ਸਰਕਾਰ ਨਸ਼ਾ, ਰੇਤ, ਸਿੱਖਿਆ, ਸਿਹਤ ਮਾਫ਼ੀਆ ’ਤੇ ਰੋਕ ਲਾਵੇ : ਜਥੇ. ਖਾਲਸਾ
ਸਰਕਾਰ ਨਸ਼ਾ,ਰੇਤ, ਸਿੱਖਿਆ, ਸਿਹਤ ਮਾਫ਼ੀਏ ਤੇ ਸਖ਼ਤੀ ਨਾਲ ਰੋਕ ਲਾਵੇ : ਜਥੇਦਾਰ ਪਰਮਜੀਤ ਸਿੰਘ ਖਾਲਸਾ
Publish Date: Tue, 10 Feb 2026 06:50 PM (IST)
Updated Date: Tue, 10 Feb 2026 06:53 PM (IST)
ਕੁਲਬੀਰ ਸਿੰਘ ਮਿੰਟੂ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪੰਜਾਬ ਦੇ ਲੋਕਾਂ ਨੇ ਕਾਂਗਰਸ ਤੇ ਅਕਾਲੀ ਦਲ ਦੀਆਂ ਸਰਕਾਰਾਂ ਦੀਆਂ ਨੀਤੀਆਂ ਤੋਂ ਤੰਗ ਆ ਕੇ ਬਹੁਤ ਆਸ ਨਾਲ਼ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ’ਚ ਲਿਆਂਦੀ ਸੀ ਪਰ ਬੀਤੇ ਚਾਰ ਸਾਲਾਂ ਤੋਂ ਸੂਬੇ ਵਿਚ ਮੌਜੂਦਾ ਸਰਕਾਰ ਵੱਲੋਂ ਨਸ਼ਾ, ਰੇਤ, ਸਿੱਖਿਆ, ਸਿਹਤ ਮਾਫ਼ੀਏ ਨੂੰ ਠੱਲ੍ਹ ਨਹੀਂ ਪਾਈ ਜਾ ਸਕੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਕਿਸਾਨ ਯੂਨੀਅਨ ਬਾਗੀ ਦੇ ਸੂਬਾਈ ਆਗੂ ਜਥੇਦਾਰ ਪਰਮਜੀਤ ਸਿੰਘ ਖਾਲਸਾ ਨੇ ਕਿਹਾ ਕਿ ਸਿੱਖਿਆ ਮਾਫ਼ੀਏ ਨੇ ਪੰਜਾਬ ਦੇ ਲੋਕਾਂ ਨੂੰ ਲੁੱਟ ਕੇ ਖਾ ਲਿਆ ਹੈ। ਸਰਕਾਰ ਵੱਲੋਂ ਇਨ੍ਹਾਂ ਸਕੂਲਾਂ ਦੀ ਲੁੱਟ ਰੋਕਣ ਲਈ ਕੋਈ ਕਦਮ ਨਹੀਂ ਚੁੱਕਿਆ ਗਿਆ। ਇਸੇ ਤਰ੍ਹਾਂ ਨਸ਼ਾ ਤਸਕਰਾਂ ਨੂੰ ਵੀ ਠੱਲ੍ਹ ਨਹੀਂ ਪਾਈ ਜਾ ਸਕੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਡੇਰਾਵਾਦ ਲਗਾਤਾਰ ਵੱਧ ਰਿਹਾ ਹੈ, ਜਿਸ ਦਾ ਸਮੁੱਚੇ ਸਿਸਟਮ ’ਤੇ ਪ੍ਰਭਾਵ ਵੱਧ ਰਿਹਾ ਹੈ ਜੋ ਕਿ ਘਾਤਕ ਸਾਬਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੇ ਸਿਆਸੀ ਲੋਕਾਂ ਨੇ ਇਨ੍ਹਾਂ ਡੇਰਿਆਂ ਦੀ ਪੁਸ਼ਤ ਪਨਾਹੀ ਕਰਦਿਆਂ ਇਨ੍ਹਾਂ ਨੂੰ ਹੱਲਾਸ਼ੇਰੀ ਦਿੱਤੀ ਹੈ, ਜਿਸ ਨਾਲ ਇਨ੍ਹਾਂ ਡੇਰਿਆਂ ਦਾ ਰਾਜਨੀਤਿਕ ਮਾਮਲਿਆਂ ਵਿਚ ਪ੍ਰਭਾਵ ਵਧ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਜਿਹੜੀ ਸਰਕਾਰ ਮੱਥਾ ਲਾਵੇਗੀ, ਉਸ ਨੂੰ ਸਿਆਸੀ ਤੌਰ ’ਤੇ ਵੱਡਾ ਨੁਕਸਾਨ ਝੱਲਣਾ ਪਵੇਗਾ।