ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਪ੍ਰਵਾਨ ਕਰਨਾ ਸ਼ਲਾਘਾਯੋਗ : ਐਡ. ਰਾਣਾ ਸਰਕਾਰ ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਪ੍ਰਵਾਨ ਕਰਨਾ ਸ਼ਲਾਘਾਯੋਗ : ਐਡ ਰਜਿੰਦਰ ਸਿੰਘ ਰਾਣਾ
Publish Date: Tue, 08 Sep 2026 09:29 PM (IST)
Updated Date: Tue, 08 Sep 2026 09:31 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਚੰਡੀਗੜ੍ਹ ਵਿੱਚ ਕਿਸਾਨ ਤੇ ਮਜ਼ਦੂਰ ਮੰਗਾਂ ਲਈ ਲਾਏ ਧਰਨੇ ਵਿੱਚ ਪੰਜਾਬ ਦੀਆਂ ਭਖਵੀਆਂ ਤੇ ਪਾਣੀਆਂ ਨਾਲ ਸਬੰਧਤ ਮੰਗਾਂ ਨੂੰ ਲਿਖਤੀ ਭਰੋਸਾ ਦਿੱਤਾ ਹੈ ਤੇ ਇਹ ਫੈਸਲਾ ਦੇਰ ਆਏ ਦਰੁਸਤ ਆਏ ਵਾਂਗ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੰਯੁਕਤ ਕਿਸਾਨ ਮੋਰਚਾ ਕਪੂਰਥਲਾ ਦੇ ਕਨਵੀਨਰ ਐਡਵੋਕੇਟ ਰਜਿੰਦਰ ਸਿੰਘ ਰਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਾਢੇ ਚਾਰ ਸਾਲ ਬਾਅਦ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ’ਤੇ ਗੌਰ ਕੀਤਾ ਹੈ। ਬਹੁਤ ਸਾਰੀਆਂ ਮੰਗਾਂ ਪਾਣੀਆਂ ਦਾ ਮਾਮਲਾ ਤੇ ਡੈਮਾਂ ਦਾ ਅਧਿਕਾਰ ਸਟੇਟ ਸਰਕਾਰ ਦੀ ਜ਼ਿੰਮੇਵਾਰੀ ਸੀ। ਸਟੇਟ ਦੇ ਅਧਿਕਾਰਾਂ ਦੀ ਰਾਖੀ ਲਈ ਲੜਨਾ ਹਰ ਸੂਬੇ ਦੀ ਸਰਕਾਰ ਦੀ ਜ਼ਿੰਮੇਵਾਰੀ ਹੁੰਦੀ ਹੈ ਪਰ ਅੱਜ ਤੱਕ ਪੰਜਾਬ ਵਿੱਚ ਜਿੰਨੀਆਂ ਵੀ ਸਰਕਾਰਾਂ ਰਹੀਆਂ ਸਭ ਨੇ ਸੱਤਾ ਦਾ ਸੁੱਖ ਮਾਣਿਆ। ਉਨ੍ਹਾਂ ਕਿਹਾ ਕਿ ਅੱਜ ਆਪਣੇ ਸਾਰਿਆਂ ਲਈ ਬਹੁਤ ਹੀ ਮਾਣ ਵਾਲੀ ਜਿੱਤ ਹੈ ਕਿ ਆਖ਼ਰ ਪੰਜਾਬ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਦੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਵਿੱਢੇ ਸੰਘਰਸ਼ ਦੀਆਂ ਮੰਗਾਂ ਪ੍ਰਵਾਨ ਕਰਨੀਆਂ ਪਈਆਂ। ਅੱਜ ਤੁਹਾਨੂੰ ਸਭ ਨੂੰ ਬਹੁਤ ਮੁਬਾਰਕਾਂ ਤੇ ਸ਼ਾਬਾਸ਼ ਤੁਸੀਂ ਸੰਯੁਕਤ ਕਿਸਾਨ ਮੋਰਚਾ ਕਪੂਰਥਲਾ ਵਿੱਚ ਸ਼ਾਮਲ ਸਾਰੀਆਂ ਕਿਸਾਨ ਜਥੇਬੰਦੀਆਂ, ਖੇਤ ਮਜ਼ਦੂਰ ਜਥੇਬੰਦੀਆਂ ਤੇ ਸਹਿਯੋਗੀ ਜਥੇਬੰਦੀਆਂ ਨੇ ਵੱਧ ਚੜ੍ਹ ਕੇ ਚੰਡੀਗੜ੍ਹ ਧਰਨੇ ਵਿੱਚ ਹਿੱਸਾ ਲਿਆ ਤੇ ਪੰਜਾਬ ਸਰਕਾਰ ਨੂੰ ਮਜਬੂਰ ਕੀਤਾ, ਮੰਗਾਂ ਮੰਨਣ ਲਈ ਇਹ ਤੁਹਾਡੀ ਏਕਤਾ ਦੀ ਜਿੱਤ ਹੈ। ਦਿੱਲੀ ਮੋਰਚੇ ਤੋਂ ਬਾਅਦ ਇਹ ਕਿਸਾਨ ਸੰਘਰਸ਼ ਦੀ ਦੂਜੀ ਜਿੱਤ ਹੈ। ਉਨ੍ਹਾਂ ਕਿਹਾ ਕਿ ਏਕਤਾ ਨੂੰ ਹੋਰ ਮਜ਼ਬੂਤ ਕਰੀਏ ਤੇ ਕੇਂਦਰ ਸਰਕਾਰ ਨਾਲ ਸਬੰਧਤ ਮੰਗਾਂ ਲਈ ਤਿਆਰੀ ਕਰੀਏ।