ਸੂਬੇ ’ਚ ਭਾਜਪਾ ਦੀ ਸਰਕਾਰ ਬਣਾਉਣਾ ਜ਼ਰੂਰੀ : ਨਾਨਕਪੁਰ ਪੰਜਾਬ ਦੇ ਹਾਲਾਤਾਂ ਨੂੰ ਦੇਖਦੇ 2027 ਵਿੱਚ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣਾਉਣਾ ਜ਼ਰੂਰੀ : ਨਾਨਕਪੁਰ
Publish Date: Tue, 10 Nov 2026 07:56 PM (IST)
Updated Date: Tue, 10 Nov 2026 08:00 PM (IST)
ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਦੀ ਆਮ ਆਦਮੀ ਪਾਰਟੀ ਨੇ ਅੱਜ ਪੰਜਾਬ ਦੇ ਜੋ ਹਾਲਾਤ ਬਣਾ ਦਿੱਤੇ ਹਨ ਉਸ ਨੂੰ ਦੇਖਦਿਆਂ ਪੰਜਾਬ ਵਿੱਚ 2027 ਵਿੱਚ ਭਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣਾ ਬਹੁਤ ਜਰੂਰੀ ਹੈ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਨਾਨਕਪੁਰ ਨੇ ਕੀਤਾ । ਉਹਨਾਂ ਕਿਹਾ ਕਿ ਅੱਜ ਪੰਜਾਬ ਵਿੱਚ ਕਨੂੰਨ ਵਿਵਸਥਾ, ਨਸ਼ਿਆਂ ਤੇ ਭਰਿਸ਼ਟਾਚਾਰ ਦਾ ਬਹੁਤ ਬੁਰਾ ਹਾਲ ਹੈ । ਨਿੱਤ ਕਤਲ ਤੇ ਡਕੈਤੀਆਂ ਦੀਆਂ ਵਾਰਦਾਤਾਂ ਹੋ ਰਹੀਆਂ ਹਨ । ਲੋਕਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਦੀ ਯੋਗ ਅਗਵਾਈ ਵਿੱਚ ਪੰਜਾਬੀਆਂ ਦਾ ਵੱਧ ਰਿਹਾ ਵਿਸ਼ਵਾਸ ਇਸ ਗੱਲ ਦਾ ਪ੍ਰਤੀਕ ਹੈ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਸਰਕਾਰ ਬਣਨਾ ਤੈਅ ਹੈ । ਉਨ੍ਹਾਂ ਕਿਹਾ ਕਿ ਲਗਾਤਾਰ ਪੰਜਾਬ ਵਿੱਚ ਭਾਜਪਾ ਦਾ ਕਾਫ਼ਿਲਾ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਵੱਖ ਵੱਖ ਪਾਰਟੀਆਂ ਦੇ ਆਗੂ ਤੇ ਵਰਕਰ ਭਾਜਪਾ ਚ ਸ਼ਾਮਲ ਹੋ ਰਹੇ ਹਨ । ਸੂਬੇ ਦੇ ਲੋਕ ਮੌਜੂਦਾ ਸਰਕਾਰ ਦੇ ਪ੍ਰਦਰਸ਼ਨ ਤੋਂ ਨਾਖੁਸ਼ ਹਨ ਅਤੇ ਹੁਣ ਬਦਲਾਅ ਦੀ ਉਮੀਦ ਕਰ ਰਹੇ ਹਨ। ਨਾਨਕਪੁਰ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਲੋਕਾਂ ਦੇ ਸਮਰਥਨ ਨਾਲ ਭਾਜਪਾ ਪੰਜਾਬ ਵਿੱਚ ਇੱਕ ਮਜ਼ਬੂਤ ਸਰਕਾਰ ਬਣਾਏਗੀ ਅਤੇ ਸੂਬੇ ਨੂੰ ਵਿਕਾਸ ਲਈ ਇੱਕ ਨਵੀਂ ਦਿਸ਼ਾ ਦੇਵੇਗੀ ।ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਅਤੇ ਸੂਬੇ ਦੀ ਤਰੱਕੀ ਲਈ ਬਿਹਤਰ ਬੁਨਿਆਦੀ ਢਾਂਚਾ ਅਤੇ ਨੌਜਵਾਨਾਂ ਲਈ ਢੁਕਵੇਂ ਰੁਜ਼ਗਾਰ ਦੇ ਮੌਕੇ ਬਹੁਤ ਜਰੂਰੀ ਹਨ। ਇਸ ਮੌਕੇ ਅਰੁਨਦੀਪ ਸਿੰਘ ਸੈਦ ਪੁਰ, ਹਰਿੰਦਰ ਸਿੰਘ ਖਿੰਡਾ, ਸਿਮਰਪ੍ਰੀਤ ਸਿੰਘ ਮੋਮੀ, ਨੀਰਜ਼ ਕਪੂਰ, ਰੰਜੀਵ ਜੁਨੇਜਾ, ਮਹਿੰਦਰ ਰੂਬੀ ਆਦਿ ਹਾਜ਼ਰ ਸਨ।