ਸਰਕਾਰੀ ਮਿਡਲ ਸਕੂਲ ਪ੍ਰਵੇਜ਼ ਨਗਰ ਦਾ ਨਤੀਜਾ ਰਿਹਾ ਸੌ ਫੀਸਦੀ
ਸਰਕਾਰੀ ਮਿਡਲ ਸਕੂਲ ਪ੍ਰਵੇਜ਼ ਨਗਰ ਦੀ ਨਤੀਜਾ ਰਿਹਾ ਸੌ ਫੀਸਦੀ
Publish Date: Mon, 20 Apr 2026 09:55 PM (IST)
Updated Date: Mon, 20 Apr 2026 09:57 PM (IST)
ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਂਗਾ : ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪ੍ਰਵੇਜ਼ ਨਗਰ ਦਾ ਨਤੀਜਾ 100 ਫੀਸਦੀ ਰਿਹਾ। ਇਸ ਮੌਕੇ ਜਾਣਕਾਰੀ ਦਿੰਦਿਆ ਮੁੱਖ ਅਧਿਆਪਕ ਜਯੋਤੀ ਮਹਿੰਦਰੂ ਨੇ ਕਿਹਾ ਕਿ ਇਸ ਵਾਰ ਅੱਠਵੀਂ ਬੋਰਡ ਪ੍ਰੀਖਿਆ ਵਿਚ ਕੁੱਲ 12 ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਵਿਚੋਂ 9 ਵਿਦਿਆਰਥੀ ਏ ਪਲੱਸ ਗ੍ਰੇਡ (90 ਪ੍ਰਤੀਸ਼ਤ ਤੋਂ ਜ਼ਿਆਦਾ ਅੰਕ) ਲੈ ਕੇ ਪਾਸ ਹੋਏ ਤੇ ਤਿੰਨ ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਜ਼ਿਆਦਾ ਅੰਕ ਲੈ ਕੇ ਸਕੂਲ ਤੇ ਇਲਾਕੇ ਦਾ ਮਾਣ ਵਧਾਇਆ। ਮੁੱਖ ਅਧਿਆਪਕ ਜਯੋਤੀ ਮਹਿੰਦਰੂ ਨੇ ਕਿਹਾ ਕਿ ਇਹ ਨਤੀਜਾ ਸਮੂਹ ਸਟਾਫ ਤੇ ਵਿਦਿਆਰਥੀਆ ਦੀ ਸਖ਼ਤ ਮਿਹਨਤ ਸਦਕਾ ਹੈ। ਇਸ ਖੁਸ਼ੀ ਦੇ ਮੌਕੇ ’ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਵਾਨੀਪੁਰ ਦੇ ਇੰਚਾਰਜ ਸ੍ਰੀਮਤੀ ਨਿਸ਼ਾ ਭੈਣਜੀ ਤੇ ਸ੍ਰੀਮਤੀ ਤੇਜਿੰਦਰ ਭੈਣ ਜੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।