵਾਲਾ ਨੇ ਕੀਤੀ ਚਿਰਾਗ ਪਾਸਵਾਨ ਨਾਲ ਚੋਣਾਂ ’ਤੇ ਚਰਚਾ
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗਹਿਰੀਵਾਲਾ ਨੇ ਕੀਤੀ ਚਿਰਾਗ ਪਾਸਵਾਨ ਨਾਲ ਵਿਸ਼ੇਸ਼ ਚਰਚਾ
Publish Date: Fri, 13 Feb 2026 08:17 PM (IST)
Updated Date: Fri, 13 Feb 2026 08:21 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ
ਕਪੂਰਥਲਾ : ਜਿਉਂ-ਜਿਉਂ ਪੰਜਾਬ ਅੰਦਰ ਆਗਾਮੀ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਤਿਉਂ-ਤਿਉਂ ਲੋਕ ਜਨ ਸ਼ਕਤੀ ਪਾਰਟੀ ਰਾਮਬਿਲਾਸ ਪੰਜਾਬ ਦੇ ਸੀਨੀਅਰ ਮੀਡੀਆ ਇੰਚਾਰਜ ਚੌਧਰੀ ਰਾਜੇਸ਼ ਕੁਮਾਰ ਗਹਿਰੀਵਾਲਾ ਦੀ ਸਮੁੱਚੀ ਸੂਬਾ ਪੱਧਰੀ ਟੀਮ ਵੱਲੋਂ ਪਾਰਟੀ ਦੇ ਸੁਪਰੀਮੋ ਤੇ ਕੈਬਨਿਟ ਮੰਤਰੀ ਚਿਰਾਗ ਪਾਸਵਾਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਸਮੁੱਚੇ ਪੰਜਾਬ ਅੰਦਰ ‘ਪੰਜਾਬ ਫਸਟ ਤੇ ਪੰਜਾਬੀ ਫਸਟ’ ਬਣਾਉਣ ਨੂੰ ਲੈ ਕੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਅੱਜ ਲੋਕ ਜਨ ਸ਼ਕਤੀ ਪਾਰਟੀ ਦੇ ਸੁਪਰੀਮੋ ਚਿਰਾਗ ਪਾਸਵਾਨ ਵੱਲੋਂ ਭੇਜੇ ਵਿਸ਼ੇਸ਼ ਬੁਲਾਵੇ ’ਤੇ ਦਿੱਲੀ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚੇ ਪੰਜਾਬ ਦੇ ਸੀਨੀਅਰ ਮੀਡੀਆ ਇੰਚਾਰਜ ਚੌਧਰੀ ਰਾਜੇਸ਼ ਕੁਮਾਰ ਗਹਿਰੀਵਾਲਾ ਨੇ ਚਿਰਾਗ ਪਾਸਵਾਨ ਨੂੰ ਦੱਸਿਆ ਕਿ ਪੰਜਾਬ ਪ੍ਰਧਾਨ ਅਮਰ ਸਿੰਘ ਮਹਿਮੀ ਦੀ ਅਗਵਾਈ ਹੇਠ ਸਮੁੱਚੇ ਪੰਜਾਬ ਨਾਲ ਸਬੰਧਤ ਜ਼ਿਲ੍ਹਿਆਂ ਤੇ ਪਿੰਡਾਂ ਤੱਕ ਲੋਕ ਜਨ ਸ਼ਕਤੀ ਪਾਰਟੀ ਦੀਆਂ ਪੰਜਾਬ ਪੱਖੀ ਗਤੀਵਿਧੀਆਂ ਨੂੰ ਘਰ-ਘਰ ਪਹੁੰਚਾ ਕੇ ਪੰਜਾਬ ਦੇ ਲੋਕਾਂ ਨੂੰ ਪਾਰਟੀ ਨਾਲ ਜੁੜਨ ਦਾ ਸੱਦਾ ਦਿੱਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਅੰਦਰ ਚੌਥਾ ਬਦਲ ਲਿਆਉਂਦੇ ਹੋਏ ਲੋਕ ਜਨ ਸ਼ਕਤੀ ਪਾਰਟੀ ਦੀ ਮਜ਼ਬੂਤ ਸਰਕਾਰ ਬਣਾਈ ਜਾ ਸਕੇ। ਚਿਰਾਗ ਪਾਸਵਾਨ ਅਤੇ ਚੌਧਰੀ ਰਾਜੇਸ਼ ਕੁਮਾਰ ਗਹਿਰੀਵਾਲਾ ਨੇ ਸਾਂਝੇ ਤੌਰ ’ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਪੰਜਾਬ ਦੇ ਹਾਲਾਤ ਬਹੁਤ ਜ਼ਿਆਦਾ ਵਿਗੜ ਚੁੱਕੇ ਹਨ, ਸ਼ਰੇਆਮ ਕਤਲ, ਗੁੰਡਾਗਰਦੀ, ਲੁੱਟਖੋਹ ਤੇ ਵਪਾਰੀਆਂ ਤੋਂ ਫਿਰੌਤੀਆਂ ਮੰਗਣ ਤੋਂ ਲੈ ਕੇ ਮਾਸੂਮ ਬੱਚੇ ਤੱਕ ਅਗਵਾਹ ਕੀਤੇ ਜਾਣ ਕਰਕੇ ਪੰਜਾਬ ਦੇ ਲੋਕ ਡਰ ਦੇ ਮਾਹੌਲ ਵਿਚ ਆਪਣਾ ਜੀਵਨ ਬਤੀਤ ਕਰਨ ਨੂੰ ਮਜ਼ਬੂਰ ਹੋ ਚੁੱਕੇ ਹਨ। ਚਿਰਾਗ ਪਾਸਵਾਨ ਅਤੇ ਚੌਧਰੀ ਰਾਜੇਸ਼ ਕੁਮਾਰ ਗਹਿਰੀਵਾਲਾ ਨੇ ਸਾਂਝੇ ਤੌਰ ’ਤੇ ਕਿਹਾ ਕਿ ਪਾਰਟੀ ਪੰਜਾਬ ਦੇ ਲੋਕਾਂ ਨੂੰ ਅਣਐਲਾਨੀ ਐਮਰਜੈਂਸੀ ਵਰਗੇ ਮਾੜੇ ਹਾਲਾਤਾਂ ਤੋਂ ਬਾਹਰ ਕੱਢਣ ਲਈ ਵਿਧਾਨ ਸਭਾ ਦੀਆਂ 117 ਸੀਟਾਂ ’ਤੇ ਆਪਣੇ ਪ੍ਰਭਾਵਸ਼ਾਲੀ ਉਮੀਦਵਾਰ ਚੋਣਾਂ ਵਿਚ ਉਤਾਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮਾੜੇ ਹਾਲਾਤਾਂ ਵਿਚੋਂ ਬਾਹਰ ਕੱਢਣ ਲਈ ਜੋ ਵੀ ਸਿਆਸੀ ਪਾਰਟੀ ਪੰਜਾਬ ਦੇ ਹਿੱਤਾਂ ਦੀ ਗੱਲ ਕਰਦੀ ਹੋਈ ਲੋਕ ਜਨ ਸ਼ਕਤੀ ਪਾਰਟੀ ਰਾਮ ਬਿਲਾਸ ਦਾ ਸਾਥ ਦੇਵੇਗੀ, ਉਸ ਨਾਲ ਸਾਡੇ ਵੱਲੋਂ ਸਮਝੌਤਾ ਕਰਕੇ ਪੰਜਾਬ ਅੰਦਰ ਆਗਾਮੀ ਵਿਧਾਨ ਸਭਾ ਚੋਣਾਂ ਲੜੀਆਂ ਜਾ ਸਕਦੀਆਂ ਹਨ।