ਸਰਕਾਰੀ ਮਿਡਲ ਸਕੂਲ ਕਬੀਰਪੁਰ ਵੱਲੋਂ ਦਾਖਲਾ ਮੁਹਿੰਮ ਸ਼ੁਰੂ
ਸਰਕਾਰੀ ਮਿਡਲ ਸਕੂਲ ਕਬੀਰਪੁਰ ਵੱਲੋਂ ਸਾਲ 2026-27 ਲਈ ਦਾਖਲਾ ਮੁਹਿੰਮ ਦੀ ਸ਼ੁਰੂਆਤ
Publish Date: Mon, 09 Mar 2026 07:04 PM (IST)
Updated Date: Mon, 09 Mar 2026 07:06 PM (IST)
ਪਰਮਜੀਤ ਸਿੰਘ ਪੰਜਾਬੀ ਜਾਗਰਣ ਡਡਵਿੰਡੀ : ਸਿੱਖਿਆ ਵਿਭਾਗ ਪੰਜਾਬ ਤੇ ਜ਼ਿਲ੍ਹਾ ਸਿੱਖਿਆ ਅਫਸਰ ਕਪੂਰਥਲਾ ਹਰਜਿੰਦਰ ਸਿੰਘ ਤੇ ਬਲਾਕ ਨੋਡਲ ਅਫਸਰ ਸ਼ਸ਼ੀ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਮਿਡਲ ਸਕੂਲ ਕਬੀਰਪੁਰ ਵਿਖੇ ਸਕੂਲ ਮੁਖੀ ਜਗਦੇਵ ਸਿੰਘ ਕਾਹਲੋਂ ਦੀ ਅਗਵਾਈ ਹੇਠ ਅਕਾਦਮਿਕ ਸਾਲ 2026-27 ਲਈ ਦਾਖਲਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਰਕਾਰ ਵੱਲੋਂ ਜਾਰੀ ਕੀਤੇ ਪੋਸਟਰ ਤੇ ਸਕੂਲ ਦੀਆਂ ਵਿਸ਼ੇਸ਼ਤਾਵਾਂ ਦਰਸਾਉਂਦੇ ਫਲੈਕਸ ਵੱਖ-ਵੱਖ ਪਿੰਡਾਂ ਵਿਚ ਲਗਾਏ ਗਏ। ਗੁਰੂ ਘਰਾਂ ਵਿਚ ਜਾ ਕੇ ਦਾਖਲਿਆਂ ਸਬੰਧੀ ਅਨਾਊਂਸਮੈਂਟ ਵੀ ਕਰਵਾਈ ਗਈ। ਇਸ ਤੋਂ ਇਲਾਵਾ ਪ੍ਰਾਈਵੇਟ ਸਕੂਲਾਂ ਵਿਚ ਪੜ੍ਹ ਰਹੇ ਬੱਚਿਆਂ ਦੇ ਮਾਤਾ-ਪਿਤਾ ਨਾਲ ਸੰਪਰਕ ਕਰਕੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ਗਈ ਤੇ ਬੱਚਿਆਂ ਨੂੰ ਸਰਕਾਰੀ ਸਕੂਲ ਵਿਚ ਦਾਖਲ ਕਰਵਾਉਣ ਲਈ ਪ੍ਰੇਰਿਤ ਵੀ ਕੀਤਾ ਗਿਆ। ਇਸ ਮੌਕੇ ਜਗਦੇਵ ਸਿੰਘ ਕਾਹਲੋਂ, ਮੈਡਮ ਸ਼ਰਨਜੀਤ ਕੌਰ, ਮੈਡਮ ਪਰਮਜੀਤ ਕੌਰ, ਬਲਵਿੰਦਰ ਸਿੰਘ, ਮੈਡਮ ਸੁਮਨਪ੍ਰੀਤ ਕੌਰ, ਬਲਵੀਰ ਸਿੰਘ ਚੇਅਰਮੈਨ, ਜਸਵਿੰਦਰ ਸਿੰਘ ਸਰਪੰਚ, ਡਾ. ਬੇਅੰਤ ਸਿੰਘ, ਡਾ. ਤਰਲੋਕ ਸਿੰਘ ਤੇ ਕਮੇਟੀ ਮੈਂਬਰ ਹਾਜ਼ਰ ਸਨ।