ਯਤਿਨ ਸ਼ਰਮਾ, ਫਗਵਾੜਾ : ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਾਲੋਂ ਅਰੰਭੀ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਸ਼ਹਿਰ ਦੇ ਵਾਰਡ ਨੰਬਰ 8 ਵਿਖੇ ਇਕ ਸਮਾਗਮ ਕਾਂਗਰਸੀ ਆਗੂ ਬੋਬੀ ਬੇਦੀ ਦੀ ਅਗਵਾਈ ਹੇਠ ਕੀਤਾ ਗਿਆ। ਜਿਸ ਵਿਚ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਕਪੂਰਥਲਾ ਕਾਂਗਰਸ ਕਮੇਟੀ ਦੇ ਕੋਆਰਡੀਨੇਟਰ ਦਲਜੀਤ ਰਾਜੂ ਦਰਵੇਸ਼ ਪਿੰਡ ਅਤੇ ਬਲਾਕ ਫਗਵਾੜਾ ਸ਼ਹਿਰੀ ਕਾਂਗਰਸ ਪ੍ਰਧਾਨ ਸੰਜੀਵ ਬੁੱਗਾ ਕੌਂਸਲਰ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਸ ਦੌਰਾਨ ਆਯੂਸ਼ਮਾਨ ਸਿਹਤ ਬੀਮਾ ਸਕੀਮ ਤਹਿਤ ਬਣਾਏ ਗਏ ਬੀਮਾ ਯੋਜਨਾ ਦੇ ਕਾਰਡ ਵਾਰਡ ਦੇ 144 ਵਸਨੀਕਾਂ ਨੂੰ ਭੇਂਟ ਕੀਤੇ ਗਏ। ਵਿਧਾਇਕ ਧਾਲੀਵਾਲ ਨੇ ਦੱਸਿਆ ਕਿ ਸਿਹਤ ਕਾਰਡ ਧਾਰਕ ਕੋਈ ਵੀ ਮਰੀਜ ਸਰਕਾਰੀ ਅਤੇ ਸਰਕਾਰ ਵਲੋਂ ਇਸ ਸਕੀਮ ਲਈ ਮਾਨਤਾ ਪ੍ਰਰਾਪਤ ਹਸਪਤਾਲਾਂ ਵਿਚ ਪੰਜ ਲੱਖ ਰੁਪਏ ਤੱਕ ਦਾ ਫਰੀ ਇਲਾਜ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਆਮ ਲੋਕਾਂ ਦੀ ਸਿਹਤ ਪ੍ਰਤੀ ਪੂਰੀ ਤਰ੍ਹਾਂ ਗੰਭੀਰ ਹੈ ਤੇ ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਬਿਹਤਰ ਇਲਾਜ ਤੇ ਹਰ ਤਰ੍ਹਾਂ ਦੀ ਆਧੁਨਿਕ ਸੁਵਿਧਾ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਸੂਬਾ ਸਕੱਤਰ ਅਵਤਾਰ ਸਿੰਘ ਸਰਪੰਚ ਪੰਡਵਾ, ਸਾਬਕਾ ਬਲਾਕ ਪ੍ਰਧਾਨ ਮਦਨ ਮੋਹਨ ਬਜਾਜ, ਸਰਪੰਚ ਜਗਜੀਵਨ ਖਲਵਾੜਾ, ਵਰੁਣ ਬੰਗੜ, ਗੁਰਜੀਤ ਪਾਲ ਵਾਲੀਆ, ਹਰੀ ਓਮ ਗੁਪਤਾ, ਸਾਬੀ, ਰਾਜਨ ਬੇਦੀ, ਕਪਿਲ, ਪਿ੍ਰੰਸ, ਰਾਜੂ ਵਰਮਾ, ਰਾਜੇਸ਼ ਪਲਟਾ, ਗਿੰਨੀ, ਜਸਵੰਤ ਸਿੰਘ, ਨਿਰਮਲ ਸਿੰਘ ਲੱਡੂ, ਕ੍ਰਿਸ਼ਨ ਲਾਲ ਛਾਬੜਾ, ਹੇਮਰਾਜ ਜੋਸ਼ੀ, ਬੰਟੀ ਗਿੱਲ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ।