ਗੋਲਡ ਜਿਮ ਨੇ ਲੰਗਰ ਲਗਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੋਲਡ ਜਿਮ ਵੱਲੋਂ ਲੰਗਰ ਦਾ ਆਯੋਜਨ
Publish Date: Fri, 27 Nov 2026 06:40 PM (IST)
Updated Date: Fri, 27 Nov 2026 06:43 PM (IST)
-- ਸੰਚਾਲਕ ਨਵਜੋਤ ਵਾਲੀਆ ਤੇ ਸਮੁੱਚੀ ਟੀਮ ਨੇ ਸ਼ਰਧਾ ਤੇ ਪ੍ਰੇਮ ਭਾਵ ਨਾਲ ਸੰਗਤਾਂ ਨੂੰ ਛਕਾਇਆ ਲੰਗਰ ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਕਪੂਰਥਲਾ ਦੇ ਗੋਲਡ ਜਿਮ ਵੱਲੋਂ ਲੰਗਰ ਦਾ ਵਿਸ਼ੇਸ਼ ਆਯੋਜਨ ਕੀਤਾ ਗਿਆ। ਇਸ ਮੌਕੇ ਗੋਲਡ ਜਿਮ ਦੇ ਸੰਚਾਲਕ ਨਵਜੋਤ ਵਾਲੀਆ ਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਪੂਰੀ ਸ਼ਰਧਾ, ਸੇਵਾ ਭਾਵਨਾ ਤੇ ਪ੍ਰੇਮ ਨਾਲ ਸੇਵਾ ਨਿਭਾਈ ਗਈ। ਇਸ ਦੌਰਾਨ ਆਉਣ-ਜਾਣ ਵਾਲੇ ਰਾਹਗੀਰਾਂ ਤੇ ਸੰਗਤਾਂ ਨੂੰ ਬੜੇ ਸਤਿਕਾਰ ਨਾਲ ਲੰਗਰ ਛਕਾਇਆ ਗਿਆ। ਨਵਜੋਤ ਵਾਲੀਆ ਤੇ ਉਨ੍ਹਾਂ ਦੀ ਟੀਮ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ। ਗੁਰੂ ਸਾਹਿਬ ਨੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਸੰਦੇਸ਼ ਦੇ ਕੇ ਮਨੁੱਖਤਾ ਨੂੰ ਇਮਾਨਦਾਰੀ ਨਾਲ ਜੀਵਨ ਬਤੀਤ ਕਰਨ, ਆਪਸੀ ਭਾਈਚਾਰਾ ਕਾਇਮ ਰੱਖਣ ਤੇ ਲੋੜਵੰਦਾਂ ਦੀ ਮਦਦ ਕਰਨ ਦਾ ਰਾਹ ਦਿਖਾਇਆ। ਨਵਜੋਤ ਵਾਲੀਆ ਨੇ ਕਿਹਾ ਕਿ ਲੰਗਰ ਦੀ ਸੇਵਾ ਸਿਰਫ਼ ਭੋਜਨ ਛਕਾਉਣ ਤੱਕ ਸੀਮਤ ਨਹੀਂ, ਸਗੋਂ ਇਹ ਮਨੁੱਖਤਾ ਨਾਲ ਪਿਆਰ, ਨਿਮਰਤਾ, ਸਾਂਝ ਤੇ ਸੇਵਾ ਦੀ ਭਾਵਨਾ ਨੂੰ ਪ੍ਰਗਟ ਕਰਦੀ ਹੈ। ਗੁਰੂ ਸਾਹਿਬ ਦੇ ਦਰਸਾਏ ਮਾਰਗ ਤੇ ਚੱਲਦਿਆਂ ਹਰ ਮਨੁੱਖ ਨੂੰ ਆਪਣੀ ਸਮਰੱਥਾ ਅਨੁਸਾਰ ਸਮਾਜ ਤੇ ਲੋੜਵੰਦ ਲੋਕਾਂ ਦੀ ਸੇਵਾ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੋਲਡ ਜਿਮ ਦੀ ਟੀਮ ਵੱਲੋਂ ਧਾਰਮਿਕ ਤੇ ਸਮਾਜਿਕ ਮੌਕਿਆਂ ਤੇ ਅਜਿਹੇ ਸੇਵਾ ਕਾਰਜ ਕਰਨ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਵਿੱਚ ਵੀ ਸੇਵਾ, ਸਹਿਯੋਗ ਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਹੈ। ਅੰਤ ਵਿੱਚ ਨਵਜੋਤ ਵਾਲੀਆ ਨੇ ਸੇਵਾ ਕਾਰਜ ਵਿੱਚ ਸਹਿਯੋਗ ਦੇਣ ਵਾਲੇ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ।