ਭੁਲੱਥ ਦਾਣਾ ਮੰਡੀ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਭੁਲੱਥ ਦਾਣਾ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ
Publish Date: Thu, 01 Oct 2026 10:16 PM (IST)
Updated Date: Thu, 01 Oct 2026 10:18 PM (IST)
ਐੱਸਡੀਐੱਮ ਰੁਪਿੰਦਰ ਪਾਲ ਸਿੰਘ ਤੇ ਚੇਅਰਮੈਨ ਮਾਰਕੀਟ ਕਮੇਟੀ ਸਰਬਜੀਤ ਸਿੰਘ ਪੱਪਲ ਨੇ ਕਰਵਾਈ ਸ਼ੁਰੂਆਤ ਸੁਖਜਿੰਦਰ ਸਿੰਘ ਮੁਲਤਾਨੀ ਪੰਜਾਬੀ ਜਾਗਰਣ ਭੁਲੱਥ : ਦਾਣਾ ਮੰਡੀ ਭੁਲੱਥ ਵਿਖੇ ਅੱਜ ਝੋਨੇ ਦੀ ਸਰਕਾਰੀ ਖਰੀਦ ਦਾ ਰਸਮੀ ਤੌਰ ’ਤੇ ਆਗਾਜ਼ ਕੀਤਾ ਗਿਆ। ਝੋਨੇ ਦੀ ਖਰੀਦ ਦੀ ਸ਼ੁਰੂਆਤ ਐੱਸਡੀਐੱਮ ਭੁਲੱਥ ਰੁਪਿੰਦਰ ਪਾਲ ਸਿੰਘ ਤੇ ਚੇਅਰਮੈਨ ਮਾਰਕੀਟ ਕਮੇਟੀ ਸਰਬਜੀਤ ਸਿੰਘ ਪੱਪਲ ਵੱਲੋਂ ਕਰਵਾਈ ਗਈ। ਇਸ ਮੌਕੇ ਸਭ ਤੋਂ ਪਹਿਲਾਂ ਬਹਿਲ ਟਰੇਡਿੰਗ ਕੰਪਨੀ ਦੀ ਢੇਰੀ ਤੇ ਕਿਸਾਨ ਨਿਰਮਲ ਸਿੰਘ ਪੁੱਤਰ ਅਮਰ ਸਿੰਘ ਵਾਸੀ ਬਗਵਾਨ ਪੁਰ ਦੀ ਝੋਨੇ ਦੀ ਢੇਰੀ ਦੀ ਖਰੀਦ ਕਰਵਾਈ ਗਈ। ਖਰੀਦ ਸ਼ੁਰੂ ਹੋਣ ਮੌਕੇ ਕਿਸਾਨਾਂ, ਆੜ੍ਹਤੀਆਂ, ਮੰਡੀ ਅਧਿਕਾਰੀਆਂ ਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਵਿੱਚ ਵੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਐੱਸਡੀਐੱਮ ਰੁਪਿੰਦਰ ਪਾਲ ਸਿੰਘ ਨੇ ਮੰਡੀ ਵਿੱਚ ਝੋਨੇ ਦੀ ਖਰੀਦ ਤੇ ਮੰਡੀ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਤੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਮੰਡੀ ਵਿੱਚ ਝੋਨੇ ਦੀ ਖਰੀਦ ਨਾਲ ਸਬੰਧਤ ਪ੍ਰਬੰਧਾਂ ਨੂੰ ਲੈ ਕੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸਰਬਜੀਤ ਸਿੰਘ ਪੱਪਲ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਤੇ ਆੜਤੀਆਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਬੇਨਤੀ ਕਰਦੇ ਹੋਏ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਹੀ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਾ ਆਵੇ। ਇਸ ਮੌਕੇ ਰਸ਼ਪਾਲ ਸ਼ਰਮਾ ਪ੍ਰਧਾਨ ਨਗਰ ਪੰਚਾਇਤ ਭੁਲੱਥ ਤੇ ਹਲਕਾ ਸੰਗਠਨ ਇੰਚਾਰਜ, ਮਨਜੀਤ ਸਿੰਘ ਪਨਸਪ ਇੰਸਪੈਕਟਰ, ਗੁਰਪ੍ਰੀਤ ਸਿੰਘ ਵੇਅਰਹਾਊਸ ਇੰਸਪੈਕਟਰ, ਹਰਪ੍ਰੀਤ ਸਿੰਘ ਸੈਕਟਰੀ, ਸੁਖਜਿੰਦਰ ਸਿੰਘ ਮੰਡੀ ਸੁਪਰਵਾਈਜ਼ਰ, ਹਰਪ੍ਰੀਤ ਸਿੰਘ, ਆੜ੍ਹਤੀ ਕਿਸ਼ਨ ਲਾਲ ਤੇ ਕਿਸਾਨ ਹਾਜ਼ਰ ਸਨ।