ਜੇਐੱਨਐੱਨ, ਕਪੂਰਥਲਾ : ਥਾਣਾ ਿਢੱਲਵਾਂ ਅਧੀਨ ਪੈਂਦੇ ਪਿੰਡ ਸੰਗੋਜਲਾ 'ਚ ਇਕ ਮੁਟਿਆਰ ਵੱਲੋਂ ਮਾਨਸਿਕ ਪਰੇਸ਼ਾਨੀ ਕਾਰਨ ਘਰ 'ਚ ਪਈ ਕੋਈ ਗਲਤ ਦਵਾਈ ਨਿਗਲ ਲਈ ਗਈ। ਹਾਲਤ ਵਿਗੜਨ 'ਤੇ ਉਸ ਨੂੰ ਜਲੰਧਰ ਦੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਿਊਟੀ 'ਤੇ ਤਾਇਨਾਤ ਡਾਕਟਰ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ। ਮਿ੍ਤਕਾ ਦੀ ਪਛਾਣ ਪਿੰਡ ਸੰਗੋਜਲਾ ਵਾਸੀ ਰੁਪਿੰਦਰ ਕੌਰ ਪੁੱਤਰੀ ਸੰਤੋਖ ਸਿੰਘ ਵਜੋਂ ਹੋਈ ਹੈ। ਮਿ੍ਤਕਾ ਦੇ ਪਿਤਾ ਨੇ ਥਾਣਾ ਿਢੱਲਵਾਂ ਪੁਲਿਸ ਨੂੰ ਦਿੱਤੇ ਗਏ ਬਿਆਨ 'ਚ ਦੱਸਿਆ ਕਿ ਉਸ ਦੀ ਪਤਨੀ ਪਰਮਜੀਤ ਕੌਰ ਦੀ ਇਕ ਸਾਲ ਪਹਿਲਾਂ ਮੌਤ ਹੋ ਚੁੱਕੀ ਹੈ। ਪਤਨੀ ਦੀ ਮੌਤ ਮਗਰੋਂ ਉਸ ਦੀ ਧੀ ਰੁਪਿੰਦਰ ਕੌਰ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿਣ ਲੱਗੀ। ਉਹ ਤੇ ਉਸ ਦਾ ਪੁੱਤਰ ਕੰਮ 'ਤੇ ਚਲੇ ਜਾਂਦੇ ਸਨ ਤੇ ਉਹ ਘਰ 'ਚ ਇਕੱਲੀ ਰਹਿੰਦੀ ਸੀ। ਜਿਸ ਕਾਰਨ ਉਹ ਪਰੇਸ਼ਾਨ ਰਹਿਣ ਲੱਗੀ ਸੀ ਤੇ ਇਸ ਦਾ ਇਲਾਜ ਵੀ ਨਿੱਜੀ ਡਾਕਟਰ ਤੋਂ ਕਰਵਾਇਆ ਗਿਆ ਸੀ। ਬੁੱਧਵਾਰ ਸ਼ਾਮ ਇਸ ਨੇ ਮਾਨਸਿਕ ਪਰੇਸ਼ਾਨੀ ਕਾਰਨ ਘਰ 'ਚ ਪਈ ਕੋਈ ਗਲਤ ਦਵਾਈ ਨਿਗਲ ਲਈ, ਜਿਸ ਕਾਰਨ ਉਸ ਦੀ ਹਾਲਤ ਵਿਗੜ ਗਈ। ਗੁਆਂਢੀਆਂ ਦੀ ਮਦਦ ਨਾਲ ਉਸ ਨੂੰ ਇਲਾਜ ਲਈ ਗੜ੍ਹਾ ਸਥਿਤ ਐੱਸਜੀਐੱਲ ਚੈਰੀਟੇਬਲ ਹਸਪਤਾਲ ਲਿਜਾਇਆ ਗਿਆ। ਜਿੱਥੇ ਡਿਊਟੀ ਡਾਕਟਰ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ। ਮਾਮਲੇ ਦੀ ਜਾਂਚ ਕਰ ਰਹੇ ਿਢੱਲਵਾਂ ਪੁਲਿਸ ਦੇ ਏਐੱਸਆਈ ਸੰਤੋਖ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਹਸਪਤਾਲ ਦੀ ਸੂਚਨਾ 'ਤੇ ਮਿ੍ਤਕਾ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਤੇ ਵੀਰਵਾਰ ਸ਼ਾਮ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤਾ ਹੈ। ਮਿ੍ਤਕਾ ਦਾ ਵਿਸਰਾ ਤੇ ਹਾਰਟ ਲੜੀਵਾਰ ਖਰੜ ਤੇ ਅੰਮਿ੍ਤਸਰ ਦੀ ਸਰਕਾਰੀ ਪ੍ਰਯੋਗਸ਼ਾਲਾਵਾਂ 'ਚ ਜਾਂਚ ਲਈ ਭੇਜਿਆ ਗਿਆ ਹੈ। ਰਿਪੋਰਟ ਆਉਣ ਮਗਰੋਂ ਹੀ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਹੋਵੇਗਾ।