ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ’ਚ ਗ੍ਰੈਜੂਏਸ਼ਨ ਸੈਰੇਮਨੀ ਕਰਵਾਈ
ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ’ਚ ਗ੍ਰੈਜੂਏਸ਼ਨ ਸੈਰੇਮਨੀ
Publish Date: Thu, 19 Feb 2026 07:20 PM (IST)
Updated Date: Thu, 19 Feb 2026 07:21 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਯੂਕੇਜੀ ਦੇ ਵਿਦਿਆਰਥੀਆਂ ਲਈ ਗਰੈਜੂਏਸ਼ਨ ਸੈਰੇਮਨੀ ਦਾ ਆਯੋਜਨ ਕੀਤਾ ਗਿਆ। ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ ਮੁੱਖ ਮਹਿਮਾਨ ਤੇ ਸਕੂਲ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਨੇ ਬਤੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿਨਾਂ ਦਾ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ, ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ, ਪ੍ਰਿੰਸੀਪਲ ਡਿੰਪਲ ਸ਼ਰਮਾ ਤੇ ਸਟਾਫ਼ ਮੈਂਬਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਮਹਿਮਾਨਾਂ ਵੱਲੋਂ ਸ਼ਮਾ ਰੌਸ਼ਨ ਕਰਨ ਉਪਰੰਤ ਪ੍ਰੋਗਰਾਮ ਦਾ ਆਗਾਜ਼ ਸ਼ਬਦ ਗਾਇਨ ਰਾਹੀਂ ਕੀਤਾ ਗਿਆ। ਯੂਕੇਜੀ ਦੀ ਵਿਦਿਆਰਥਣ ਗੁਰਕੀਰਤ ਕੌਰ ਨੇ ਵੈਲਕਮ ਸਪੀਚ ਪੇਸ਼ ਕੀਤੀ ਤੇ ਐੱਲਕੇਜੀ ਦੀ ਵਿਦਿਆਰਥਣ ਗੁਨਰੀਤ ਕੌਰ ਨੇ ਬਸੰਤ ਰੁੱਤ ਸਬੰਧੀ ਕਵਿਤਾ ਪੇਸ਼ ਕੀਤੀ। ਇਸ ਦੌਰਾਨ ਵਿਦਿਆਰਥੀਆਂ ਦੁਆਰਾ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਪ੍ਰੋਗਰਾਮ ਦਾ ਮੁੱਖ ਆਕਰਸ਼ਣ ਫੈਂਸੀ ਡਰੈਸ ਮੁਕਾਬਲਾ ਰਿਹਾ, ਜਿਸ ਦਾ ਥੀਮ ਕਮਿਊਨਿਟੀ ਹੈਲਪਰ ਤੇ ਇੰਡੀਅਨ ਸਟੇਟ ਸੀ। ਅੰਤ ਵਿਚ ਫੈਂਸੀ ਡਰੈੱਸ ਮੁਕਾਬਲੇ ਦੇ ਜੇਤੂ ਰਹੇ ਵਿਦਿਆਰਥੀਆਂ ਨੂੰ ਇਨਾਮ ਤੇ ਯੂਕੇਜੀ ਦੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ ਗਿਆ।