ਰੁਲਦੇ ਆਲੂ ਉਤਪਾਦਕਾਂ ਦੀ ਬਾਂਹ ਫੜੇ ਸਰਕਾਰ : ਜੱਟ ਸਭਾ
ਆਲੂ ਦੀ ਫਸਲ ਨਾਲ ਰੁਲਦੇ ਕਿਸਾਨਾਂ ਦੀ ਬਾਂਹ ਫੜੇ ਸਰਕਾਰ : ਜੱਟ ਸਭਾ
Publish Date: Thu, 02 Apr 2026 08:09 PM (IST)
Updated Date: Thu, 02 Apr 2026 08:13 PM (IST)

ਬੇਬੇ ਨਾਨਕੀ ਜੀ ਦੇ ਪ੍ਰਕਾਸ਼ ਦਿਹਾੜੇ ’ਚ ਵੱਧ-ਚੜ੍ਹ ਕੇ ਯੋਗਦਾਨ ਪਾਉਣ ਦਾ ਲਿਆ ਫੈਸਲਾ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਜੱਟ ਸਭਾ ਵੈੱਲਫੇਅਰ ਸੋਸਾਇਟੀ ਰਜਿ. ਸੁਲਤਾਨਪੁਰ ਲੋਧੀ ਦੀ ਮਹੀਨਾਵਾਰ ਸਥਾਨਕ ਮੀਟਿੰਗ ਗੁਰਦੁਆਰਾ ਬੇਬੇ ਨਾਨਕੀ ਜੀ ਵਿਖੇ ਸਭਾ ਦੇ ਜਨਰਲ ਸਕੱਤਰ ਅਜੀਤ ਸਿੰਘ ਔਜਲਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਸਮੂਹ ਮੈਂਬਰ ਸਾਹਿਬਾਨ ਵੱਲੋਂ ਧੰਨ ਧੰਨ ਬੇਬੇ ਨਾਨਕੀ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਧ-ਚੜ੍ਹ ਕੇ ਯੋਗਦਾਨ ਪਾਉਣ ਦਾ ਫੈਸਲਾ ਲਿਆ ਗਿਆ। ਬੁਲਾਰਿਆਂ ਨੇ ਇਹ ਵੀ ਕਿਹਾ ਕਿ ਲੰਗਰ ਵਿਚ ਦੁੱਧ ਤੇ ਸਬਜ਼ੀਆਂ ਦੀ ਸੇਵਾ ਵੀ ਵੱਧ ਤੋਂ ਵੱਧ ਕੀਤੀ ਜਾਵੇਗੀ। ਇਸ ਤੋਂ ਇਲਾਵਾ ਗੁਰਦੁਆਰਾ ਬੇਬੇ ਨਾਨਕੀ ਜੀ ਦੇ ਮੈਨੇਜਰ ਗੁਰਦਿਆਲ ਸਿੰਘ ਯੂਕੇ ਤੇ ਬੇਬੇ ਨਾਨਕੀ ਇਸਤਰੀ ਸਤਿਸੰਗ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਤਰਲੋਚਨ ਸਿੰਘ ਚਾਨਾ ਦੀ ਹਾਜਰੀ ਵਿਚ ਬਾਬਾ ਜਸਪਾਲ ਸਿੰਘ ਨੀਲਾ ਨੂੰ ਲੰਗਰ ਵਾਸਤੇ ਜੱਟ ਸਭਾ ਨੇ ਆਰਥਿਕ ਸਹਾਇਤਾ ਵੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਵਾਰ ਕਿਸਾਨਾਂ ਨੂੰ ਆਲੂਆਂ ਦੀ ਫਸਲ ਤੋਂ ਬਹੁਤ ਵੱਡਾ ਘਾਟਾ ਪਿਆ ਹੈ ਜੋ ਕਿ ਇਕ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਪੀੜਤ ਕਿਸਾਨਾਂ ਦੀ ਬਾਂਹ ਫੜੇ। ਉਨ੍ਹਾਂ ਇਹ ਵੀ ਦੱਸਿਆ ਕਿ ਕਿ ਇਸ ਵਾਰ ਖਾਦਾਂ, ਡੀਜ਼ਲ, ਵਹਾਈ, ਬੀਜ, ਸਟੋਰ ਦਾ ਕਿਰਾਇਆ ਤੇ ਲੇਬਰ ਵੀ ਕਿਸਾਨ ਦੇ ਪੱਲਿਓਂ ਪਈ ਹੈ। ਇਸ ਮੌਕੇ ਜੱਟ ਸਭਾ ਦੇ ਜਨਰਲ ਸਕੱਤਰ ਅਜੀਤ ਸਿੰਘ ਔਜਲਾ, ਨੰਬਰਦਾਰ ਸਾਹਿਬ ਸਿੰਘ ਭੁੱਲਰ, ਹਰਪ੍ਰੀਤ ਪਾਲ ਸਿੰਘ ਵਿਰਕ, ਨੰਬਰਦਾਰ ਅਮਰਜੀਤ ਸਿੰਘ ਫੌਜੀ ਕਲੋਨੀ, ਹਰਵੰਤ ਸਿੰਘ ਵੜੈਚ, ਸੁਖਪਾਲ ਸਿੰਘ, ਬਲਵਿੰਦਰ ਸਿੰਘ ਬੰਬ, ਬਾਬਾ ਅਵਤਾਰ ਸਿੰਘ ਮੋਠਾਂਵਾਲਾ, ਸਤਨਾਮ ਸਿੰਘ, ਸੁਖਦੇਵ ਸਿੰਘ, ਸੁਖਵਿੰਦਰ ਸਿੰਘ, ਲਹਿੰਬਰ ਸਿੰਘ ਸਰਾਏ ਜੱਟਾਂ, ਹਰਜੀਤ ਸਿੰਘ ਬਾਠ ਆਦਿ ਵੀ ਹਾਜ਼ਰ ਸਨ।