ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ਕੀਤਾ ਵਿੱਦਿਅਕ ਟੂਰ
ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ਕਰਤਾਰਪੁਰ ਦੇ ਜੰਗ-ਏ ਅਜ਼ਾਦੀ ਅਜਾਇਬ ਘਰ ਦਾ ਲਗਾਇਆ ਵਿੱਦਿਅਕ ਟੂਰ
Publish Date: Mon, 30 Mar 2026 08:32 PM (IST)
Updated Date: Mon, 30 Mar 2026 08:33 PM (IST)
ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਦੇ ਪ੍ਰਿੰਸੀਪਲ ਮੈਡਮ ਸਕਿੰਦਰ ਕੌਰ ਦੀ ਯੋਗ ਅਗਵਾਈ ਹੇਠ ਕਾਲਜ ਦੇ ਇਤਿਹਾਸ ਵਿਭਾਗ ਵੱਲੋਂ ਇਕ ਇਤਿਹਾਸਕ ਤੇ ਵਿੱਦਿਅਕ ਟੂਰ ਲਿਜਾਇਆ ਗਿਆ। ਇਸ ਦੇ ਤਹਿਤ ਕਰਤਾਰਪੁਰ ਦੇ ਜੰਗ-ਏ ਅਜ਼ਾਦੀ ਅਜਾਇਬ ਘਰ ਦਾ ਦੌਰਾ ਕੀਤਾ ਗਿਆ। ਸਕਿਲ ਇਨਹਾਂਸਮੈਂਟ ਕੋਰਸ (ਇਤਿਹਾਸ) ਤੇ ਇਤਿਹਾਸ ਵਿਸ਼ੇ ਦੇ ਵਿਦਿਆਰਥੀਆਂ ਨੇ ਲਿਖਤੀ ਰੂਪ ਵਿਚ ਆਧੁਨਿਕ ਪੰਜਾਬ (1849-1947) ਬਾਰੇ ਸੂਚਨਾ ਇਕੱਤਰ ਕੀਤੀ। ਇਸ ਤੋਂ ਇਲਾਵਾ ਕਰਤਾਰਪੁਰ ਵਿਖੇ ਇਤਿਹਾਸਕ ਗੁਰਦੁਆਰਾ ਗੰਗਸਰ ਸਾਹਿਬ ਦੇ ਦਰਸ਼ਨ ਵੀ ਵਿਦਿਆਰਥੀਆਂ ਨੂੰ ਕਰਵਾਏ ਗਏ। ਇਸ ਵਿੱਦਿਅਕ ਟੂਰ ਵਿਚ ਇਤਿਹਾਸ ਵਿਭਾਗ ਦੇ ਮੁਖੀ ਸ਼੍ਰੀਮਤੀ ਰਸ਼ਮੀ ਵਿਰਕ, ਡਾ. ਅੰਮ੍ਰਿਤ ਕੌਰ, ਸੰਗੀਤ ਵਿਭਾਗ ਦੇ ਮੁਖੀ ਸ਼੍ਰੀਮਤੀ ਜਸਪ੍ਰੀਤ ਕੌਰ ਤੇ ਹਿੰਦੀ ਵਿਭਾਗ ਦੇ ਮੁਖੀ ਸ਼੍ਰੀਮਤੀ ਪਰਮਿੰਦਰ ਕੌਰ ਸ਼ਾਮਲ ਸਨ। ਇਕ ਰੋਜ਼ਾ ਵਿੱਦਿਅਕ ਟੂਰ ਪੂਰਨ ਤੌਰ ’ਤੇ ਸਫਲ ਰਿਹਾ ਤੇ ਇਸ ਨਾਲ ਵਿਦਿਆਰਥੀਆਂ ਦੇ ਗਿਆਨ ਵਿਚ ਬਹੁਤ ਵਾਧਾ ਹੋਇਆ।