ਗਿਆਨੀ ਜਤਿੰਦਰਪਾਲ ਸਿੰਘ ਪੰਜ ਤੱਤਾਂ ’ਚ ਵਿਲੀਨ
ਗਿਆਨੀ ਜਤਿੰਦਰਪਾਲ ਸਿੰਘ ਪੰਜ ਤੱਤਾਂ ਵਿਚ ਵਿਲੀਨ
Publish Date: Tue, 24 Mar 2026 07:44 PM (IST)
Updated Date: Tue, 24 Mar 2026 07:46 PM (IST)

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਫਗਵਾੜਾ : ਸੁਖਮਨੀ ਸੇਵਾ ਸੁਸਾਇਟੀ ਪਿੰਡ ਸਾਹਨੀ ਦੀ ਬੀਬੀ ਕੁਲਦੀਪ ਕੌਰ ਕਾਹਲੋਂ ਤੇ ਉਨ੍ਹਾਂ ਦੇ ਪਰਿਵਾਰ ਨੂੰ ਉਸ ਸਮੇਂ ਬਹੁਤ ਹੀ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਵੱਡੇ ਭਾਈ ਸਾਹਿਬ ਗਿਆਨੀ ਜਤਿੰਦਰਪਾਲ ਸਿੰਘ ਸੋਢੀ ਤਨੁੰਲੀ ਪਿੰਡ ਤਨੁੰਲੀ ਜ਼ਿਲ੍ਹਾ ਹੁਸ਼ਿਆਰਪੁਰ ਦਾ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਕਰੀਬ 60 ਸਾਲਾਂ ਦੀ ਸੀ। ਸਮਾਜ ਸੇਵੀ ਰਣਦੀਪ ਸਿੰਘ ਸਾਹਨੀ ਤੇ ਸਾਬਕਾ ਸਰਪੰਚ ਰਾਮ ਪਾਲ ਸਾਹਨੀ ਨੇ ਦੱਸਿਆ ਕਿ ਗਿਆਨੀ ਜਤਿੰਦਰਪਾਲ ਸਿੰਘ ਸੋਢੀ ਬਹੁਤ ਹੀ ਧਾਰਮਿਕ ਬਿਰਤੀ ਵਾਲੇ ਤੇ ਨਿੱਤ ਨੇਮੀ ਇਨਸਾਨ ਸਨ ਤੇ ਬੇਇਨਸਾਫੀ ਤੇ ਗ਼ਲਤ ਰਵਾਇਤਾਂ ਵਿਰੁੱਧ ਅਕਸਰ ਡਟ ਕੇ ਆਵਾਜ਼ ਚੁਕਿਆ ਕਰਦੇ ਸਨ। ਉਹ ਬਹੁਤ ਹੀ ਮਿਹਨਤੀ ਤੇ ਮਿਲਣਸਾਰ ਸੁਭਾਅ ਦੇ ਮਾਲਕ ਸਨ। ਉਨ੍ਹਾਂ ਦੇ ਅਚਾਨਕ ਆਕਾਲ ਚਲਾਣੇ ਨਾਲ ਇਕੱਲੇ ਉਨ੍ਹਾਂ ਦੇ ਪਰਿਵਾਰ ਨੂੰ ਹੀ ਨਹੀਂ ਸਗੋਂ ਸਮੂਹ ਸਨੇਹੀਆਂ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਗੁਰਦੁਆਰਾ ਸਾਹਿਬ ਛੇਵੀਂ ਪਾਤਿਸ਼ਾਹੀ ਸਾਹਿਬ ਤੇ ਮਹਾਨ ਤਪੱਸਵੀ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਦੇ ਤਪ ਅਸਥਾਨ ਸ਼੍ਰੀ ਹਰਗੋਬਿੰਦਗੜ੍ਹ ਭੋਗ ਪੁਰ ਸਾਹਿਬ ਜੀ ਦੇ ਮੁੱਖ ਸੇਵਾਦਾਰ ਸੰਤ ਬਾਬਾ ਪ੍ਰਮੇਸ਼ਰ ਸਿੰਘ ਜੀ, ਸ਼ਿਵ ਮੰਦਿਰ ਸਾਹਨੀ ਦੇ ਮੁੱਖ ਪੁਜਾਰੀ ਬਾਬਾ ਮਹੇਸ਼ ਚੰਦਰ ਜੀ, ਦਰਬਾਰ ਬਾਬਾ ਮੰਗੂ ਸ਼ਾਹ ਜੀ ਪਿੰਡ ਦੇ ਸਾਹਨੀ ਦੇ ਗੱਦੀ ਨਸ਼ੀਨ ਸਾਈਂ ਬਾਬਾ ਕਰਨੈਲ ਸ਼ਾਹ ਜੀ, ਭਾਈ ਗੁਰਦੀਪ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸਾਹਿਬ ਬਾਬਾ ਜ਼ੋਰਾਵਰ ਸਿੰਘ ਜੀ ਬਾਬਾ ਫਤਹਿ ਸਿੰਘ ਜੀ ਪਿੰਡ ਸਾਹਨੀ, ਗਿਆਨੀ ਰਣਜੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਪਿੰਡ ਸਾਹਨੀ, ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਪਿੰਡ ਸਾਹਨੀ ਦੀਆਂ ਬੀਬੀਆਂ ਬੀਬੀ ਸੁਖਵਿੰਦਰ ਕੌਰ, ਜਸਵੀਰ ਕੌਰ, ਪਰਦੀਪ ਕੌਰ, ਬਲਵਿੰਦਰ ਕੌਰ, ਪਰਮਜੀਤ ਕੌਰ, ਅਕਵਿੰਦਰ ਕੌਰ, ਜਸਵਿੰਦਰ ਕੌਰ, ਸੁਖਜਿੰਦਰ ਕੌਰ, ਪਿਆਰਾ ਸਿੰਘ ਕਾਹਲੋਂ, ਮੋਹਨ ਸਿੰਘ ਕਾਹਲੋਂ, ਅਵਤਾਰ ਸਿੰਘ, ਰਣਦੀਪ ਸਿੰਘ ਰਾਣਾ, ਅਜੀਤ ਸਿੰਘ, ਸੁਖਵਿੰਦਰ ਸਿੰਘ,ਸਾਬਕਾ ਸਰਪੰਚ ਰਾਮ ਪਾਲ ਸਾਹਨੀ, ਰਣਜੀਤ ਸਿੰਘ ਸਮੇਤ ਹੋਰ ਬਹੁਤ ਸਾਰੇ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਦੇ ਅਚਾਨਕ ਆਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਅਰੰਭ ਕਰਵਾਏ ਸ਼੍ਰੀ ਸਹਿਜ ਪਾਠ ਦੇ ਭੋਗ ਉਪਰੰਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਗ੍ਰਹਿ ਪਿੰਡ ਤਨੁੰਲੀ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਮਿਤੀ 26 ਮਾਰਚ 2026 ਦਿਨ ਵੀਰਵਾਰ ਨੂੰ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਹੋਣਗੇ।