ਭਾਜਪਾ ਦੀ ਸਰਕਾਰ ਬਣਨ ’ਤੇ ਚੰਗੇ ਦਿਨ ਆਉਣਗੇ : ਲੋਕੇਸ਼ ਬਾਲੀ
ਭਾਜਪਾ ਦੀ ਸਰਕਾਰ ਬਣਨ ਤੇ ਕਿਸਾਨਾਂ ਅਤੇ ਆਮ ਲੋਕਾਂ ਲਈ ਚੰਗੇ ਦਿਨ ਆਉਣਗੇ-ਲੋਕੇਸ਼ ਬਾਲੀ
Publish Date: Sat, 10 Jan 2026 06:36 PM (IST)
Updated Date: Sat, 10 Jan 2026 06:39 PM (IST)

ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਦੇ ਜ਼ਿਲ੍ਹਾ ਜਨਰਲ ਸਕੱਤਰ ਲੋਕੇਸ਼ ਬਾਲੀ ਨੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਨੀਤੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ’ਤੇ ਸੂਬੇ ਦੀ ਸਥਿਤੀ ਬਦਲ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਹੀ ਇਕੋ-ਇਕ ਪਾਰਟੀ ਹੈ ਜੋ ਕਿਸਾਨਾਂ, ਮਜ਼ਦੂਰਾਂ ਤੇ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਭਾਜਪਾ ਸ਼ਾਸਿਤ ਵੱਖ-ਵੱਖ ਰਾਜਾਂ ਵਿਚ ਕਿਸਾਨਾਂ ਨੂੰ ਮਹੱਤਵਪੂਰਨ ਲਾਭ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਕਿਸਾਨਾਂ ਦੇ ਹੱਕ ਵਿਚ ਵੱਡੇ ਕਦਮ ਚੁੱਕ ਰਹੀ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿਚ ਭਾਜਪਾ ਸਰਕਾਰ ਦੇ ਸੱਤਾ ਵਿਚ ਆਉਂਦੇ ਹੀ ਕਿਸਾਨਾਂ ਲਈ ਵਿਸ਼ੇਸ਼ ਨਵੀਆਂ ਯੋਜਨਾਵਾਂ ਅਤੇ ਨੀਤੀਆਂ ਲਾਗੂ ਕੀਤੀਆਂ ਜਾਣਗੀਆਂ, ਜਿਸ ਨਾਲ ਕਿਸਾਨ ਖੁਸ਼ਹਾਲ ਹੋਣਗੇ ਤੇ ਆਮ ਲੋਕਾਂ ਦੇ ਚੰਗੇ ਦਿਨ ਆਉਣਗੇ। ਲੋਕੇਸ਼ ਬਾਲੀ ਨੇ ਮੌਜੂਦਾ ਪੰਜਾਬ ਸਰਕਾਰ (ਆਪ) ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦੀ ਬਜਾਏ ਮੌਜੂਦਾ ਸਰਕਾਰ ਉਨ੍ਹਾਂ ਵਿਰੁੱਧ ਫੈਸਲੇ ਲੈ ਰਹੀ ਹੈ, ਜੋ ਕਿ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਪ ਸਰਕਾਰ ਸਿਰਫ਼ ਗੱਲਾਂ ਤੱਕ ਸੀਮਤ ਹੈ ਅਤੇ ਜ਼ਮੀਨੀ ਪੱਧਰ ’ਤੇ ਲੋਕਾਂ ਦੀ ਭਲਾਈ ਲਈ ਕੋਈ ਠੋਸ ਯਤਨ ਨਹੀਂ ਕੀਤੇ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਸ ਅਸਫਲਤਾ ਦਾ ਖਮਿਆਜ਼ਾ ਜਨਤਾ ਭੁਗਤ ਰਹੀ ਹੈ। ਇਸਦਾ ਜਵਾਬ 2027 ਦੀਆਂ ਚੋਣਾਂ ਵਿਚ ਮਿਲੇਗਾ। ਜ਼ਿਲ੍ਹਾ ਜਨਰਲ ਸਕੱਤਰ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਪੰਜਾਬ ਦੇ ਲੋਕ 2027 ਵਿਚ ਭਾਜਪਾ ਨੂੰ ਭਾਰੀ ਜਿੱਤ ਦਿਵਾਉਣਗੇ। ਲੋਕੇਸ਼ ਬਾਲੀ ਨੇ ਕਿਹਾ ਕਿ ਜੇਕਰ ਭਾਜਪਾ ਸਰਕਾਰ ਸੱਤਾ ਵਿਚ ਆਉਂਦੀ ਹੈ ਤਾਂ ਕਿਸਾਨਾਂ ਅਤੇ ਮਜ਼ਦੂਰਾਂ ਦੀ ਭਲਾਈ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ। ਆਮ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਯਤਨ ਕੀਤੇ ਜਾਣਗੇ। ਆਮ ਲੋਕਾਂ ਨੂੰ ਬਿਨਾਂ ਕਿਸੇ ਰਾਜਨੀਤਿਕ ਪੱਖਪਾਤ ਜਾਂ ਭੇਦਭਾਵ ਦੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਪੰਜਾਬ ਤੇ ਪੰਜਾਬੀਆਂ ਦੀ ਭਲਾਈ ਲਈ ਵੱਡੇ ਅਤੇ ਸਖ਼ਤ ਫੈਸਲੇ ਲਏ ਜਾਣਗੇ।