ਸਰਕਾਰੀ ਸਕੂਲ ਹੁਸੈਨਪੁਰ ਦਾ ਸੂਬਾ ਪੱਧਰੀ ਰੋਲ ਪਲੇਅ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਸਰਕਾਰੀ ਸਕੂਲ ਹੁਸੈਨਪੁਰ ਦਾ ਰਾਜ ਪੱਧਰੀ ਰੋਲ ਪਲੇਅ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ
Publish Date: Wed, 02 Sep 2026 08:54 PM (IST)
Updated Date: Thu, 03 Sep 2026 04:05 AM (IST)
ਕੈਪਸ਼ਨ : 2ਕੇਪੀਟੀ31 ਰਾਜ ਪੱਧਰੀ ਰੋਲ ਪਲੇਅ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਸਕੂਲ ਸਟਾਫ ਨਾਲ ਦਿਖਾਈ ਦਿੰਦੇ ਹੋਏ । ਸੁੱਖੀ ਟਿੱਬਾ, ਪੰਜਾਬੀ ਜਾਗਰਣ ਹੁਸੈਨਪੁਰ : ਰਾਜ ਵਿਦਿਅਕ ਅਤੇ ਖੋਜ ਸਿਖਲਾਈ ਸੰਸਥਾ (ਐੱਸਸੀਈਆਰਟੀ) ਪੰਜਾਬ ਵੱਲੋਂ ਨੈਸ਼ਨਲ ਪਾਪੂਲੇਸ਼ਨ ਐਜੂਕੇਸ਼ਨ ਪ੍ਰੋਗਰਾਮ ਅਧੀਨ ਰਾਜ ਪੱਧਰੀ ਰੋਲ ਪਲੇਅ ਮੁਕਾਬਲੇ ਕਰਵਾਏ ਗਏ। ਮਾਤਾ ਗੁਜਰੀ ਕਾਲਜ, ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਇਨ੍ਹਾਂ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੁਸੈਨਪੁਰ ਦੇ ਵਿਦਿਆਰਥੀਆਂ ਨੇ ਬਿਹਤਰੀਨ ਅਦਾਕਾਰੀ ਕਰਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਸਨਮਾਨਯੋਗ ਸਥਾਨ ਹਾਸਲ ਕਰਕੇ ਸਕੂਲ ਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਸਕੂਲ ਕੈਂਪਸ ’ਚ ਪਰਤਣ ’ਤੇ ਜੇਤੂ ਟੀਮ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਕਾਰਜਕਾਰੀ ਪ੍ਰਿੰਸੀਪਲ ਸੁਨੀਲ ਬਜਾਜ, ਉੱਘੇ ਨਿਰਦੇਸ਼ਕ ਤੇ ਨਾਮਵਰ ਕਲਾਕਾਰ/ਨਾਟਕਕਾਰ ਇੰਦਰਜੀਤ ਸਿੰਘ ਰੂਪੋਵਾਲੀਆ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਟੀਮ ਨੂੰ ਸਨਮਾਨਿਤ ਕੀਤਾ। ਕਾਰਜਕਾਰੀ ਪ੍ਰਿੰਸੀਪਲ ਸੁਨੀਲ ਬਜਾਜ ਨੇ ਵਿਦਿਆਰਥੀਆਂ ਦੀ ਇਸ ਵਡਮੁੱਲੀ ਪ੍ਰਾਪਤੀ ਤੇ ਗਾਈਡ ਅਧਿਆਪਕ ਕੁਲਵਿੰਦਰ ਕੌਰ, ਕੈਲਾਸ਼ ਰਾਣੀ ਤੇ ਨੀਰਜ ਸਹਿਗਲ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ। ਇਸ ਮੌਕੇ ਸਕੂਲ ਦੇ ਸੀਨੀਅਰ ਲੈਕਚਰਾਰ ਸੁਨੀਤਾ ਜਲਕਾ, ਸੁਖਵਿੰਦਰ ਸਿੰਘ ਢਿੱਲੋਂ, ਰਮਨਦੀਪ ਕੌਰ ਅਤੇ ਮੈਡਮ ਇੰਦੂ ਬਾਲਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਉਨ੍ਹਾਂ ਸਮਾਗਮ ’ਚ ਸ਼ਿਰਕਤ ਕਰਦਿਆਂ ਜੇਤੂ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਤੇ ਮੁਬਾਰਕਬਾਦ ਦਿੱਤੀ।