ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪਹਿਲ ਦੇ ਆਧਾਰ ’ਤੇ ਹੱਲ ਕਰੇ : ਗਗਨ ਸੁੱਖ
ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪਹਿਲ ਦੇ ਆਧਾਰ ਤੇ ਹੱਲ ਕਰੇ : ਗਗਨ ਸੁੱਖ
Publish Date: Thu, 27 Aug 2026 10:09 PM (IST)
Updated Date: Thu, 27 Aug 2026 10:13 PM (IST)
ਕੁਲਬੀਰ ਸਿੰਘ ਮਿੰਟੂ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪੰਜਾਬ ਭਰ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ 27 ਅਗਸਤ ਨੂੰ ਕੀਤੀ ਗਈ ਹੜਤਾਲ ਦਾ ਸਮਰਥਨ ਕਰਦਿਆਂ ਹਲਕਾ ਸੁਲਤਾਨਪੁਰ ਲੋਧੀ ਤੋਂ ਨੌਜਵਾਨ ਆਗੂ ਐਡਵੋਕੇਟ ਗਗਨਦੀਪ ਸਿੰਘ ਸੁੱਖ ਨੇ ਕਿਹਾ ਕਿ ਸਰਕਾਰ ਨੂੰ ਇਨ੍ਹਾਂ ਦੀਆਂ ਮੰਗਾਂ ਵੱਲ ਉਚੇਚਾ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਬਣਦਾ ਹੱਕ ਮਿਲ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪੁਰਾਣੀ ਪੈਨਸ਼ਨ ਸਕੀਮ ਤਰੁੰਤ ਲਾਗੂ ਕਰਨੀ ਚਾਹੀਦੀ ਹੈ ਜਿਸ ਨਾਲ ਮੁਲਾਜ਼ਮਾਂ ਨੂੰ ਵੱਡਾ ਫਾਇਦਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਇਸੇ ਤਰ੍ਹਾਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਵੀ ਤਰੁੰਤ ਜਾਰੀ ਕਰਨੀਆਂ ਚਾਹੀਦੀਆਂ ਹਨ। ਪੰਜਾਬ ਤੋਂ ਬਗੈਰ ਬਾਕੀ ਸੂਬਿਆਂ ਦੀਆਂ ਸਰਕਾਰਾਂ ਨੇ ਆਪਣੇ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਸਮੇਤ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਵੀ ਜ਼ਾਰੀ ਕਰ ਦਿੱਤੀਆਂ ਹਨ ਜਦ ਕਿ ਸੂਬਾ ਸਰਕਾਰ ਇਸ ਪੱਖੋਂ ਪੱਛੜ ਗਈ ਹੈ। ਉਨ੍ਹਾਂ ਕਿਹਾ ਕਿ ਹੜਤਾਲ ਨਾਲ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ ਤੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਸਰਕਾਰ ਨੂੰ ਤਰੁੰਤ ਮੁਲਾਜ਼ਮ ਜਥੇਬੰਦੀਆਂ ਨਾਲ਼ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੱਢਣਾ ਚਾਹੀਦਾ ਹੈ ਨਾਂ ਕਿ ਡੰਡੇ ਦੇ ਜ਼ੋਰ ਨਾਲ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣਾ ਚਾਹੀਦਾ ਹੈ।